ਬਰਨਾਲਾ ਬਿਊਰੋ
ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਵੱਡੀ ਹਲਚਲ ਮਚੀ ਹੋਈ ਹੈ ਕਿਉਂਕਿ ਇੱਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਯਾਨੀ ਬਾਦਲ ਦਲ ਵੱਲੋਂ ਆਪਣੀ ਪਾਰਟੀ ਨੂੰ ਮੁੜ ਸੁਰਜੀਤ ਕਰਨ ਅਤੇ ਵਿਛੜੇ ਹੋਏ ਸਾਥੀਆਂ ਨੂੰ ਨਾਲ ਜੋੜਨ ਲਈ ਨਵੇਂ ਡੋਰੇ ਪਾਉਣੇ ਸ਼ੁਰੂ ਕਰ ਦਿੱਤੇ ਗਏ ਹਨ ਉੱਥੇ ਹੀ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨਾਲ ਚੱਲ ਰਹੀ ਗੱਲਬਾਤ ਦੌਰਾਨ ਭਾਜਪਾ ਨੇ ਬਹੁਤ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਗਠਜੋੜ ਕਿਸੇ ਹੋਰ ਧੜੇ ਨਾਲ ਹੈ ਅਤੇ ਉਹ ਦੋ ਧਿਰਾਂ ਵਜੋਂ ਕੰਮ ਕਰ ਰਹੇ ਹਨ ਜਦੋਂ ਕਿ ਬਾਦਲ ਦਲ ਨੂੰ ਉਨ੍ਹਾਂ ਨੇ ਤੀਜਾ ਧੜਾ ਕਰਾਰ ਦੇ ਦਿੱਤਾ ਹੈ ਜਿਸ ਦਾ ਮਤਲਬ ਇਹ ਹੈ ਕਿ ਭਾਜਪਾ ਦੇ ਆਗੂਆਂ ਦਾ ਸਾਫ਼ ਤੌਰ ‘ਤੇ ਕਹਿਣਾ ਹੈ ਕਿ ਪੁਨਰ ਸੁਰਜੀਤ ਧੜੇ ਨਾਲ ਉਨ੍ਹਾਂ ਦਾ ਆਪਣਾ ਸਮਝੌਤਾ ਹੈ ਅਤੇ ਬਾਦਲ ਦਲ ਆਪਣੀ ਗੱਲ ਖੁਦ ਵੇਖੇ ਕਿਉਂਕਿ ਭਾਜਪਾ ਦੀ ਇਸ ਸਖ਼ਤ ਦਲੀਲ ਅਤੇ ਦੋ ਟੁੱਕ ਫ਼ੈਸਲੇ ਨੂੰ ਸੁਣਦਿਆਂ ਹੀ ਬਾਦਲ ਦਲ ਦੇ ਆਗੂਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ ਕਿਉਂਕਿ ਉਨ੍ਹਾਂ ਨੂੰ ਸਾਫ਼ ਦਿਖਾਈ ਦੇਣ ਲੱਗ ਪਿਆ ਹੈ ਕਿ ਇਸ ਤਰ੍ਹਾਂ ਦੀ ਸਥਿਤੀ ਵਿੱਚ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਬਹੁਤ ਘੱਟ ਸੀਟਾਂ ਮਿਲਣਗੀਆਂ ਅਤੇ ਸੱਤਾ ਦੀ ਮਲਾਈ ਜਾਂ ਫ਼ਾਇਦਾ ਹਾਸਲ ਕਰਨ ਦਾ ਉਨ੍ਹਾਂ ਦਾ ਸੁਪਨਾ ਅਧੂਰਾ ਰਹਿ ਜਾਵੇਗਾ ਜਿਸ ਕਰਕੇ ਹੁਣ ਪਾਰਟੀ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ ਤਾਂ ਜੋ ਉਹ ਉਸ ਧੜੇ ਨਾਲ ਗੱਲਬਾਤ ਸ਼ੁਰੂ ਕਰ ਸਕਣ ਅਤੇ ਉਨ੍ਹਾਂ ਨੂੰ ਭਾਜਪਾ ਨਾਲੋਂ ਤੋੜ ਕੇ ਵਾਪਸ ਬਾਦਲ ਦਲ ਨਾਲ ਜੋੜ ਸਕਣ ਤਾਂ ਜੋ ਭਾਜਪਾ ਉੱਤੇ ਦਬਾਅ ਬਣਾ ਕੇ ਜ਼ਿਆਦਾ ਸੀਟਾਂ ਦੀ ਮੰਗ ਕੀਤੀ ਜਾ ਸਕੇ ਪਰ ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਹੁਣ ਸਮਾਂ ਬਹੁਤ ਲੰਘ ਚੁੱਕਾ ਹੈ ਅਤੇ ਇਉਂ ਆਸਾਨੀ ਨਾਲ ਕੁਝ ਨਹੀਂ ਹੋ ਸਕਣਾ ਕਿਉਂਕਿ ਹੁਣ ਉਹ ਧੜਾ ਪੂਰੀ ਤਰ੍ਹਾਂ ਭਾਜਪਾ ਦੀ ਪਟੜੀ ਉੱਤੇ ਚੜ੍ਹ ਚੁੱਕਿਆ ਹੈ ਅਤੇ ਜਦੋਂ ਅਸਲ ਵਿੱਚ ਗੱਲਬਾਤ ਕਰਨ ਦਾ ਢੁਕਵਾਂ ਸਮਾਂ ਸੀ ਤਾਂ ਅਕਾਲੀ ਦਲ ਨੇ ਉਨ੍ਹਾਂ ਨੂੰ ਦੁਰਕਾਰ ਦਿੱਤਾ ਸੀ ਅਤੇ ਮਲੂਕਾ ਸਾਹਿਬ ਤੁਸੀਂ ਖੁਦ ਸੁਖਬੀਰ ਬਾਦਲ ਨੂੰ ਸਮਝਾਉਣ ਵਿੱਚ ਬਹੁਤ ਲੇਟ ਹੋ ਗਏ ਹੋ ਅਤੇ ਇਸ ਦੇ ਨਾਲ ਹੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਸਮਝਾਉਣ ਵਿੱਚ ਵੀ ਬਹੁਤ ਦੇਰ ਕਰ ਦਿੱਤੀ ਹੈ ਜਿਸ ਕਰਕੇ ਹੁਣ ਹੱਥੋਂ ਵਕਤ ਬਿਲਕੁਲ ਨਿਕਲ ਚੁੱਕਾ ਹੈ ਕਿਉਂਕਿ ਜਦੋਂ ਦਿੱਲੀ ਵਿੱਚ ਅਮਿਤ ਸ਼ਾਹ ਵੱਲੋਂ ਸੁਖਬੀਰ ਬਾਦਲ ਨੂੰ ਵਿਸ਼ੇਸ਼ ਤੌਰ ‘ਤੇ ਬੁਲਾਇਆ ਗਿਆ ਸੀ ਤਾਂ ਉਨ੍ਹਾਂ ਨੂੰ ਇਹ ਵੱਡਾ ਵਹਿਮ ਹੋ ਗਿਆ ਸੀ ਕਿ ਹੁਣ ਪੰਜਾਬ ਵਿੱਚ ਥੋੜ੍ਹਾ ਜਿਹਾ ਜ਼ੋਰ ਲਾਉਣ ਦੀ ਹੀ ਲੋੜ ਹੈ ਅਤੇ ਸਰਕਾਰ ਤਾਂ ਪਹਿਲਾਂ ਹੀ ਬਣੀ ਪਈ ਹੈ ਜਿਸ ਦੇ ਨਸ਼ੇ ਵਿੱਚ ਆ ਕੇ ਉਨ੍ਹਾਂ ਨੇ ਉੱਥੇ ਪਹੁੰਚਦਿਆਂ ਹੀ ਅਮਿਤ ਸ਼ਾਹ ਦੀ ਚੁੱਕ ਵਿੱਚ ਆ ਕੇ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਇੱਕ ਤਰ੍ਹਾਂ ਦਾ ਮੋਰਚਾ ਖੋਲ੍ਹ ਦਿੱਤਾ ਅਤੇ ਉਨ੍ਹਾਂ ਖ਼ਿਲਾਫ਼ ਪੁੱਠਾ ਸਿੱਧਾ ਬੋਲਣਾ ਸ਼ੁਰੂ ਕਰ ਦਿੱਤਾ ਜਿਵੇਂ ਪੰਜਾਬ ਵਿੱਚ ਪੁਰਾਣੀ ਕਹਾਵਤ ਹੈ ਕਿ ਚੱਕੀ ਹੋਈ ਲੰਬੜਾਂ ਦੀ ਥਾਣੇਦਾਰ ਦੇ ਬਰਾਬਰ ਬੋਲੇ ਅਤੇ ਇਸਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਵਿੱਚ ਆਪਣੀ ਵਿਦਿਆਰਥੀ ਜਥੇਬੰਦੀ ਐਸ.ਓ.ਆਈ. ਵੱਲੋਂ ਭਾਜਪਾ ਨਾਲ ਜੁੜੇ ਵਿਦਿਆਰਥੀ ਵਿੰਗ ਏ.ਬੀ.ਵੀ.