ਲੁਧਿਆਣਾ ਬਿਊਰੋ
ਨਿਯਮਾਂ ਦੀ ਸ਼ਰੇਆਮ ਉਲੰਘਣਾ ਕਰ ਕੇ ਤਿਆਰ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ‘ਤੇ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ ਯਾਨੀ ਗਲਾਡਾ ਵਿਭਾਗ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਗਲਾਡਾ ਦੇ ਮੁੱਖ ਪ੍ਰਸ਼ਾਸਕ ਵਿਕਾਸ ਹੀਰਾ ਵੱਲੋਂ ਅਣ-ਅਧਿਕਾਰਤ ਅਤੇ ਗ਼ੈਰ-ਯੋਜਨਾਬੱਧ ਵਿਕਾਸ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਡਿਊਟੀ ਮੈਜਿਸਟ੍ਰੇਟ, ਪੁਲਿਸ ਬਲ ਅਤੇ ਗਲਾਡਾ ਦੇ ਰੈਗੂਲੇਟਰੀ ਵਿੰਗ ਦੀ ਟੀਮ ਨੇ ਵੀਰਵਾਰ ਨੂੰ ਪਿੰਡ ਧਾਂਦਰਾ ਅਤੇ ਮਾਣਕਵਾਲ ਵਿੱਚ ਵੱਡੀ ਕਾਰਵਾਈ ਕਰਦਿਆਂ ਨੌਂ ਅਣ-ਅਧਿਕਾਰਤ ਕਲੋਨੀਆਂ ਵਿੱਚ ਬਣਾਈਆਂ ਸੜਕਾਂ, ਗ਼ੈਰ-ਕਾਨੂੰਨੀ ਨਿਰਮਾਣ ਅਤੇ ਹੋਰ ਢਾਂਚਿਆਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਵਿਭਾਗ ਵੱਲੋਂ ਸਰਕਾਰੀ ਨੋਟਿਸ ਜਾਰੀ ਹੋਣ ਦੇ ਬਾਵਜੂਦ ਨਿਰਮਾਣ ਕਾਰਜ ਜਾਰੀ ਰੱਖਣ ਵਾਲੇ ਜ਼ਮੀਨ ਕਾਰੋਬਾਰੀਆਂ ਵਿਰੁੱਧ ਇਹ ਕਾਰਵਾਈ ਕੀਤੀ ਗਈ ਹੈ ਅਤੇ ਇਹ ਮੁਹਿੰਮ ਬਿਨਾਂ ਕਿਸੇ ਵਿਰੋਧ ਦੇ ਅਮਨ-ਅਮਾਨ ਨਾਲ ਸੰਪੰਨ ਹੋਈ। ਗਲਾਡਾ ਦੇ ਮੁੱਖ ਪ੍ਰਸ਼ਾਸਕ ਵਿਕਾਸ ਹੀਰਾ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਗ਼ੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟਾਂ ਦਾ ਲਾਲਚ ਦੇ ਕੇ ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਮਿਹਨਤ ਦੀ ਕਮਾਈ ਅਣ-ਅਧਿਕਾਰਤ ਕਲੋਨੀਆਂ ਵਿੱਚ ਪਲਾਟ ਜਾਂ ਜਾਇਦਾਦ ਖ਼ਰੀਦ ਕੇ ਬਰਬਾਦ ਨਾ ਕਰਨ, ਕਿਉਂਕਿ ਅਜਿਹੀਆਂ ਕਲੋਨੀਆਂ ਵਿੱਚ ਸਰਕਾਰ ਵੱਲੋਂ ਪਾਣੀ, ਸੀਵਰੇਜ ਜਾਂ ਬਿਜਲੀ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਵਾਨਿਤ ਅਤੇ ਨਿਯਮਤ ਕਲੋਨੀਆਂ ਦੀ ਸੂਚੀ ਅਤੇ ਮਨਜ਼ੂਰਸ਼ੁਦਾ ਨਕਸ਼ੇ ਵਿਭਾਗ ਦੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਹਨ, ਜਿਨ੍ਹਾਂ ਦੀ ਜਾਂਚ ਕਰਨ ਤੋਂ ਬਾਅਦ ਹੀ ਕੋਈ ਜਾਇਦਾਦ ਖ਼ਰੀਦੀ ਜਾਵੇ। ਉਨ੍ਹਾਂ ਦੱਸਿਆ ਕਿ ਅਜਿਹੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹੁਣ ਦੀਆਂ ਮੁਹਿੰਮਾਂ ਦੇ ਨਾਲ-ਨਾਲ ਪੰਜਾਬ ਰੀਜਨਲ ਐਂਡ ਅਰਬਨ ਪਲੈਨਿੰਗ ਐਂਡ ਡਿਵੈਲਪਮੈਂਟ ਐਕਟ ਤਹਿਤ ਅਣ-ਅਧਿਕਾਰਤ ਵਿਕਾਸ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਵੀ ਜਾਰੀ ਰਹੇਗੀ, ਤਾਂ ਜੋ ਸ਼ਹਿਰੀ ਖੇਤਰ ਵਿੱਚ ਸੁਚੱਜੀ ਵਿਕਾਸ ਪ੍ਰਣਾਲੀ ਬਰਕਰਾਰ ਰੱਖੀ ਜਾ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ਾਲ ਚੇਤਨਾ ਮਾਰਚ ਰਵਾਨਾ: ਵੱਖ-ਵੱਖ ਪੜਾਵਾਂ ‘ਤੇ ਲਗਾਏ ਲੰਗਰ









Users Today : 71
Users Yesterday : 99
Users Last 7 days : 574