Home » ਪੰਜਾਬ » ਭਦੌੜ ਦੇ ਤਲਵੰਡੀ ਰੋਡ ‘ਤੇ ਦਿਨ-ਦਿਹਾੜੇ ਦੋ ਘਰਾਂ ਦੇ ਤਾਲੇ ਤੋੜ ਕੇ ਲੱਖਾਂ ਦੀ ਨਗਦੀ, ਚਾਂਦੀ ਦੇ ਗਹਿਣੇ ਅਤੇ ਸਮਾਨ ਲੈ ਕੇ ਚੋਰ ਫਰਾਰ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਭਦੌੜ ਦੇ ਤਲਵੰਡੀ ਰੋਡ ‘ਤੇ ਦਿਨ-ਦਿਹਾੜੇ ਦੋ ਘਰਾਂ ਦੇ ਤਾਲੇ ਤੋੜ ਕੇ ਲੱਖਾਂ ਦੀ ਨਗਦੀ, ਚਾਂਦੀ ਦੇ ਗਹਿਣੇ ਅਤੇ ਸਮਾਨ ਲੈ ਕੇ ਚੋਰ ਫਰਾਰ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

 ਕਸਬਾ ਭਦੌੜ ਦੇ ਤਲਵੰਡੀ ਰੋਡ 'ਤੇ ਅੱਜ ਉਸ ਵੇਲੇ ਗੰਭੀਰ ਚਿੰਤਾ, ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਦਿਨ-ਦਿਹਾੜੇ ਸ਼ਾਤਰ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਗਦੀ, ਸੋਨੇ-ਚਾਂਦੀ ਦੇ ਕੀਮਤੀ ਗਹਿਣੇ ਅਤੇ ਹੋਰ ਸਮਾਨ ਉੱਤੇ ਸਾਫ਼ ਹੱਥ ਕਰ ਦਿੱਤਾ। ਜਾ
ਭਦੌੜ ਦੇ ਤਲਵੰਡੀ ਰੋਡ 'ਤੇ ਦਿਨ-ਦਿਹਾੜੇ ਦੋ ਘਰਾਂ ਦੇ ਤਾਲੇ ਤੋੜ ਕੇ ਲੱਖਾਂ ਦੀ ਨਗਦੀ, ਚਾਂਦੀ ਦੇ ਗਹਿਣੇ ਅਤੇ ਸਮਾਨ ਲੈ ਕੇ ਚੋਰ ਫਰਾਰ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ
[responsivevoice_button voice="Hindi Male"]

ਬਰਨਾਲਾ ਬਿਊਰੋ

           ਕਸਬਾ ਭਦੌੜ ਦੇ ਤਲਵੰਡੀ ਰੋਡ ‘ਤੇ ਅੱਜ ਉਸ ਵੇਲੇ ਗੰਭੀਰ ਚਿੰਤਾ, ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਦਿਨ-ਦਿਹਾੜੇ ਸ਼ਾਤਰ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਗਦੀ, ਸੋਨੇ-ਚਾਂਦੀ ਦੇ ਕੀਮਤੀ ਗਹਿਣੇ ਅਤੇ ਹੋਰ ਸਮਾਨ ਉੱਤੇ ਸਾਫ਼ ਹੱਥ ਕਰ ਦਿੱਤਾ। ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਸਵੇਰੇ ਲਗਭਗ ਦਸ ਵਜੇ ਕਿਸੇ ਜ਼ਰੂਰੀ ਕੰਮ ਲਈ ਆਪਣੇ ਰਿਸ਼ਤੇਦਾਰੀ ਵਿੱਚ ਗਏ ਹੋਏ ਸਨ, ਪਰ ਜਦੋਂ ਉਹ ਸ਼ਾਮ ਨੂੰ ਲਗਭਗ ਛੇ ਵਜੇ ਵਾਪਸ ਪਰਤੇ ਤਾਂ ਘਰ ਦਾ ਦ੍ਰਿਸ਼ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ ਕਿਉਂਕਿ ਮੁੱਖ ਗੇਟ ਅਤੇ ਅੰਦਰਲੇ ਕਮਰਿਆਂ ਦੇ ਸਾਰੇ ਜਿੰਦਰੇ ਬੁਰੀ ਤਰ੍ਹਾਂ ਤੋੜੇ ਹੋਏ ਸਨ ਅਤੇ ਅੰਦਰਲਾ ਸਮਾਨ ਖਿਲਰਿਆ ਪਿਆ ਸੀ।

