Home » ਪ੍ਰਮੁੱਖ ਖ਼ਬਰਾਂ » ਬਕਾਇਆ ਤਨਖ਼ਾਹਾਂ ਅਤੇ ਪੈਨਸ਼ਨਰੀ ਲਾਭ ਨਾ ਮਿਲਣ ਤੋਂ ਖ਼ਫ਼ਾ ਏਡਿਡ ਸਕੂਲਾਂ ਦੇ ਅਧਿਆਪਕ ਪੰਜ ਸਤੰਬਰ ਨੂੰ ਮਨਾਉਣਗੇ ਕਾਲਾ ਅਧਿਆਪਕ ਦਿਵਸ

ਬਕਾਇਆ ਤਨਖ਼ਾਹਾਂ ਅਤੇ ਪੈਨਸ਼ਨਰੀ ਲਾਭ ਨਾ ਮਿਲਣ ਤੋਂ ਖ਼ਫ਼ਾ ਏਡਿਡ ਸਕੂਲਾਂ ਦੇ ਅਧਿਆਪਕ ਪੰਜ ਸਤੰਬਰ ਨੂੰ ਮਨਾਉਣਗੇ ਕਾਲਾ ਅਧਿਆਪਕ ਦਿਵਸ

  ਪੰਜਾਬ ਰਾਜ ਦੇ ਸਰਕਾਰੀ ਸਹਾਇਤਾ ਪ੍ਰਾਪਤ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਪਿਛਲੇ ਲਗਭਗ ਅੱਠ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਅਤੇ ਸੇਵਾ ਮੁਕਤ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪੈਨਸ਼ਨ ਦੇ ਪੈਨਸ਼ਨ ਭੁਗਤਾਨ ਹੁਕਮ
ਬਕਾਇਆ ਤਨਖ਼ਾਹਾਂ ਅਤੇ ਪੈਨਸ਼ਨਰੀ ਲਾਭ ਨਾ ਮਿਲਣ ਤੋਂ ਖ਼ਫ਼ਾ ਏਡਿਡ ਸਕੂਲਾਂ ਦੇ ਅਧਿਆਪਕ ਪੰਜ ਸਤੰਬਰ ਨੂੰ ਮਨਾਉਣਗੇ ਕਾਲਾ ਅਧਿਆਪਕ ਦਿਵਸ
[responsivevoice_button voice="Hindi Male"]

