ਗੁਰਮੀਤ ਸਿੰਘ ਬਰਨਾਲਾ /ਮਨੋਜ ਸ਼ਰਮਾ/ਗੁਰਬਿੰਦਰ ਸਿੰਘ
ਪੰਜਾਬ ਦੀ ਧਰਤੀ ‘ਤੇ ਜਿੱਥੇ ਅਨੇਕਾਂ ਹੀਰਿਆਂ ਅਤੇ ਮਹਾਨ ਸ਼ਖ਼ਸੀਅਤਾਂ ਨੇ ਜਨਮ ਲੈ ਕੇ ਸਮਾਜ ਦੀ ਭਲਾਈ ਅਤੇ ਸੇਵਾ ਲਈ ਆਪਣਾ ਪੂਰਾ ਜੀਵਨ ਲੇਖੇ ਲਾਇਆ ਹੈ, ਉੱਥੇ ਹੀ ਆਪਣੀ ਮਿਹਨਤ, ਲਗਨ ਅਤੇ ਨਿਸਵਾਰਥ ਸੇਵਾ ਭਾਵਨਾ ਸਦਕਾ ਹਰ ਖ਼ਾਸ ਤੇ ਆਮ ਦੇ ਦਿਲਾਂ ਵਿੱਚ ਵੱਖਰਾ ਮੁਕਾਮ ਬਣਾਉਣ ਵਾਲੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਦਾ ਅੱਜ ਜਨਮ ਦਿਨ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਜਿਸ ਮੌਕੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਨੂੰ ਫ਼ੋਨਾਂ ਅਤੇ ਸੋਸ਼ਲ ਮੀਡੀਆ ਜ਼ਰੀਏ ਜਨਮ ਦਿਨ ਦੀਆਂ ਅਥਾਹ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਪਰਮਾਤਮਾ ਅੱਗੇ ਉਨ੍ਹਾਂ ਦੀ ਲੰਮੀ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਜਾ ਰਹੀ ਹੈ ਕਿਉਂਕਿ ਸੁਰਜੀਤ ਸਿੰਘ ਠੀਕਰੀਵਾਲਾ ਇੱਕ ਅਜਿਹੀ ਸ਼ਖ਼ਸੀਅਤ ਦਾ ਨਾਂ ਹੈ ਜਿਨ੍ਹਾਂ ਨੇ ਆਪਣੇ ਜੀਵਨ ਦਾ ਹਰ ਇੱਕ ਪਲ ਲੋੜਵੰਦਾਂ ਦੀ ਸਹਾਇਤਾ ਅਤੇ ਸਮਾਜ ਦੇ ਭਲੇ ਲਈ ਸਮਰਪਿਤ ਕੀਤਾ ਹੋਇਆ ਹੈ। ਆਮ ਜਿਹੇ ਕਿਸਾਨੀ ਪਰਿਵਾਰ ਵਿੱਚ ਅੱਖ ਖੋਲ੍ਹਣ ਵਾਲੇ ਸੁਰਜੀਤ ਸਿੰਘ ਨੇ ਜ਼ਿੰਦਗੀ ਦੇ ਸ਼ੁਰੂਆਤੀ ਦੌਰ ਵਿੱਚ ਕਾਫ਼ੀ ਸੰਘਰਸ਼ ਦਾ ਸਾਹਮਣਾ ਕੀਤਾ ਪਰ ਉਨ੍ਹਾਂ ਨੇ ਕਦੇ ਵੀ ਹਿੰਮਤ ਨਹੀਂ ਹਾਰੀ ਅਤੇ ਗੁਰਬਾਣੀ ਨਾਲ ਜੁੜਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਇੱਕ ਗ੍ਰੰਥੀ ਸਿੰਘ ਵਜੋਂ ਆਪਣੀ ਧਾਰਮਿਕ ਸੇਵਾ ਦੀ ਸ਼ੁਰੂਆਤ ਕੀਤੀ ਅਤੇ ਆਪਣੀ ਮਿਹਨਤ ਤੇ ਹਿੱਕ ਦੇ ਜ਼ੋਰ ‘ਤੇ ਪੰਜਾਬੀ ਯੂਨੀਵਰਸਿਟੀ ਤੋਂ ਐੱਮ.ਏ. ਦੀ ਡਿਗਰੀ ਹਾਸਿਲ ਕੀਤੀ ਅਤੇ ਆਪਣੀ ਕਾਬਲੀਅਤ ਤੇ ਲਿਆਕਤ ਦੇ ਬਲਬੂਤੇ ਅੱਜ ਮੈਨੇਜਰ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦਾ ਜੀਵਨ ਹਰ ਉਸ ਇਨਸਾਨ ਲਈ ਇੱਕ ਵੱਡੀ ਪ੍ਰੇਰਣਾ ਹੈ ਜੋ ਜ਼ਿੰਦਗੀ ਵਿੱਚ ਕੁਝ ਬਣ ਕੇ ਦਿਖਾਉਣਾ ਚਾਹੁੰਦਾ ਹੈ ਕਿਉਂਕਿ ਉਹ ਹਮੇਸ਼ਾ ਆਪਣੇ ਨਾਲੋਂ ਪਹਿਲਾਂ ਦੂਜੇ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੇ ਦੁੱਖਾਂ ਨੂੰ ਦੂਰ ਕਰਨ ਬਾਰੇ ਸੋਚਦੇ ਹਨ ਅਤੇ ਉਨ੍ਹਾਂ ਦਾ ਮੁੱਖ ਨਿਸ਼ਾਨਾ ਸਿਰਫ਼ ਅਤੇ ਸਿਰਫ਼ ਸਮਾਜ ਦਾ ਭਲਾ ਕਰਨਾ ਹੈ ਜਿਸਦੀ ਮਿਸਾਲ ਉਨ੍ਹਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੀ ਗਈ ਸੇਵਾ ਤੋਂ ਮਿਲਦੀ ਹੈ। ਉਨ੍ਹਾਂ ਨੇ ਜਿੱਥੇ ਵੀ ਮੈਨੇਜਰੀ ਦੀ ਸੇਵਾ ਨਿਭਾਈ ਹੈ, ਉੱਥੇ ਵਾਤਾਵਰਣ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਹਰਿਆਵਲ ਦੀ ਛਾਂ ਪਾਉਣ ਲਈ ਵੱਡੇ ਪੱਧਰ ‘ਤੇ ਜੰਗਲ ਲਵਾਏ ਅਤੇ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕੀਤੀ ਹੈ। ਕਿਸਾਨੀ ਅੰਦੋਲਨ ਵੇਲੇ ਦਿੱਲੀ ਮੋਰਚੇ ਤੋਂ ਲੈ ਕੇ ਬਾਅਦ ਵਿੱਚ ਖਨੌਰੀ ਅਤੇ ਸ਼ੰਭੂ ਬਾਰਡਰ ਤੱਕ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਆਮ ਲੋਕਾਂ ਲਈ ਅਤੁੱਟ ਲੰਗਰਾਂ ਦੀ ਸੇਵਾ ਇਸ ਤਰ੍ਹਾਂ ਨਿਭਾਈ ਜਿਵੇਂ ਕੋਈ ਆਪਣੇ ਸੱਕਿਆਂ ਲਈ ਕਰਦਾ ਹੈ। ਜਦੋਂ ਵੀ ਪੰਜਾਬ ਵਿੱਚ ਕੁਦਰਤੀ ਆਫ਼ਤਾਂ ਜਿਵੇਂ ਕਿ ਹੜ੍ਹਾਂ ਦਾ ਕਹਿਰ ਆਇਆ ਤਾਂ ਸੁਰਜੀਤ ਸਿੰਘ ਨੇ ਆਪਣੇ ਮਿੱਤਰਾਂ ਅਤੇ ਸਾਥੀਆਂ ਨਾਲ ਮਿਲ ਕੇ ਦਿਨ-ਰਾਤ ਇੱਕ ਕਰ ਦਿੱਤਾ ਅਤੇ ਪਾਣੀ ਵਿੱਚ ਪੂਰੀ ਤਰ੍ਹਾਂ ਡੁੱਬੇ ਹੋਏ ਪਿੰਡਾਂ ਵਿੱਚ ਜਾ ਕੇ ਲੋੜਵੰਦਾਂ ਤੱਕ ਰਾਸ਼ਨ ਅਪੜਾਇਆ, ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਬੇਘਰ ਹੋਏ ਲੋਕਾਂ ਲਈ ਖੋਲ੍ਹ ਦਿੱਤੇ ਅਤੇ ਮੀਂਹ ਵਿੱਚ ਚੋਂਦੀਆਂ ਛੱਤਾਂ ਹੇਠ ਰਹਿ ਰਹੇ ਗ਼ਰੀਬ ਪਰਿਵਾਰਾਂ ਲਈ ਤਰਪਾਲਾਂ ਅਤੇ ਹੋਰ ਜ਼ਰੂਰੀ ਸਮੱਗਰੀ ਘਰ-ਘਰ ਜਾ ਕੇ ਵੰਡੀ। ਉਨ੍ਹਾਂ ਨੇ ਪ੍ਰਸ਼ਾਸਨ ਨਾਲ ਮਿਲ ਕੇ ਹਮੇਸ਼ਾ ਜ਼ਮੀਨੀ ਪੱਧਰ ‘ਤੇ ਰਹਿ ਕੇ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਸੱਚਮੁੱਚ ਹੀ ਉਹ ਇਨਸਾਨ ਅਖਵਾਉਣ ਦੇ ਅਸਲ ਹੱਕਦਾਰ ਹਨ ਜੋ ਕਿਸੇ ਦੇ ਕੰਮ ਆਵੇ। ਸਮੁੱਚੀ ਸੰਗਤ ਅਤੇ ਉਨ੍ਹਾਂ ਦੇ ਸਨੇਹੀਆਂ ਵੱਲੋਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਜਾ ਰਹੀ ਹੈ ਕਿ ਮਾਲਕ ਸੁਰਜੀਤ ਸਿੰਘ ਠੀਕਰੀਵਾਲਾ ਨੂੰ ਨਰੋਈ ਸਿਹਤ ਅਤੇ ਲੰਮੀ ਉਮਰ ਬਖ਼ਸ਼ੇ ਤਾਂ ਜੋ ਸਮਾਜ ਸੇਵਾ ਦਾ ਇਹ ਪਵਿੱਤਰ ਸਫ਼ਰ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਖਿਲਾਫ ਜਲੰਧਰ ਬੰਦ ਦਾ ਐਲਾਨ, ਜ਼ਰੂਰੀ ਸੇਵਾਵਾਂ ਨੂੰ ਛੋਟ









Users Today : 17
Users Yesterday : 25
Users Last 7 days : 313