ਬਰਨਾਲਾ ਬਿਊਰੋ
ਲਾਪਤਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਇੱਕੀ ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਵੱਖ-ਵੱਖ ਪੰਥਕ ਅਤੇ ਸਿੱਖ ਜਥੇਬੰਦੀਆਂ ਵੱਲੋਂ ਭਰਵਾਂ ਸਮਰਥਨ ਮਿਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਬੰਦ ਦੇ ਹੱਕ ਵਿੱਚ ਵੱਡਾ ਫੈਸਲਾ ਲੈਂਦਿਆਂ ਇੱਕੀ ਅਗਸਤ ਨੂੰ ਆਪਣੇ ਮੁੱਖ ਦਫ਼ਤਰ ਸਮੇਤ ਸਾਰੀਆਂ ਸਬੰਧਤ ਵਿਦਿਅਕ ਅਤੇ ਹੋਰ ਸੰਸਥਾਵਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਅਕਾਲੀ ਦਲ ਵਾਰਿਸ ਪੰਜਾਬ ਦੇ, ਦਲ ਖ਼ਾਲਸਾ, ਹਵਾਰਾ ਕਮੇਟੀ, ਮਾਨ ਦਲ ਅਤੇ ਹੋਰ ਕਈ ਪ੍ਰਮੁੱਖ ਸਿੱਖ ਸੰਗਠਨਾਂ ਨੇ ਵੀ ਇਸ ਬੰਦ ਦਾ ਪੂਰਨ ਸਮਰਥਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਦਫ਼ਤਰ ਵਿਖੇ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਵੱਖ-ਵੱਖ ਆਗੂਆਂ ਨੇ ਆਮ ਜਨਤਾ, ਕਾਰੋਬਾਰੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੁਪਹਿਰ ਦੋ ਵਜੇ ਤੱਕ ਆਪਣੇ ਕਾਰੋਬਾਰ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰੱਖ ਕੇ ਇਸ ਰੋਸ਼ ਪ੍ਰਦਰਸ਼ਨ ਵਿੱਚ ਆਪਣਾ ਯੋਗਦਾਨ ਪਾਉਣ। ਹਾਲਾਂਕਿ ਮੋਰਚੇ ਦੇ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਆਮ ਲੋਕਾਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਰੂਰੀ ਸੇਵਾਵਾਂ, ਮੈਡੀਕਲ ਤੇ ਸਿਹਤ ਸੇਵਾਵਾਂ ਅਤੇ ਵਿਆਹ ਸਮਾਗਮਾਂ ਵਰਗੇ ਜ਼ਰੂਰੀ ਕਾਰਜਾਂ ਨੂੰ ਇਸ ਬੰਦ ਤੋਂ ਪੂਰੀ ਛੋਟ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਦਰਾਂ ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਗਵਰਨਰ ਹਾਊਸ ਵੱਲ ਰੋਸ਼ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਵੱਲੋਂ ਰੋਕਣ ਲਈ ਲਾਠੀਚਾਰਜ ਕੀਤਾ ਗਿਆ ਸੀ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਸਨ। ਇਸ ਘਟਨਾ ਤੋਂ ਬਾਅਦ ਪੈਦਾ ਹੋਏ ਭਾਰੀ ਰੋਸ਼ ਦੇ ਵਿਰੋਧ ਵਿੱਚ ਹੀ ਕੌਮੀ ਇਨਸਾਫ਼ ਮੋਰਚੇ ਵੱਲੋਂ ਇੱਕੀ ਅਗਸਤ ਨੂੰ ਪੂਰੇ ਰਾਜ ਵਿੱਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਪੂਰੇ ਸੂਬੇ ਵਿੱਚ ਸੁਰੱਖਿਆ ਦੇੜ੍ਹੇ ਵਧਾ ਦਿੱਤੇ ਗਏ ਹਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦਾ ਲਾਪਤਾ ਭਤੀਜਾ ਅੰਮ੍ਰਿਤਸਰ ਤੋਂ ਸੁਰੱਖਿਅਤ ਮਿਲਿਆ









Users Today : 11
Users Yesterday : 24
Users Last 7 days : 180