Home » ਪੰਜਾਬ » ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੀ ਤਰੱਕੀ ਨੂੰ ਨਵੀਂ ਰਫ਼ਤਾਰ ਦੇਣ ਲਈ ਯਤਨ ਜਾਰੀ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਹਲਕਾ ਭਦੌੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੀ ਤਰੱਕੀ ਨੂੰ ਨਵੀਂ ਰਫ਼ਤਾਰ ਦੇਣ ਲਈ ਯਤਨ ਜਾਰੀ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਹਲਕਾ ਭਦੌੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

[responsivevoice_button voice="Hindi Male"]

ਬਰਨਾਲਾ ਬਿਊਰੋ

           ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਤੇ ਅਗਵਾਈ ਹੇਠ ਪੰਜਾਬ ਦੇ ਪਿੰਡਾਂ ਦੀ ਤਰੱਕੀ ਅਤੇ ਨੁਹਾਰ ਬਦਲਣ ਲਈ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦੇਣ ਹਿੱਤ ਲਗਾਤਾਰ ਉਪਰਾਲੇ ਜਾਰੀ ਹਨ, ਜਿਨ੍ਹਾਂ ਨੂੰ ਅਮਲੀ ਰੂਪ ਦੇਣ ਲਈ ਹਲਕਾ ਭਦੌੜ ਤੋਂ ਵਿਧਾਇਕ ਸਰਦਾਰ ਲਾਭ ਸਿੰਘ ਉੱਗੋਕੇ ਵੱਲੋਂ ਵਿਸ਼ੇਸ਼ ਤਤਪਰਤਾ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਹਲਕਾ ਭਦੌੜ ਦੇ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚ ਸਾਹਿਬਾਨਾਂ ਨਾਲ ਇੱਕ ਬਹੁਤ ਹੀ ਅਹਿਮ ਅਤੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ,

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੀ ਤਰੱਕੀ ਨੂੰ ਨਵੀਂ ਰਫ਼ਤਾਰ ਦੇਣ ਲਈ ਯਤਨ ਜਾਰੀ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਹਲਕਾ ਭਦੌੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਹਲਕਾ ਭਦੌੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਜਿਸ ਵਿੱਚ ਪਿੰਡਾਂ ਦੀਆਂ ਮੁੱਖ ਸਮੱਸਿਆਵਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਿੰਡਾਂ ਵਿੱਚ ਪੀਣ ਵਾਲੇ ਸਾਫ਼ ਪਾਣੀ, ਛੱਪੜਾਂ ਦੀ ਸਫ਼ਾਈ, ਗਲੀਆਂ-ਨਾਲੀਆਂ ਦੀ ਪੱਕੀ ਉਸਾਰੀ, ਸਟ੍ਰੀਟ ਲਾਈਟਾਂ ਲਗਾਉਣ ਅਤੇ ਸਰਕਾਰੀ ਸਕੂਲਾਂ ਤੇ ਸਿਹਤ ਕੇਂਦਰਾਂ ਦੀ ਸਥਿਤੀ ਨੂੰ ਸੁਧਾਰਨ ਸਮੇਤ ਹੋਰਨਾਂ ਬੁਨਿਆਦੀ ਲੋੜਾਂ ਉੱਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ। ਵਿਧਾਇਕ ਉੱਗੋਕੇ ਨੇ ਮੌਕੇ ਉੱਤੇ ਮੌਜੂਦ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਪ੍ਰਸ਼ਾਸਨਿਕ ਅਫ਼ਸਰਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਸਬੰਧੀ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੀ ਤਰੱਕੀ ਨੂੰ ਨਵੀਂ ਰਫ਼ਤਾਰ ਦੇਣ ਲਈ ਯਤਨ ਜਾਰੀ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਹਲਕਾ ਭਦੌੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਹਲਕਾ ਭਦੌੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਆਖਿਆ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਜਾਂ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰੀ ਫੰਡਾਂ ਦੀ ਵਰਤੋਂ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ। ਉਨ੍ਹਾਂ ਦੁਹਰਾਇਆ ਕਿ ਹਲਕਾ ਭਦੌੜ ਦੇ ਹਰ ਪਿੰਡ ਦਾ ਸਰਬਪੱਖੀ ਵਿਕਾਸ ਕਰਨਾ ਸਾਡਾ ਮੁੱਖ ਸੰਕਲਪ ਅਤੇ ਨੈਤਿਕ ਜ਼ਿੰਮੇਵਾਰੀ ਹੈ, ਜਿਸ ਲਈ ਪੰਜਾਬ ਸਰਕਾਰ ਕੋਲ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਰਪੰਚਾਂ ਨੇ ਆਪਣੇ-ਆਪਣੇ ਪਿੰਡਾਂ ਦੀਆਂ ਮੁਸ਼ਕਲਾਂ ਵਿਧਾਇਕ ਦੇ ਸਾਹਮਣੇ ਰੱਖੀਆਂ, ਜਿਨ੍ਹਾਂ ਦਾ ਪਹਿਲ ਦੇ ਆਧਾਰ ਉੱਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੀ ਤਰੱਕੀ ਨੂੰ ਨਵੀਂ ਰਫ਼ਤਾਰ ਦੇਣ ਲਈ ਯਤਨ ਜਾਰੀ: ਵਿਧਾਇਕ ਲਾਭ ਸਿੰਘ ਉੱਗੋਕੇ ਨੇ ਹਲਕਾ ਭਦੌੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਹਲਕਾ ਭਦੌੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਵੱਲੋਂ ਪਿੰਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਭੂਰੀ-ਭੂਰੀ ਪ੍ਰਸ਼ੰਸਾ ਕੀਤੀ। ਇਸ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ, ਪ੍ਰਸ਼ਾਸਨਿਕ ਅਧਿਕਾਰੀ ਅਤੇ ਪਾਰਟੀ ਦੇ ਆਗੂ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਪਾਸ਼-ਹੰਸ ਰਾਜ ਦੀ ਯਾਦਗਾਰ ਤੋਂ ਨਜਾਇਜ਼ ਕਬਜ਼ਾ ਤੁਰੰਤ ਹਟਾਉਣ ਦੀ ਮੰਗ, 9 ਸਤੰਬਰ ਨੂੰ ਤਲਵੰਡੀ ਸਲੇਮ ਵਿਖੇ ਹੋਵੇਗਾ ਹਜ਼ਾਰਾਂ ਲੋਕਾਂ ਦਾ ਇਕੱਠ 

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 9 0 8 2
Users Today : 133
Users Yesterday : 99
Users Last 7 days : 636

ਰਾਸ਼ੀਫਲ