ਭਦੌੜ ਦੇ ਤਲਵੰਡੀ ਰੋਡ 'ਤੇ ਦਿਨ-ਦਿਹਾੜੇ ਦੋ ਘਰਾਂ ਦੇ ਤਾਲੇ ਤੋੜ ਕੇ ਲੱਖਾਂ ਦੀ ਨਗਦੀ, ਚਾਂਦੀ ਦੇ ਗਹਿਣੇ ਅਤੇ ਸਮਾਨ ਲੈ ਕੇ ਚੋਰ ਫਰਾਰ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ
ਭਦੌੜ ਦੇ ਤਲਵੰਡੀ ਰੋਡ ‘ਤੇ ਦਿਨ-ਦਿਹਾੜੇ ਦੋ ਘਰਾਂ ਦੇ ਤਾਲੇ ਤੋੜ ਕੇ ਲੱਖਾਂ ਦੀ ਨਗਦੀ, ਚਾਂਦੀ ਦੇ ਗਹਿਣੇ ਅਤੇ ਸਮਾਨ ਲੈ ਕੇ ਚੋਰ ਫਰਾਰ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਪੀੜਤ ਰਜਿੰਦਰ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਘਰ ਦੀ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਚੋਰ ਘਰ ਵਿੱਚੋਂ ਚਾਂਦੀ ਦੇ ਕੀਮਤੀ ਗਹਿਣੇ ਜਿਨ੍ਹਾਂ ਵਿੱਚ ਪੰਜੇਬਾਂ, ਚੈਨੀ ਅਤੇ ਬਰੈਸਲੇਟ ਸ਼ਾਮਲ ਹਨ, ਤੋਂ ਇਲਾਵਾ ਚੌਦਾਂ ਹਜ਼ਾਰ ਰੁਪਏ ਦੀ ਨਗਦੀ, ਤਿੰਨ ਮੋਬਾਈਲ ਫੋਨ ਅਤੇ ਕੀਮਤੀ ਘੜੀਆਂ ਚੋਰੀ ਕਰ ਕੇ ਲੈ ਗਏ ਹਨ। ਰਜਿੰਦਰ ਕੁਮਾਰ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਛੋਟੇ ਭਰਾ ਦਾ ਘਰ ਵੀ ਨਾਲ ਹੀ ਸਥਿਤ ਹੈ ਅਤੇ ਚੋਰਾਂ ਨੇ ਉਸ ਘਰ ਦੇ ਵੀ ਸਾਰੇ ਜਿੰਦਰੇ ਤੋੜ ਦਿੱਤੇ ਹਨ, ਜਿਸ ਕਰਕੇ ਅਜੇ ਤੱਕ ਇਹ ਪੂਰਾ ਪਤਾ ਨਹੀਂ ਲੱਗ ਸਕਿਆ ਕਿ ਉਸ ਘਰ ਵਿੱਚੋਂ ਕੁੱਲ ਕਿੰਨਾ ਨੁਕਸਾਨ ਹੋਇਆ ਹੈ। ਘਟਨਾ ਦੀ ਜਾਣਕਾਰੀ ਤੁਰੰਤ ਸਥਾਨਕ ਪੁਲਿਸ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਥਾਣਾ ਭਦੌੜ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਗੰਭੀਰਤਾ ਨਾਲ ਜਾਇਜ਼ਾ ਲਿਆ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਥਾਣਾ ਭਦੌੜ ਵਿਖੇ ਲਿਖਤੀ ਰਿਪੋਰਟ ਦਰਜ ਕਰਵਾ ਦਿੱਤੀ ਹੈ ਅਤੇ ਪੁਲਿਸ ਵੱਲੋਂ ਉਨ੍ਹਾਂ ਨੂੰ ਪੂਰਾ ਭਰੋਸਾ ਦਵਾਇਆ ਗਿਆ ਹੈ ਕਿ ਦੋਸ਼ੀਆਂ ਨੂੰ ਬਹੁਤ ਜਲਦ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਥਾਣਾ ਭਦੌੜ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਸਿਮਰਨਜੀਤ ਸਿੰਘ ਮਹਿਰੋਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ, ਚੋਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਪਹਿਲਾਂ ਤੋਂ ਹੀ ਇੱਕ ਵੱਡੀ ਮੁਹਿੰਮ ਵਿੱਢੀ ਗਈ ਹੈ ਅਤੇ ਅਜਿਹੇ ਅਪਰਾਧਿਕ ਅਨਸਰਾਂ ਨੂੰ ਸਾਡੇ ਵੱਲੋਂ ਕਦੇ ਵੀ ਨਹੀਂ ਬਖ਼ਸ਼ਿਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੋਰਾਂ ਨੂੰ ਬਹੁਤ ਜਲਦ ਗ੍ਰਿਫ਼ਤਾਰ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਚੋਰੀ ਕਰਨ ਦੀ ਜੁਰਅਤ ਨਾ ਕਰ ਸਕੇ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ ਅਤੇ ਸਥਾਨਕ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦਿਨ ਵੇਲੇ ਪੁਲਿਸ ਦੀ ਗਸ਼ਤ ਵਧਾਈ ਜਾਵੇ ਤਾਂ ਜੋ ਅਜਿਹੀਆਂ ਅਪਰਾਧਿਕ ਵਾਰਦਾਤਾਂ ‘ਤੇ ਠੱਲ੍ਹ ਪਾਈ ਜਾ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਅੱਠ ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 6 5 5
Users Today : 120
Users Yesterday : 14
Users Last 7 days : 265

ਰਾਸ਼ੀਫਲ