ਬਰਨਾਲਾ ਬਿਊਰੋ:
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਅਧੀਨ ਵੱਖ-ਵੱਖ ਅਹਿਮ ਸਕੀਮਾਂ ਅਤੇ ਪੰਚਾਇਤਾਂ ਦੀ ਆਪਣੀ ਆਮਦਨ ਦੇ ਸਰੋਤ ਵਧਾਉਣ ਅਧੀਨ ਸਰਪੰਚਾਂ ਲਈ ਜ਼ਿਲ੍ਹਾ ਪੱਧਰ ਉੱਤੇ ਇੱਕ ਰੋਜ਼ਾ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਅਹਿਮ ਵਰਕਸ਼ਾਪ ਵਿੱਚ ਵਿਧਾਇਕ ਹਲਕਾ ਮਹਿਲ ਕਲਾਂ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਲਾਭ ਸਿੰਘ ਉੱਗੋਕੇ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕਾਂ ਨੇ ਦੱਸਿਆ ਕਿ ਵਿਧਾਨ ਸਭਾ ਦੀ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦੀ ਹੋਈ ਬੈਠਕ ਦੀਆਂ ਹਦਾਇਤਾਂ ਅਨੁਸਾਰ ਰਾਜੀਵ ਗਾਂਧੀ ਪੰਚਾਇਤ ਸਸ਼ਕਤੀਕਰਨ ਅਭਿਆਨ ਸਕੀਮ ਅਧੀਨ ਹੋ ਰਹੇ ਕਾਰਜਾਂ ਅਤੇ ਸਿਖਲਾਈ ਪ੍ਰੋਗਰਾਮਾਂ ਨੂੰ ਅਮਲੀ ਰੂਪ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਸਰਪੰਚਾਂ ਨੂੰ ਪੰਚਾਇਤਾਂ ਦੇ ਆਪਣੇ ਆਮਦਨ ਦੇ ਸਰੋਤਾਂ ਅਤੇ ਪੰਚਾਇਤਾਂ ਵੱਲੋਂ ਆਪਣੇ ਪੱਧਰ ਉੱਤੇ ਆਮਦਨ ਵਧਾਉਣ ਦੇ ਤਰੀਕਿਆਂ ਅਤੇ ਇਸ ਦੀ ਮਹੱਤਤਾ ਬਾਰੇ ਵਿਹਾਰਕ ਗਿਆਨ ਦੇਣਾ ਹੈ।
ਪੰਚਾਇਤਾਂ ਦੀ ਆਮਦਨ ਵਧਾਉਣ ਅਤੇ ਵਿਕਾਸ ਯੋਜਨਾਵਾਂ ਸਬੰਧੀ ਸਰਪੰਚਾਂ ਲਈ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ: ਵਿਧਾਇਕ ਪੰਡੋਰੀ ਅਤੇ ਉੱਗੋਕੇ ਨੇ ਕੀਤੀ ਵਿਸ਼ੇਸ਼ ਸ਼ਿਰਕਤ
ਇਸ ਵਰਕਸ਼ਾਪ ਦੌਰਾਨ ਗ੍ਰਾਮ ਪੰਚਾਇਤਾਂ ਵਿੱਚ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਨਾਲ ਸਬੰਧਿਤ ਵੱਖ-ਵੱਖ ਪ੍ਰਮੁੱਖ ਸਰਕਾਰੀ ਸਕੀਮਾਂ, ਉਨ੍ਹਾਂ ਦੇ ਮੁੱਖ ਉਦੇਸ਼ਾਂ, ਲਾਭਪਾਤਰੀਆਂ ਦੀ ਯੋਗਤਾ ਅਤੇ ਉਨ੍ਹਾਂ ਨੂੰ ਪਿੰਡਾਂ ਵਿੱਚ ਲਾਗੂ ਕਰਨ ਦੀ ਪੂਰੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਬੰਧਤ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਵੱਲੋਂ ਇਨ੍ਹਾਂ ਸਕੀਮਾਂ ਬਾਰੇ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਸਰਪੰਚਾਂ ਦੀ ਸਹੂਲਤ ਲਈ ਪੜ੍ਹਨਯੋਗ ਸਮੱਗਰੀ ਵੀ ਵੰਡੀ ਗਈ ਤਾਂ ਜੋ ਉਹ ਆਪਣੇ ਪਿੰਡਾਂ ਵਿੱਚ ਜਾ ਕੇ ਇਨ੍ਹਾਂ ਸਕੀਮਾਂ ਦਾ ਪੂਰਾ ਲਾਭ ਆਮ ਲੋਕਾਂ ਤੱਕ ਪਹੁੰਚਾ ਸਕਣ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਆਖਿਆ ਕਿ ਇਹ ਵਰਕਸ਼ਾਪ ਗ੍ਰਾਮ ਪੰਚਾਇਤਾਂ ਨੂੰ ਆਰਥਿਕ ਤੌਰ ਉੱਤੇ ਆਤਮ-ਨਿਰਭਰ ਬਣਾਉਣ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਇੱਕ ਬਹੁਤ ਹੀ ਅਹਿਮ ਕਦਮ ਸਾਬਿਤ ਹੋਵੇਗੀ। ਇਸੇ ਤਰ੍ਹਾਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਭਵਿੱਖ ਵਿੱਚ ਵੀ ਲਗਾਤਾਰ ਕਰਵਾਏ ਜਾਣਗੇ ਤਾਂ ਜੋ ਪਿੰਡਾਂ ਵਿੱਚ ਫੰਡਾਂ ਦੀ ਸੁਚੱਜੀ ਅਤੇ ਪਾਰਦਰਸ਼ੀ ਵਰਤੋਂ ਕਰਕੇ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾਕਟਰ ਹਰਜਿੰਦਰ ਸਿੰਘ ਬੇਦੀ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਵਿੰਦਰ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਪਾਸ਼-ਹੰਸ ਰਾਜ ਦੀ ਯਾਦਗਾਰ ਤੋਂ ਨਜਾਇਜ਼ ਕਬਜ਼ਾ ਤੁਰੰਤ ਹਟਾਉਣ ਦੀ ਮੰਗ, 9 ਸਤੰਬਰ ਨੂੰ ਤਲਵੰਡੀ ਸਲੇਮ ਵਿਖੇ ਹੋਵੇਗਾ ਹਜ਼ਾਰਾਂ ਲੋਕਾਂ ਦਾ ਇਕੱਠ |









Users Today : 121
Users Yesterday : 99
Users Last 7 days : 624