ਬਰਨਾਲਾ ਬਿਊਰੋ
ਪਿੰਡ ਸ਼ੇਰੋ ਨਾਲ ਸਬੰਧਤ ਚਰਚਿਤ ਮੋਹਨਜੀਤ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰਸ਼ਾਸਨ ਵੱਲੋਂ ਉਪ ਕਪਤਾਨ ਖਹਿਰਾ ਸਮੇਤ ਪੰਜ ਜਾਣਿਆਂ ‘ਤੇ ਪਰਚਾ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਮਿਲੀ ਪੁਖ਼ਤਾ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਪੁਲਿਸ ਅਫ਼ਸਰ ਗੌਰਵ ਯਾਦਵ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਇਸ ਗੰਭੀਰ ਮੁੱਦੇ ਨੂੰ ਲੈ ਕੇ ਕਾਫ਼ੀ ਲੰਬੀ ਅਤੇ ਮਹੱਤਵਪੂਰਨ ਗੱਲਬਾਤ ਹੋਈ ਹੈ। ਮੋਹਨਜੀਤ ਕੇਸ ਵਿੱਚ ਦਿਨੋਂ-ਦਿਨ ਵਧ ਰਹੇ ਲੋਕ ਰੋਹ ਅਤੇ ਜਨਤਕ ਗੁੱਸੇ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਸਰਕਾਰ ਵੱਲੋਂ ਇਹ ਵੱਡਾ ਕਦਮ ਚੁੱਕਣ ਦਾ ਫ਼ੈਸਲਾ ਲਿਆ ਜਾ ਰਿਹਾ ਹੈ। ਇਸ ਮਾਮਲੇ ਵਿੱਚ ਜਿੰਮੇਵਾਰ ਸਮਝੇ ਜਾ ਰਹੇ ਉਪ ਕਪਤਾਨ ਸਮੇਤ ਪੰਜ ਅਧਿਕਾਰੀਆਂ ‘ਤੇ ਕੇਸ ਦਰਜ ਕਰਨ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਸਿਆਸੀ ਅਤੇ ਸਮਾਜਿਕ ਮਾਹਰਾਂ ਦਾ ਮੰਨਣਾ ਹੈ ਕਿ ਜੇਕਰ ਸਰਕਾਰ ਸਮੇਂ ਸਿਰ ਮੌਕਾ ਸੰਭਾਲ ਲੈਂਦੀ ਹੈ ਤਾਂ ਇਹ ਲੋਕ ਰੋਹ ਥੰਮ੍ਹ ਸਕਦਾ ਹੈ, ਨਹੀਂ ਤਾਂ ਇਹ ਮਾਮਲਾ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਲਈ ਗਲੇ ਦੀ ਹੱਡੀ ਬਣ ਸਕਦਾ ਹੈ। ਮੁੱਖ ਮੰਤਰੀ ਨਿਵਾਸ ਦੇ ਉੱਚ ਸੂਤਰਾਂ ਦੇ ਹਵਾਲੇ ਨਾਲ ਇਹ ਵੀ ਪਤਾ ਲੱਗਾ ਹੈ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਵੱਲੋਂ ਕਾਨੂੰਨੀ ਮਾਹਰਾਂ ਤੋਂ ਤੁਰੰਤ ਰਾਏ ਲੈਣ ਲਈ ਕਿਹਾ ਗਿਆ ਹੈ ਤਾਂ ਜੋ ਇਹ ਤੈਅ ਕੀਤਾ ਜਾ ਸਕੇ ਕਿ ਦੋਸ਼ੀ ਅਧਿਕਾਰੀਆਂ ਵਿਰੁੱਧ ਕਿਹੜੀਆਂ-ਕਿਹੜੀਆਂ ਕਾਨੂੰਨੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ। ਇਲਾਕੇ ਵਿੱਚ ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ਵਿੱਚ ਹੈ ਅਤੇ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਜੂਨੀਅਰ ਏਸ਼ੀਆ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦਾ ਧਮਾਕਾ, ਮਲੇਸ਼ੀਆ ਨੂੰ ਗਿਆਰਾਂ-ਇੱਕ ਨਾਲ ਰੌਂਦ ਕੇ ਅੰਕ ਸੂਚੀ ਵਿੱਚ ਹਾਸਲ ਕੀਤਾ ਪਹਿਲਾ ਸਥਾਨ









Users Today : 70
Users Yesterday : 59
Users Last 7 days : 290