Home » ਪ੍ਰਮੁੱਖ ਖ਼ਬਰਾਂ » ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕਸਬਾ ਭਦੌੜ ਤੋਂ ਸ੍ਰੀ ਮਥੁਰਾ-ਵਰਿੰਦਾਵਨ ਧਾਮ ਦੇ ਦਰਸ਼ਨਾਂ ਲਈ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕਸਬਾ ਭਦੌੜ ਤੋਂ ਸ੍ਰੀ ਮਥੁਰਾ-ਵਰਿੰਦਾਵਨ ਧਾਮ ਦੇ ਦਰਸ਼ਨਾਂ ਲਈ ਬੱਸ ਰਵਾਨਾ

     ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਧਾਰਮਿਕ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਭੇਜਣ ਦੇ ਮਕਸਦ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਚਲਾਈ ਜਾ ਰਹੀ ਹੈ, ਜਿਸ ਤਹਿਤ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਯੋਗ ਅਗਵਾਈ ਹੇਠ ਕਸਬਾ ਭਦੌੜ ਦੇ ਸ਼ਰਧਾਲੂਆਂ ਨੂੰ ਸ੍ਰੀ ਮਥੁਰਾ-ਵਰਿੰਦਾਵਨ ਧਾਮ ਆਦਿ ਧਾਰਮਿਕ ਅਸਥਾਨਾਂ ਦੇ ਦਰਸ਼ਨ
ਫੋਟੋ ਕੈਪਸ਼ਨ: ਭਦੌੜ ਤੋਂ ਸ੍ਰੀ ਮਥੁਰਾ-ਵਰਿੰਦਾਵਨ ਧਾਮ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਨਗਰ ਕੌਂਸਲ ਪ੍ਰਧਾਨ ਜਗਦੀਪ ਸਿੰਘ ਜੱਗੀ ਅਤੇ ਹੋਰ ਪਤਵੰਤੇ।
[responsivevoice_button voice="Hindi Male"]

ਬਰਨਾਲਾ ਬਿਊਰੋ

                           ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਧਾਰਮਿਕ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਭੇਜਣ ਦੇ ਮਕਸਦ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਚਲਾਈ ਜਾ ਰਹੀ ਹੈ, ਜਿਸ ਤਹਿਤ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਯੋਗ ਅਗਵਾਈ ਹੇਠ ਕਸਬਾ ਭਦੌੜ ਦੇ ਸ਼ਰਧਾਲੂਆਂ ਨੂੰ ਸ੍ਰੀ ਮਥੁਰਾ-ਵਰਿੰਦਾਵਨ ਧਾਮ ਆਦਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ ਨੇ ਆਪਣੇ ਸਾਥੀਆਂ ਸਮੇਤ ਹਰੀ ਝੰਡੀ ਦੇ ਕੇ ਬੱਸ ਨੂੰ ਰਵਾਨਾ ਕੀਤਾ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਜਗਦੀਪ ਸਿੰਘ ਜੱਗੀ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੇ ਹੋਏ ਇਹ ਵਿਸ਼ੇਸ਼ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੂਬੇ ਦੇ ਨਿਵਾਸੀਆਂ ਨੂੰ ਦੇਸ਼ ਦੇ ਪ੍ਰਮੁੱਖ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨ ਬਿਲਕੁਲ ਮੁਫ਼ਤ ਕਰਵਾਏ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਧਾਰਮਿਕ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਆਉਣ-ਜਾਣ ਦੀ ਪੂਰੀ ਯੋਗ ਵਿਵਸਥਾ ਪੰਜਾਬ ਸਰਕਾਰ ਵੱਲੋਂ ਆਪ ਕੀਤੀ ਜਾ ਰਹੀ ਹੈ ਤਾਂ ਜੋ ਰਸਤੇ ਵਿੱਚ ਸ਼ਰਧਾਲੂਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਜਾਂ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਹ ਸਕੀਮ ਸਮਾਜਿਕ ਸਮਾਨਤਾ ਅਤੇ ਸੇਵਾ ਭਾਵਨਾ ਦੀ ਇੱਕ ਵੱਡੀ ਮਿਸਾਲ ਹੈ ਅਤੇ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਸੰਗਤਾਂ ਦੀ ਪਵਿੱਤਰ ਅਸਥਾਨਾਂ ‘ਤੇ ਮੱਥਾ ਟੇਕਣ ਦੀ ਇੱਛਾ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਉਮਰ ਦੇ ਆਖਰੀ ਪੜਾਅ ਜਾਂ ਬਜ਼ੁਰਗ ਅਵਸਥਾ ਵਿੱਚ ਕਈ ਸ਼ਰਧਾਲੂ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ, ਪ੍ਰੰਤੂ ਹੁਣ ਉਹ ਵੀ ਵੱਡੇ ਪੱਧਰ ‘ਤੇ ਇਸ ਸਕੀਮ ਦਾ ਪੂਰਾ ਲਾਭ ਉਠਾ ਰਹੇ ਹਨ। ਇਸ ਸਮੇਂ ਧਾਰਮਿਕ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਸਕੀਮ ਲਾਗੂ ਕਰਨ ਲਈ ਅਤੇ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਬੱਸ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਵਿੱਚ ਸ੍ਰੀ ਮਥੁਰਾ-ਵਰਿੰਦਾਵਨ ਧਾਮ ਦੇ ਦਰਸ਼ਨਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ, ਉੱਪ ਪ੍ਰਧਾਨ ਤਰਲੋਚਨ ਸਿੰਘ ਜੱਗਾ, ਵਾਰਡ ਨੰਬਰ ਇੱਕ ਦੇ ਕੌਂਸਲਰ ਗੁਰਦੀਪ ਸਿੰਘ, ਭੋਲਾ ਸਿੰਘ, ਵਾਰਡ ਨੰਬਰ ਨੌਂ ਦੇ ਕੌਂਸਲਰ ਗੁਰਦੀਪ ਸਿੰਘ, ਮੋਨੂ ਸ਼ਰਮਾ, ਹਰੀਸ਼ ਕੁਮਾਰ ਗਰਗ ਪ੍ਰਧਾਨ ਅਗਰਵਾਲ ਸਭਾ ਭਦੌੜ, ਸਰਪੰਚ ਗੀਤਾ ਵਾਲੀਆ, ਰੀਸੂ ਸਿੰਗਲਾ, ਵਿਨੋਦ ਕੁਮਾਰ, ਪ੍ਰਬੰਧਕ ਸੁਖਪਾਲ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਸ਼ਰਧਾਲੂਆਂ ਦੇ ਗਲਾਂ ਵਿੱਚ ਫੁੱਲਾਂ ਦੇ ਹਾਰ ਪਾ ਕੇ ਪੂਰੇ ਮਾਣ-ਸਤਿਕਾਰ ਨਾਲ ਉਨ੍ਹਾਂ ਨੂੰ ਯਾਤਰਾ ਲਈ ਰਵਾਨਾ ਕੀਤਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਅੱਠ ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 6 5 5
Users Today : 120
Users Yesterday : 14
Users Last 7 days : 265

ਰਾਸ਼ੀਫਲ