ਬਰਨਾਲਾ ਬਿਊਰੋ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਬਰਸੀ ਸਮਾਗਮ ਦੀ ਜਗ੍ਹਾ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਅਹਿਮ ਫ਼ੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਹੁਣ ਜਦੋਂ ਉਸ ਨਿਰਧਾਰਿਤ ਜਗ੍ਹਾ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਹੋ ਚੁੱਕਾ ਹੈ, ਤਾਂ ਧਾਰਮਿਕ ਮਰਿਆਦਾ ਨੂੰ ਮੁੱਖ ਰੱਖਦਿਆਂ ਇਸ ਸਥਾਨ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾ ਸਕਦੀ। ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ ਉਸ ਸ਼ੈੱਡ ਵਿੱਚ ਪਹਿਲਾ ਪ੍ਰੋਗਰਾਮ ਹੁਣ ਸੁਰਜੀਤ ਦਲ ਵੱਲੋਂ ਹੀ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਹਾਈ ਕੋਰਟ ਨੇ ਪੂਰੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਏ ਗਏ ਸਟੈਂਡ ਨੂੰ ਬਿਲਕੁਲ ਸਹੀ ਅਤੇ ਜਾਇਜ਼ ਠਹਿਰਾਇਆ ਹੈ। ਹਾਈ ਕੋਰਟ ਨੇ ਫ਼ੈਸਲੇ ਦੌਰਾਨ ਮੰਨਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਪੂਰੀ ਤਰ੍ਹਾਂ ਨਿਯਮਾਂ ਅਨੁਸਾਰ ਸੀ, ਪ੍ਰੰਤੂ ਪ੍ਰਕਾਸ਼ ਹੋ ਜਾਣ ਕਾਰਨ ਧਾਰਮਿਕ ਸਥਿਤੀ ਨੂੰ ਭੰਗ ਨਹੀਂ ਕੀਤਾ ਜਾ ਸਕਦਾ। ਸਿੱਟੇ ਵਜੋਂ ਅਦਾਲਤ ਨੇ ਵਿਚਕਾਰਲਾ ਰਾਹ ਕੱਢਦਿਆਂ ਇਹ ਆਦੇਸ਼ ਜਾਰੀ ਕੀਤਾ ਕਿ ਸ਼ੈੱਡ ਨੰਬਰ ਤਿੰਨ, ਜਿੱਥੇ ਪਹਿਲਾਂ ਖ਼ੂਨਦਾਨ ਕੈਂਪ ਲਗਾਇਆ ਜਾਣਾ ਸੀ, ਉਹ ਜਗ੍ਹਾ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਸੌਂਪੀ ਜਾਵੇ ਅਤੇ ਖ਼ੂਨਦਾਨ ਕੈਂਪ ਨੂੰ ਕਿਸੇ ਹੋਰ ਉਪਯੁਕਤ ਸਥਾਨ ‘ਤੇ ਤਬਦੀਲ ਕਰ ਦਿੱਤਾ ਜਾਵੇ, ਤਾਂ ਜੋ ਦੋਵੇਂ ਧਿਰਾਂ ਆਪਣੇ-ਆਪਣੇ ਪ੍ਰੋਗਰਾਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹ ਸਕਣ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਹਾਕੀ ਵਿਸ਼ਵ ਕੱਪ 2026: 53 ਸਾਲਾਂ ਬਾਅਦ ਉਸੇ ਮੈਦਾਨ ‘ਤੇ ਭਾਰਤ ਅਤੇ ਪਾਕਿਸਤਾਨ ਦੀ ਹਾਈ-ਵੋਲਟੇਜ ਟੱਕਰ, 1973 ਦਾ ਇਤਿਹਾਸ ਦੁਹਰਾਉਣ ਉਤਰੇਗੀ ਟੀਮ ਇੰਡੀਆ









Users Today : 24
Users Yesterday : 24
Users Last 7 days : 193