 ਬੇਅੰਤ ਬਰਨਾਲਾ

            ਪੰਜਾਬ ਰਾਜ ਦੇ ਸਰਕਾਰੀ ਸਹਾਇਤਾ ਪ੍ਰਾਪਤ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਪਿਛਲੇ ਲਗਭਗ ਅੱਠ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਅਤੇ ਸੇਵਾ ਮੁਕਤ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪੈਨਸ਼ਨ ਦੇ ਪੈਨਸ਼ਨ ਭੁਗਤਾਨ ਹੁਕਮ ਜਾਰੀ ਨਾ ਕੀਤੇ ਜਾਣ ਕਾਰਨ ਅਧਿਆਪਕ ਵਰਗ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਗੰਭੀਰ ਮਸਲੇ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਮਦਾਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਪਾਲ ਨੇ ਦੱਸਿਆ ਕਿ ਏਡਿਡ ਸਕੂਲਾਂ ਦੇ ਅਧਿਆਪਕ ਅਤੇ ਕਰਮਚਾਰੀ ਲੰਮੇ ਸਮੇਂ ਤੋਂ ਆਪਣੀਆਂ ਰੁਕੀਆਂ ਤਨਖ਼ਾਹਾਂ ਅਤੇ ਪੈਨਸ਼ਨ ਸਬੰਧੀ ਜਾਇਜ਼ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਅਜੇ ਤੱਕ ਇਸ ਗੰਭੀਰ ਸਮੱਸਿਆ ਦਾ ਕੋਈ ਢੁੱਕਵਾਂ ਅਤੇ ਸਥਾਈ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਲਗਾਤਾਰ ਅੱਠ-ਅੱਠ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘਰਾਂ ਦੇ ਰੋਜ਼ਾਨਾ ਦੇ ਗੁਜ਼ਾਰੇ, ਬੱਚਿਆਂ ਦੀਆਂ ਸਕੂਲੀ ਫ਼ੀਸਾਂ ਅਤੇ ਹੋਰ ਜ਼ਰੂਰੀ ਘਰੇਲੂ ਲੋੜਾਂ ਨੂੰ ਪੂਰਾ ਕਰਨਾ ਉਨ੍ਹਾਂ ਲਈ ਅਤਿਅੰਤ ਅਸੰਭਵ ਬਣਦਾ ਜਾ ਰਿਹਾ ਹੈ। ਦੂਜੇ ਪਾਸੇ ਸੇਵਾ ਮੁਕਤ ਹੋ ਚੁੱਕੇ ਬਜ਼ੁਰਗ ਅਧਿਆਪਕ ਅਤੇ ਕਰਮਚਾਰੀ ਆਪਣੇ ਪੈਨਸ਼ਨਰੀ ਲਾਭਾਂ ਅਤੇ ਪੈਨਸ਼ਨ ਦੇ ਪੈਨਸ਼ਨ ਭੁਗਤਾਨ ਹੁਕਮ ਜਾਰੀ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਦੇ ਧੱਕੇ ਖਾਣ ਲਈ ਮਜਬੂਰ ਹਨ। ਅਸ਼ਵਨੀ ਕੁਮਾਰ ਮਦਾਨ ਨੇ ਆਖਿਆ ਕਿ ਅਧਿਆਪਕ ਅਤੇ ਕਰਮਚਾਰੀ ਸਮਾਜ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਮਿਹਨਤਾਨੇ ਤੋਂ ਵਾਂਝਾ ਰੱਖਣਾ ਬਹੁਤ ਹੀ ਦੁੱਖਦਾਈ ਅਤੇ ਨਿੰਦਣਯੋਗ ਕਾਰਾ ਹੈ। ਸਰਕਾਰ ਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਬਕਾਇਆ ਤਨਖ਼ਾਹਾਂ ਦੀ ਅਦਾਇਗੀ ਕਰਨੀ ਚਾਹੀਦੀ ਹੈ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ, ਕਰਮਚਾਰੀਆਂ ਅਤੇ ਬਜ਼ੁਰਗ ਪੈਨਸ਼ਨਰਾਂ ਦੇ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਇਆਂ ਨੂੰ ਵੀ ਜਾਰੀ ਨਹੀਂ ਕਰ ਰਹੀ, ਜਦੋਂਕਿ ਇਸੇ ਸਰਕਾਰ ਵੱਲੋਂ ਮਾਨਯੋਗ ਅਦਾਲਤ ਵਿੱਚ ਐਫ਼ੀਡੇਵਿਟ ਦੇ ਕੇ ਇਹ ਵਚਨ ਦਿੱਤਾ ਗਿਆ ਸੀ ਕਿ ਪੰਜਾਬ ਦੇ ਸਾਰੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਨੂੰ ਸਰਕਾਰੀ ਸਕੂਲਾਂ ਦੇ ਸਮੂਹ ਕਰਮਚਾਰੀਆਂ ਵਾਂਗ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਇਆਂ ਦੀ ਅਦਾਇਗੀ ਕੀਤੀ ਜਾਵੇਗੀ। ਇਹ ਬਕਾਏ ਦੇਣਾ ਸ਼ੁਰੂ ਕਰਨ ਦੀ ਮਿੱਥੀ ਤਰੀਕ ਲੰਘੇ ਵੀ ਪੰਜ ਮਹੀਨੇ ਹੋ ਚੁੱਕੇ ਹਨ ਅਤੇ ਸਰਕਾਰ ਇਸ ਬਾਰੇ ਪੂਰੀ ਤਰ੍ਹਾਂ ਉਦਾਸੀਨ ਬਣੀ ਹੋਈ ਹੈ। ਚੋਣ ਮਨੋਰਥ ਪੱਤਰ ਵਿੱਚ ਏਡਿਡ ਸਕੂਲਾਂ ਦੇ ਕਰਮਚਾਰੀਆਂ ਨੂੰ ਸਰਕਾਰੀ ਸਕੂਲਾਂ ਦੇ ਬਰਾਬਰ ਸਾਰੀਆਂ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਵਫ਼ਾ ਨਹੀਂ ਹੋਇਆ। ਯੂਨੀਅਨ ਨੇਤਾਵਾਂ ਨਾਲ ਮੀਟਿੰਗ ਵਿੱਚ ਵਿੱਤ ਮੰਤਰੀ ਦੁਆਰਾ ਦਿੱਤੇ ਗਏ ਹੁਕਮ ਅਤੇ ਲਏ ਗਏ ਫੈਸਲੇ ਵੀ ਅਜੇ ਤੱਕ ਲਾਗੂ ਨਹੀਂ ਕੀਤੇ ਗਏ। ਸੂਬਾ ਕਾਰਜਕਾਰਨੀ ਮੈਂਬਰ ਹਰਵਿੰਦਰ ਪਾਲ ਨੇ ਦੱਸਿਆ ਕਿ ਸੂਬਾ ਕਮੇਟੀ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਪੰਜ ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਰੋਸ ਪ੍ਰਗਟ ਕਰਦਿਆਂ ਕਾਲਾ ਅਧਿਆਪਕ ਦਿਵਸ ਮਨਾਇਆ ਜਾਵੇਗਾ ਅਤੇ ਸਰਕਾਰ ਖ਼ਿਲਾਫ਼ ਵਿਸ਼ਾਲ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਸਮੂਹ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਪੰਜ ਸਤੰਬਰ ਦੇ ਰੋਸ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸ਼੍ਰੀ ਮਦ ਭਾਗਵਤ ਕਥਾ ਦੌਰਾਨ ਸਵਾਮੀ ਡਾ. ਰਾਮ ਤੀਰਥ ਜੀ ਮਹਾਰਾਜ ਨੇ ਭਗਤਾਂ ਨੂੰ ਭਗਤੀ ਦੇ ਰੰਗ ਵਿੱਚ ਰੰਗਿਆ

0 0 votes
Article Rating
Subscribe
Notify of
guest
0 Comments
Oldest
Newest Most Voted