ਕੇਂਦਰੀ ਬਿਊਰੋ
ਗੁਆਂਢੀ ਦੇਸ਼ ਨੇਪਾਲ ਵਿੱਚ ਆਈ ਭਿਆਨਕ ਹੜ੍ਹ ਦੀ ਆਫ਼ਤ ਕਾਰਨ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਪਿੰਡ ਰੱਤੋਕੇ ਦਾ ਨਿਵਾਸੀ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਅਤੇ ਉਸ ਦੇ ਰਿਸ਼ਤੇਦਾਰ ਲਾਪਤਾ ਹੋ ਗਏ ਹਨ, ਜਿਸ ਕਾਰਨ ਪੀੜਤ ਪਰਿਵਾਰ ਅਤੇ ਪੂਰੇ ਪਿੰਡ ਵਿੱਚ ਡੂੰਘੀ ਬੇਚੈਨੀ ਅਤੇ ਚਿੰਤਾ ਦਾ ਆਲਮ ਬਣਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਸੰਧੂ ਪੁੱਤਰ ਸਵਰਨ ਸਿੰਘ, ਜੋ ਕਿ ਪੱਤੀ ਗਾੜੇਕੀ ਪਿੰਡ ਰੱਤੋਕੇ ਦਾ ਰਹਿਣ ਵਾਲਾ ਹੈ, ਨੇਪਾਲ ਵਿੱਚ ਇੱਕ ਪ੍ਰਾਈਵੇਟ ਕੰਪਨੀ ਦੇ ਅਧੀਨ ਚੱਲ ਰਹੇ ਤ੍ਰਿਸ਼ੂਲ ਅੱਪਰ ਜਲ ਬਿਜਲੀ ਪ੍ਰੋਜੈਕਟ ਵਿੱਚ ਕਰੇਨ ਚਾਲਕ ਦੇ ਤੌਰ ‘ਤੇ ਨੌਕਰੀ ਕਰਦਾ ਹੈ। ਉਸ ਦੇ ਨਾਲ ਹੀ ਉਸ ਦਾ ਸਾਲਾ ਭੁਪਿੰਦਰ ਸਿੰਘ ਅਤੇ ਇੱਕ ਹੋਰ ਰਿਸ਼ਤੇਦਾਰ ਰਸ਼ਪਾਲ ਸਿੰਘ ਪੁੱਤਰ ਹਰਜਿੰਦਰ ਸਿੰਘ ਵੀ ਉੱਥੇ ਹੀ ਰਹਿ ਕੇ ਕੰਮ ਕਰ ਰਹੇ ਸਨ। ਨੇਪਾਲ ਵਿੱਚ ਅਚਾਨਕ ਆਏ ਵਿਨਾਸ਼ਕਾਰੀ ਹੜ੍ਹ ਅਤੇ ਕੁਦਰਤੀ ਆਫ਼ਤ ਦੌਰਾਨ ਇਹ ਸਾਰੇ ਵਿਅਕਤੀ ਅਚਾਨਕ ਲਾਪਤਾ ਹੋ ਗਏ ਹਨ। ਪਰਿਵਾਰਕ ਮੈਂਬਰ ਗੁਰਜੰਟ ਸਿੰਘ ਨੇ ਦੱਸਿਆ ਕਿ ਸ਼ਮਸ਼ੇਰ ਸਿੰਘ ਸੰਧੂ ਨਾਲ ਉਨ੍ਹਾਂ ਦੀ ਪੰਚੀ ਅਗਸਤ ਨੂੰ ਇੰਟਰਨੈੱਟ ਸੰਦੇਸ਼ ਪ੍ਰਣਾਲੀ ਰਾਹੀਂ ਆਖਰੀ ਵਾਰ ਗੱਲਬਾਤ ਹੋਈ ਸੀ, ਪਰ ਉਸ ਤੋਂ ਬਾਅਦ ਉਨ੍ਹਾਂ ਦਾ ਆਪਸ ਵਿੱਚ ਕੋਈ ਸੰਪਰਕ ਨਹੀਂ ਹੋ ਸਕਿਆ ਅਤੇ ਸਾਰੇ ਫੋਨ ਬੰਦ ਆ ਰਹੇ ਹਨ। ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਪਿੰਡ ਦੀ ਸਰਪੰਚ ਸ਼ੋਭਾ ਕੁਮਾਰੀ ਨੇ ਗ੍ਰਾਮ ਪੰਚਾਇਤ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਲਿਖਤੀ ਪੱਤਰ ਭੇਜਿਆ ਹੈ। ਇਸ ਪੱਤਰ ਰਾਹੀਂ ਮੰਗ ਕੀਤੀ ਗਈ ਹੈ ਕਿ ਭਾਰਤੀ ਵਿਦੇਸ਼ ਮੰਤਰਾਲੇ ਅਤੇ ਨੇਪਾਲ ਦੀ ਰਾਜਧਾਨੀ ਕਾਠਮੰਡੂ ਸਥਿਤ ਭਾਰਤੀ ਦੂਤਾਵਾਸ ਨਾਲ ਤੁਰੰਤ ਰਾਬਤਾ ਕਾਇਮ ਕੀਤਾ ਜਾਵੇ, ਤਾਂ ਜੋ ਨੇਪਾਲ ਵਿੱਚ ਚੱਲ ਰਹੇ ਬਚਾਅ ਕਾਰਜਾਂ ਰਾਹੀਂ ਲਾਪਤਾ ਹੋਏ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਸਥਿਤੀ ਦਾ ਜਲਦ ਤੋਂ ਜਲਦ ਪਤਾ ਲਗਾਇਆ ਜਾ ਸਕੇ ਅਤੇ ਪੀੜਤ ਪਰਿਵਾਰਾਂ ਨੂੰ ਸੁੱਖ ਦਾ ਸਾਹ ਮਿਲ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਨੀਤੀਆਂ ਸਦਕਾ ਪਿੰਡ ਭਗਤਪੁਰਾ ਮੌੜ ਦੇ 15 ਪਰਿਵਾਰ ‘ਆਪ’ ਵਿੱਚ ਸ਼ਾਮਲ: ਵਿਧਾਇਕ ਲਾਭ ਸਿੰਘ ਉੱਗੋਕੇ









Users Today : 96
Users Yesterday : 14
Users Last 7 days : 241