ਪੀ. ਨੂੰ ਖੁੱਲ੍ਹ ਕੇ ਹਮਾਇਤ ਦਿਵਾ ਦਿੱਤੀ ਜਿਸ ਨਾਲ ਬਲਦੀ ਅੱਗ ਉੱਤੇ ਤੇਲ ਪਾਉਣ ਵਾਲਾ ਕੰਮ ਹੋਇਆ ਅਤੇ ਪੰਜਾਬ ਦੇ ਸਿੱਖਾਂ ਨੇ ਸੁਖਬੀਰ ਬਾਦਲ ਵੱਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਬੋਲੇ ਗਏ ਬਚਨਾਂ ਨੂੰ ਬਹੁਤ ਮਾੜਾ ਮਨਾਇਆ ਹੈ ਕਿਉਂਕਿ ਇਸ ਸਮੇਂ ਪੰਜਾਬ ਦਾ ਸਮੁੱਚਾ ਸਿੱਖ ਭਾਈਚਾਰਾ ਭਾਜਪਾ ਦੀਆਂ ਲਗਾਤਾਰ ਸਾਹਮਣੇ ਆ ਰਹੀਆਂ ਸਿੱਖ ਵਿਰੋਧੀ ਹਰਕਤਾਂ ਨੂੰ ਵੇਖ ਕੇ ਇਸ ਪਾਰਟੀ ਨੂੰ ਚਿਮਟੇ ਨਾਲ ਵੀ ਛੂਹਣ ਲਈ ਤਿਆਰ ਨਹੀਂ ਹੈ ਕਿਉਂਕਿ ਸਭ ਨੂੰ ਪਤਾ ਹੈ ਕਿ ਮਹੀਨੇ ਬਾਅਦ ਹੀ ਬੇਅਦਬੀ ਦੇ ਮੁੱਖ ਦੋਸ਼ੀ ਸੌਦਾ ਸਾਧ ਨੂੰ ਮੁੜ ਪੈਰੋਲ ਦੇ ਦਿੱਤੀ ਜਾਂਦੀ ਹੈ ਅਤੇ ਪਿਛਲੇ ਸਾਲ ਪੰਜਾਬ ਦੇ ਹਿੱਸੇ ਦਾ ਪਾਣੀ ਧੱਕੇ ਨਾਲ ਹਰਿਆਣਾ ਨੂੰ ਦੇ ਦਿੱਤਾ ਗਿਆ ਹੈ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਬਣਦੀ ਨੁਮਾਇੰਦਗੀ ਵੀ ਖ਼ਤਮ ਕਰ ਦਿੱਤੀ ਗਈ ਹੈ ਜੇਕਰ ਅਜਿਹੇ ਨਾਜ਼ੁਕ ਸਮੇਂ ਵਿੱਚ ਸੁਖਬੀਰ ਬਾਦਲ ਕੋਈ ਸਪੱਸ਼ਟ ਪੰਥਕ ਏਜੰਡਾ ਅਪਣਾ ਕੇ ਪੰਥਕ ਧਿਰਾਂ ਨੂੰ ਨਾਲ ਲੈ ਕੇ ਚਲਦੇ ਤਾਂ ਸ਼ਾਇਦ ਉਨ੍ਹਾਂ ਦਾ ਕੁਝ ਸਿਆਸੀ ਬਚਾਅ ਹੋ ਸਕਦਾ ਸੀ ਪਰ ਹੁਣ ਹਾਲਾਤ ਇਹ ਦੱਸ ਰਹੇ ਹਨ ਕਿ ਉਨ੍ਹਾਂ ਨੇ ਖ਼ੁਦ ਭਾਜਪਾ ਦੇ ਢਹੇ ਚੜ੍ਹ ਕੇ ਆਪਣੀ ਸਿਆਸੀ ਖ਼ੁਦਕੁਸ਼ੀ ਕਰਨ ਦਾ ਪੱਕਾ ਫ਼ੈਸਲਾ ਕਰ ਲਿਆ ਹੈ ਜਿਸ ਕਾਰਨ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਦਾ ਸਿਆਸੀ ਤੌਰ ‘ਤੇ ਪੂਰੀ ਤਰ੍ਹਾਂ ਭੋਗ ਪੈ ਜਾਵੇਗਾ ਅਤੇ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਡੇਰਾ ਸ਼ਰਧਾਲੂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਨਹਿਰ ‘ਚ ਡੁੱਬਦੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਬਜ਼ੁਰਗ ਔਰਤ ਨੂੰ ਬਚਾਇਆ, ਖੇਤਰ ‘ਚ ਇਨਸਾਨੀਅਤ ਦੀ ਹੋ ਰਹੀ ਚਰਚਾ









Users Today : 30
Users Yesterday : 37
Users Last 7 days : 304