Home » ਪ੍ਰਮੁੱਖ ਖ਼ਬਰਾਂ » ਬਰਨਾਲਾ ਜ਼ਿਲ੍ਹੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰਸ਼ਾਸਨ ਨੇ ਕੱਸੀ ਕਮਰ: ਹੌਟਸਪਾਟ ਪਿੰਡਾਂ ਵਿੱਚ ਡਰੋਨਾਂ ਅਤੇ ਸੈਟੇਲਾਈਟ ਨਾਲ ਰੱਖੀ ਜਾਵੇਗੀ ਤਿੱਖੀ ਨਜ਼ਰ

ਬਰਨਾਲਾ ਜ਼ਿਲ੍ਹੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰਸ਼ਾਸਨ ਨੇ ਕੱਸੀ ਕਮਰ: ਹੌਟਸਪਾਟ ਪਿੰਡਾਂ ਵਿੱਚ ਡਰੋਨਾਂ ਅਤੇ ਸੈਟੇਲਾਈਟ ਨਾਲ ਰੱਖੀ ਜਾਵੇਗੀ ਤਿੱਖੀ ਨਜ਼ਰ

ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਦੇ ਆਗਾਮੀ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਦੇ ਸੁਚੱਜੇ, ਵਿਗਿਆਨਕ ਅਤੇ ਵਾਤਾਵਰਨ ਪੱਖੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ
 ਬਰਨਾਲਾ ਵਿਖੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪੈਲਟ ਯੂਨਿਟ ਅਤੇ ਬੇਲਰ ਮਾਲਕਾਂ ਨਾਲ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਨਾਲ ਦਿਖਾਈ ਦੇ ਰਹੇ ਹਨ ਵਧੀਕ ਡਿਪਟੀ ਕਮਿਸ਼ਨਰ ਵਿਵੇਕ ਮੋਦੀ ਅਤੇ ਹੋਰ ਅਧਿਕਾਰੀ।
[responsivevoice_button voice="Hindi Male"]

