ਚੰਡੀਗੜ੍ਹ ਬਿਊਰੋ
ਚੰਡੀਗੜ੍ਹ ਅਤੇ ਮੁਹਾਲੀ ਦੀ ਸਾਂਝੀ ਸਰਹੱਦ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਤ ਦਿਨਾਂ ਲਈ ਲਗਾਏ ਗਏ ਪੱਕੇ ਮੋਰਚੇ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਆਮ ਲੋਕਾਂ ਦੀ ਸੁਵਿਧਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਆਵਾਜਾਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸਰਹੱਦ ‘ਤੇ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਅਤੇ ਕਿਸਾਨਾਂ ਵੱਲੋਂ ਸੜਕ ਦੇ ਇੱਕ ਪਾਸੇ ਆਪਣੀਆਂ ਟਰੈਕਟਰ-ਟਰਾਲੀਆਂ ਖੜ੍ਹੀਆਂ ਕੀਤੇ ਜਾਣ ਕਾਰਨ ਸ਼ਹਿਰ ਨੂੰ ਜੋੜਨ ਵਾਲੇ ਕਈ ਮੁੱਖ ਰਸਤਿਆਂ ‘ਤੇ ਆਵਾਜਾਈ ਨੂੰ ਬਦਲਿਆ ਗਿਆ ਹੈ ਜਾਂ ਫਿਰ ਪੂਰੀ ਤਰ੍ਹਾਂ ਸੀਮਤ ਕਰ ਦਿੱਤਾ ਗਿਆ ਹੈ। ਟ੍ਰੈਫਿਕ ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਫੈਦਾਂ ਬੈਰੀਅਰ ਤੋਂ ਪੂਰਵ ਮਾਰਗ ਰਾਹੀਂ ਚੰਡੀਗੜ੍ਹ ਵੱਲ ਆਉਣ-ਜਾਣ ਵਾਲੀ ਮੁੱਖ ਸੜਕ ਦੇ ਇੱਕ ਹਿੱਸੇ ‘ਤੇ ਗੱਡੀਆਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਨਾਲ ਡਾਇਵਰਟ ਕੀਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਵਿਕਲਪਿਕ ਰਸਤਿਆਂ ਦੀ ਵਰਤੋਂ ਕਰਨੀ ਪਵੇਗੀ। ਇਸ ਤੋਂ ਇਲਾਵਾ ਟੀ-ਪੁਆਇੰਟ ਅਤੇ ਸੈਕਟਰ 48 ਲਾਈਟ ਪੁਆਇੰਟ (ਸ਼ਰਾਬ ਦੇ ਠੇਕੇ ਨੇੜੇ) ਤੋਂ ਸੈਕਟਰ 48 ਦੀ ਅੰਦਰੂਨੀ ਸੜਕ ਵੱਲ ਜਾਣ ਵਾਲੀ ਆਵਾਜਾਈ ਨੂੰ ਵੀ ਸੁਰੱਖਿਆ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਸੀਮਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸੈਕਟਰ 48/49 ਅਤੇ ਸੈਕਟਰ 49/50 ਦੀਆਂ ਵੰਡਣ ਵਾਲੀਆਂ ਸੜਕਾਂ ਤੋਂ ਚੰਡੀਗੜ੍ਹ ਸ਼ਹਿਰ ਦੀ ਵੱਲ ਜਾਣ ਵਾਲੀ ਗੱਡੀਆਂ ਦੀ ਆਵਾਜਾਈ ‘ਤੇ ਵੀ ਸਖ਼ਤ ਪਾਬੰਦੀ ਲਗਾਈ ਗਈ ਹੈ। ਟ੍ਰੈਫਿਕ ਪੁਲਿਸ ਨੇ ਆਮ ਲੋਕਾਂ, ਮੁਲਾਜ਼ਮਾਂ ਅਤੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੱਪਤ ਅਤੇ ਜਾਮ ਤੋਂ ਬਚਣ ਲਈ ਇਨ੍ਹਾਂ ਪ੍ਰਭਾਵਿਤ ਰਸਤਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਅਤੇ ਪੁਲਿਸ ਵੱਲੋਂ ਦੱਸੇ ਗਏ ਹੋਰ ਬਦਲਵੇਂ ਰਸਤਿਆਂ ਦੀ ਹੀ ਚੋਣ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਿਆ ਜਾ ਸਕੇ। ਕਿਸਾਨਾਂ ਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਇਸ ਸੱਤ ਦਿਨਾਂ ਪ੍ਰਦਰਸ਼ਨ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਕੁਝ ਦਿਨਾਂ ਲਈ ਆਵਾਜਾਈ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਥਾਂ-ਥਾਂ ‘ਤੇ ਟ੍ਰੈਫਿਕ ਪੁਲਿਸ ਕਰਮਚਾਰੀ ਤੈਨਾਤ ਕੀਤੇ ਗਏ ਹਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸਨਅਤੀ ਖੇਤਰਾਂ ਵਿੱਚ ਲਗਾਤਾਰ ਪੰਜ ਘੰਟੇ ਬਿਜਲੀ ਕੱਟ ਲੱਗਣ ਕਾਰਨ ਕਾਰੋਬਾਰੀ ਪਰੇਸ਼ਾਨ, ਫੈਕਟਰੀਆਂ ਵਿੱਚ ਉਤਪਾਦਨ ਬੁਰੇ ਤਰੀਕੇ ਨਾਲ ਪ੍ਰਭਾਵਿਤ









Users Today : 164
Users Yesterday : 120
Users Last 7 days : 415