ਬਰਨਾਲਾ ਬਿਊਰੋ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਸੂਬਾ ਕਮੇਟੀ ਦੇ ਦਿੱਤੇ ਸੱਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਬਾਹਰ ਲਗਾਇਆ ਗਿਆ ਅਣਮਿੱਥੇ ਸਮੇਂ ਦਾ ਪੱਕਾ ਮੋਰਚਾ ਅੱਜ ਦਸਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਮੌਕੇ ਮੋਰਚੇ ਵਿੱਚ ਪਹੁੰਚੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਆਖਿਆ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਬੁਨਿਆਦੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਲਗਾਤਾਰ ਧਰਨੇ, ਰੈਲੀਆਂ ਅਤੇ ਮੋਰਚੇ ਲਗਾਏ ਜਾ ਰਹੇ ਹਨ, ਪਰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਬੁਲਾਰਿਆਂ ਨੇ ਕਿਸਾਨੀ ਅਤੇ ਮਜ਼ਦੂਰੀ ਦੇ ਕਰਜ਼ਾ ਸੰਕਟ, ਦਿਨੋ-ਦਿਨ ਮਹਿੰਗੀ ਹੋ ਰਹੀ ਸਿੱਖਿਆ, ਠੇਕਾ ਪ੍ਰਣਾਲੀ ਅਤੇ ਲਗਾਤਾਰ ਵਧ ਰਹੀ ਬੇਰੁਜ਼ਗਾਰੀ ਦੇ ਮੁੱਦਿਆਂ ‘ਤੇ ਚਿੰਤਾ ਪ੍ਰਗਟਾਉਂਦਿਆਂ ਸਰਕਾਰਾਂ ਦੀਆਂ ਨੀਤੀਆਂ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਆਮ ਗਰੀਬ ਲੋਕਾਂ ਅਤੇ ਕਿਸਾਨਾਂ ਤੋਂ ਕਰਜ਼ੇ ਦੀ ਵਸੂਲੀ ਕਰਨ ਲਈ ਪ੍ਰਸ਼ਾਸਨ ਦੁਆਰਾ ਸਖ਼ਤ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ, ਜਦੋਂ ਕਿ ਦੂਜੇ ਪਾਸੇ ਵੱਡੇ ਧਨਾਢ ਕਾਰਪੋਰੇਟ ਘਰਾਣਿਆਂ ਦੇ ਅਰਬਾਂ ਰੁਪਏ ਦੇ ਕਰਜ਼ਿਆਂ ਬਾਰੇ ਨਰਮੀ ਵਰਤੀ ਜਾਂਦੀ ਹੈ। ਸੂਬੇ ਵਿੱਚ ਵਧ ਰਹੇ ਨਸ਼ਿਆਂ ਦੇ ਮੁੱਦੇ ‘ਤੇ ਬੁਲਾਰਿਆਂ ਨੇ ਪ੍ਰਸ਼ਾਸਨ ਅਤੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਚੁੱਕਦਿਆਂ ਨਸ਼ਾ ਸਮੱਗਲਰਾਂ ਵਿਰੁੱਧ ਬਿਨਾਂ ਕਿਸੇ ਪੱਖਪਾਤ ਦੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਰੋਸ ਮੋਰਚੇ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਭਗਤ ਸਿੰਘ, ਬਲੌਰ ਸਿੰਘ, ਬਲਵਿੰਦਰ ਸਿੰਘ ਛੰਨਾ, ਜਰਨੈਲ ਸਿੰਘ ਜਵੰਧਾ, ਨਿਸ਼ਾਨ ਸਿੰਘ ਗੁੰਮਟੀ, ਕੁਲਦੀਪ ਸਿੰਘ ਚੁਹਾਨਕੇ, ਵਜ਼ੀਰ ਸਿੰਘ, ਨਿਰਮਲ ਸਿੰਘ ਭਦੌੜ, ਮਾਸਟਰ ਰਣਜੀਤ ਸਿੰਘ ਟੱਲੇਵਾਲ, ਗੁਰਜੀਤ ਕੌਰ ਭੱਠਲ, ਰਣਜੀਤ ਕੌਰ ਪੱਤੀ, ਸ਼ਿੰਦਰ ਕੌਰ ਸ਼ੇਖਾਂ, ਸਿੰਦਰਪਾਲ ਕੌਰ ਕਾਲੇਕੇ, ਬਲਵੀਰ ਕੌਰ ਕਰਮਗੜ੍ਹ ਅਤੇ ਜਸਪਾਲ ਕੌਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਔਰਤ ਆਗੂ ਹਾਜ਼ਰ ਸਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸੀਵਰੇਜ ‘ਚ ਗੋਹਾ ਤੇ ਕੂੜਾ ਸੁੱਟਣ ਨਾਲ ਪਾਣੀ ਦੀ ਨਿਕਾਸੀ ਠੱਪ, ਉਪ ਪ੍ਰਧਾਨ ਵੱਲੋਂ ਕਾਰਵਾਈ ਦੀ ਚੇਤਾਵਨੀ









Users Today : 0
Users Yesterday : 51
Users Last 7 days : 357