ਬਰਨਾਲਾ ਬਿਊਰੋ

ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਦੇ ਆਗਾਮੀ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਦੇ ਸੁਚੱਜੇ, ਵਿਗਿਆਨਕ ਅਤੇ ਵਾਤਾਵਰਨ ਪੱਖੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਵਿਆਪਕ ਪੱਧਰ ਉੱਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੈਲਟ ਯੂਨਿਟ ਮਾਲਕਾਂ, ਪਰਾਲੀ ਦੀ ਬੇਲਿੰਗ, ਡੰਪਿੰਗ ਅਤੇ ਸਟੋਰੇਜ ਨਾਲ ਜੁੜੇ ਬੇਲਰ ਮਾਲਕਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਤੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਬਰਨਾਲਾ ਜ਼ਿਲ੍ਹੇ ਵਿੱਚ ਪਰਾਲੀ ਦੀ ਖਰੀਦ ਅਤੇ ਖਪਤ ਕਰਨ ਵਾਲੀ ਉਦਯੋਗਿਕ ਇਕਾਈਆਂ ਦੀ ਕਾਫ਼ੀ ਘਾਟ ਮਹਿਸੂਸ ਕੀਤੀ ਜਾਂਦੀ ਸੀ, ਪਰ ਹੁਣ ਪ੍ਰਸ਼ਾਸਨ ਦੇ ਯਤਨਾਂ ਨਾਲ ਜ਼ਿਲ੍ਹੇ ਵਿੱਚ ਨੌਂ ਪੈਲਟ ਯੂਨਿਟ ਸਥਾਪਿਤ ਹੋ ਚੁੱਕੇ ਹਨ ਅਤੇ ਕਰੀਬ ਸੋਲ੍ਹਾਂ ਪਰਾਲੀ ਡੰਪ ਅਤੇ ਸਟੋਰੇਜ ਸਥਾਨ ਸਥਾਪਿਤ ਕੀਤੇ ਜਾ ਰਹੇ ਹਨ। ਇਹ ਸਾਰੇ ਯੂਨਿਟ ਪੂਰੀ ਤਰ੍ਹਾਂ ਚਾਲੂ ਹੋਣ ਨਾਲ ਜ਼ਿਲ੍ਹੇ ਦੇ ਅੰਦਰ ਹੀ ਪਰਾਲੀ ਦੀ ਮੰਗ ਅਤੇ ਖਪਤ ਵਿੱਚ ਵੱਡਾ ਵਾਧਾ ਹੋਣ ਦੀ ਪੂਰੀ ਸੰਭਾਵਨਾ ਹੈ, ਜਿਸ ਨਾਲ ਕਿਸਾਨਾਂ ਲਈ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾਉਣ ਦੀ ਬਜਾਏ ਇਸ ਦੇ ਯੋਗ ਅਤੇ ਲਾਹੇਵੰਦ ਪ੍ਰਬੰਧਨ ਦਾ ਇੱਕ ਹੋਰ ਮਜ਼ਬੂਤ ਅਤੇ ਵਧੀਆ ਵਿਕਲਪ ਉਪਲਬਧ ਹੋਵੇਗਾ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਬੇਲਰ ਮਾਲਕਾਂ ਨੂੰ ਖਾਸ ਅਪੀਲ ਕੀਤੀ ਗਈ ਕਿ ਉਹ ਪਰਾਲੀ ਇਕੱਠੀ ਕਰਨ ਲਈ ਹੋਰਨਾਂ ਜ਼ਿਲ੍ਹਿਆਂ ਵੱਲ ਰੁੱਖ ਕਰਨ ਦੀ ਬਜਾਏ ਬਰਨਾਲਾ ਜ਼ਿਲ੍ਹੇ ਵਿੱਚ ਹੀ ਵੱਧ ਤੋਂ ਵੱਧ ਕੰਮ ਕਰਨ ਨੂੰ ਪਹਿਲ ਦੇਣ। ਇਸ ਕਦਮ ਨਾਲ ਸਥਾਨਕ ਪੈਲਟ ਯੂਨਿਟਾਂ ਅਤੇ ਡੰਪਾਂ ਦੀ ਪਰਾਲੀ ਸਬੰਧੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਸਥਾਨਕ ਕਿਸਾਨਾਂ ਨੂੰ ਵੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਮੇਂ ਸਿਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਵੱਡੀ ਮਦਦ ਮਿਲੇਗੀ। ਇਸ ਮੀਟਿੰਗ ਦੌਰਾਨ ਪੈਲਟ ਯੂਨਿਟ ਮਾਲਕਾਂ ਅਤੇ ਬੇਲਰ ਮਾਲਕਾਂ ਨਾਲ ਪਰਾਲੀ ਦੀ ਕੁੱਲ ਮੰਗ, ਉਪਲਬਧਤਾ, ਬੇਲਿੰਗ ਸਮਰੱਥਾ, ਡੰਪਿੰਗ ਤੇ ਸਟੋਰੇਜ ਸਮਰੱਥਾ ਅਤੇ ਆਪਸੀ ਕਰਾਰਾਂ ਬਾਰੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਸ਼ਾਸਨ ਵੱਲੋਂ ਇਸ ਗੱਲ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਪਰਾਲੀ ਦੀ ਉਪਲਬਧਤਾ ਅਤੇ ਮੰਗ ਵਿਚਕਾਰ ਇੱਕ ਬਿਹਤਰ ਤਾਲਮੇਲ ਕਾਇਮ ਕੀਤਾ ਜਾਵੇ ਤਾਂ ਜੋ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਦੇ ਕਾਰਜ ਵਿੱਚ ਕਿਸੇ ਵੀ ਕਿਸਮ ਦੀ ਰੁਕਾਵਟ ਜਾਂ ਸਮੱਸਿਆ ਪੈਦਾ ਨਾ ਹੋਵੇ। ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਵਾਰ ਨਿਗਰਾਨੀ ਪ੍ਰਬੰਧਾਂ ਨੂੰ ਪਹਿਲਾਂ ਨਾਲੋਂ ਵੀ ਵੱਧ ਮਜ਼ਬੂਤ ਕੀਤਾ ਗਿਆ ਹੈ। ਖੇਤਾਂ ਉੱਤੇ ਸੈਟੇਲਾਈਟ ਰਾਹੀਂ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ, ਜਦਕਿ ਪਿਛਲੇ ਰਿਕਾਰਡ ਅਨੁਸਾਰ ਵੱਧ ਅੱਗ ਲੱਗਣ ਵਾਲੇ ਹੌਟਸਪਾਟ ਵਜੋਂ ਨਿਸ਼ਾਨਦੇਹੀ ਕੀਤੇ ਗਏ ਪਿੰਡਾਂ ਵਿੱਚ ਡਰੋਨਾਂ ਰਾਹੀਂ ਵੀ ਤਿੱਖੀ ਨਜ਼ਰ ਰੱਖੀ ਜਾਵੇਗੀ। ਇਸ ਦੇ ਨਾਲ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਜ਼ਮੀਨੀ ਪੱਧਰ ਉੱਤੇ ਵੀ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਚਲਾਈਆਂ ਜਾਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਪੈਲਟ ਯੂਨਿਟ ਮਾਲਕਾਂ, ਬੇਲਰ ਮਾਲਕਾਂ, ਕਿਸਾਨਾਂ ਅਤੇ ਹੋਰ ਸਬੰਧਤ ਧਿਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ। ਪਰਾਲੀ ਦੀ ਬੇਲਿੰਗ, ਡੰਪਿੰਗ, ਸਟੋਰੇਜ ਅਤੇ ਪੈਲਟ ਯੂਨਿਟਾਂ ਤੱਕ ਸਪਲਾਈ ਦੀ ਪੂਰੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਸਾਰੀਆਂ ਧਿਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਆਖਿਆ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣਾ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣਾ ਸਿਰਫ਼ ਸਰਕਾਰੀ ਵਿਭਾਗਾਂ ਦੀ ਹੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇਹ ਕਿਸਾਨਾਂ, ਉਦਯੋਗਾਂ, ਬੇਲਰ ਮਾਲਕਾਂ ਅਤੇ ਸਮੁੱਚੇ ਸਮਾਜ ਦੀ ਇੱਕ ਸਾਂਝੀ ਨੈਤਿਕ ਜ਼ਿੰਮੇਵਾਰੀ ਹੈ। ਸਾਰੀਆਂ ਧਿਰਾਂ ਦੇ ਸਾਂਝੇ ਸਹਿਯੋਗ ਨਾਲ ਬਰਨਾਲਾ ਜ਼ਿਲ੍ਹੇ ਨੂੰ ਪਰਾਲੀ ਪ੍ਰਬੰਧਨ ਦੇ ਖੇਤਰ ਵਿੱਚ ਇੱਕ ਮਿਸਾਲੀ ਜ਼ਿਲ੍ਹਾ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਅਹਿਮ ਮੀਟਿੰਗ ਵਿੱਚ ਵਿਵੇਕ ਮੋਦੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਬਰਨਾਲਾ, ਡਾਕਟਰ ਸੁਖਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ, ਬੇਅੰਤ ਸਿੰਘ ਤਕਨੀਕੀ ਗ੍ਰੇਡ ਇੱਕ, ਭੁਪਿੰਦਰ ਸਿੰਘ, ਸੁਨੀਤਾ ਸ਼ਰਮਾ ਸਹਾਇਕ ਨੋਡਲ ਅਫ਼ਸਰ ਪਰਾਲੀ, ਰਾਜੇਸ਼ ਕੁਮਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਪੈਲਟ ਯੂਨਿਟ ਮਾਲਕ ਅਤੇ ਪਰਾਲੀ ਦਾ ਡੰਪ ਤੇ ਸਟੋਰ ਕਰਨ ਵਾਲੇ ਬੇਲਰ ਮਾਲਕਾਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਪਾਸ਼-ਹੰਸ ਰਾਜ ਦੀ ਯਾਦਗਾਰ ਤੋਂ ਨਜਾਇਜ਼ ਕਬਜ਼ਾ ਤੁਰੰਤ ਹਟਾਉਣ ਦੀ ਮੰਗ, 9 ਸਤੰਬਰ ਨੂੰ ਤਲਵੰਡੀ ਸਲੇਮ ਵਿਖੇ ਹੋਵੇਗਾ ਹਜ਼ਾਰਾਂ ਲੋਕਾਂ ਦਾ ਇਕੱਠ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 9 0 4 8
Users Today : 99
Users Yesterday : 99
Users Last 7 days : 602

ਰਾਸ਼ੀਫਲ