ਬਰਨਾਲਾ ਬਿਊਰੋ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਅਤੇ ਉਸਾਰੂ ਦਿਸ਼ਾ ਵੱਲ ਲਿਜਾਣ ਦੇ ਮਕਸਦ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ ਚਾਰ ਦੇ ਤਹਿਤ ਅੱਜ ਬਲਾਕ ਭਦੌੜ ਦੇ ਖੇਡ ਮੁਕਾਬਲਿਆਂ ਦਾ ਪਬਲਿਕ ਸਟੇਡੀਅਮ ਭਦੌੜ ਵਿਖੇ ਬਹੁਤ ਹੀ ਸ਼ਾਨਦਾਰ ਅਤੇ ਉਤਸ਼ਾਹਭਰਪੂਰ ਆਗਾਜ਼ ਹੋਇਆ

ਜਿਸ ਦੌਰਾਨ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਇਨ੍ਹਾਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਰਸਮੀ ਤੌਰ ‘ਤੇ ਉਦਘਾਟਨ ਕੀਤਾ ਅਤੇ ਉਦਘਾਟਨੀ ਸਮਾਗਮ ਦੌਰਾਨ ਵਿਧਾਇਕ ਉੱਗੋਕੇ ਨੇ ਮੈਦਾਨ ਵਿੱਚ ਮੌਜੂਦ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨਾਲ ਹੱਥ ਮਿਲਾ ਕੇ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਖੇਡਾਂ ਵਿੱਚ ਪੂਰੀ ਮਿਹਨਤ, ਲਗਨ, ਪੂਰੇ ਅਨੁਸ਼ਾਸਨ ਅਤੇ ਸੱਚੀ ਖੇਡ ਭਾਵਨਾ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ

ਜਦਕਿ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਉੱਗੋਕੇ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ ਕਿਉਂਕਿ ਇਹ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ ਬਲਕਿ ਬੰਦੇ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਆਪਸੀ ਸਹਿਯੋਗ ਅਤੇ ਟੀਮ ਬਣਾ ਕੇ ਕੰਮ ਕਰਨ ਦੀ ਭਾਵਨਾ ਪੈਦਾ ਕਰਨ ਦਾ ਸਭ ਤੋਂ ਵੱਡਾ ਅਤੇ ਪ੍ਰਭਾਵਸ਼ਾਲੀ ਸਾਧਨ ਵੀ ਹਨ ਅਤੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮਾਰੂ ਨਸ਼ਿਆਂ ਵਰਗੀ ਲਾਹਣਤ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਤਾਕਤ ਤੇ ਹੁਨਰ ਨੂੰ ਸਹੀ ਮੰਚ ਦੇਣ ਲਈ ਅਜਿਹੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ

ਜਿਨ੍ਹਾਂ ਵਿੱਚ ਇਨ੍ਹਾਂ ਖੇਡ ਮੇਲਿਆਂ ਦਾ ਵਿਸ਼ੇਸ਼ ਮਹੱਤਵ ਹੈ ਕਿਉਂਕਿ ਖੇਡਾਂ ਵਤਨ ਪੰਜਾਬ ਦੀਆਂ ਵਰਗੇ ਮਹਾਨ ਖੇਡ ਸਮਾਗਮ ਪਿੰਡਾਂ ਅਤੇ ਸ਼ਹਿਰਾਂ ਦੇ ਲੁਕੇ ਹੋਏ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਅਤੇ ਕਾਬਲੀਅਤ ਦੁਨੀਆ ਸਾਹਮਣੇ ਦਿਖਾਉਣ ਲਈ ਇੱਕ ਬਹੁਤ ਵੱਡਾ ਪਲੇਟਫਾਰਮ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਹਾਰ-ਜਿੱਤ ਦੀ ਪ੍ਰਵਾਹ ਕੀਤੇ ਬਿਨਾਂ ਪੂਰੇ ਜੋਸ਼ ਅਤੇ ਇਮਾਨਦਾਰੀ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਆਪਣੇ ਸੂਬੇ ਦਾ ਨਾਂ ਰੌਸ਼ਨ ਕਰਨ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਭਦੌੜ ਦੇ ਇਹ ਖੇਡ ਮੁਕਾਬਲੇ ਅੱਜ ਅਤੇ ਆਉਣ ਵਾਲੇ ਕੱਲ੍ਹ ਤੱਕ ਲਗਾਤਾਰ ਜਾਰੀ ਰਹਿਣਗੇ

ਜਿਨ੍ਹਾਂ ਵਿੱਚ ਅਥਲੈਟਿਕਸ, ਕਬੱਡੀ ਨੈਸ਼ਨਲ ਸਟਾਈਲ ਅਤੇ ਸਰਕਲ ਸਟਾਈਲ, ਵਾਲੀਬਾਲ ਸ਼ੂਟਿੰਗ ਅਤੇ ਸਮੈਸ਼ਿੰਗ ਦੇ ਮੁਕਾਬਲੇ ਪਬਲਿਕ ਸਟੇਡੀਅਮ ਭਦੌੜ ਵਿਖੇ ਕਰਵਾਏ ਜਾ ਰਹੇ ਹਨ ਜਦਕਿ ਖੋ-ਖੋ ਦੇ ਮੁਕਾਬਲੇ ਮਾਤਾ ਗੁਜਰੀ ਪਬਲਿਕ ਸਕੂਲ ਭਦੌੜ ਅਤੇ ਫੁਟਬਾਲ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਦੌੜ ਦੇ ਖੇਡ ਮੈਦਾਨ ਵਿੱਚ ਪੂਰੀ ਤਨਦੇਹੀ ਨਾਲ ਚੱਲ ਰਹੇ ਹਨ ਜਿਸ ਵਿੱਚ ਇਲਾਕੇ ਭਰ ਦੇ ਸਕੂਲਾਂ ਅਤੇ ਕਲੱਬਾਂ ਦੇ ਸੈਂਕੜੇ ਖਿਡਾਰੀ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਤਪਾ ਤਰਸੇਮ ਸਿੰਘ ਕਾਹਣੇਕੇ, ਕੋਚ ਗੁਰਵਿੰਦਰ ਕੌਰ, ਕੋਚ ਜਸਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਿੱਖਿਆ ਵਿਭਾਗ ਦੇ ਅਧਿਆਪਕ, ਖੇਡ ਪ੍ਰੇਮੀ ਅਤੇ ਉਤਸ਼ਾਹੀ ਖਿਡਾਰੀ ਹਾਜ਼ਰ ਸਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੀਆਰਟੀਸੀ ਦੇ ਆਊਟਸੋਰਸਿੰਗ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਨਿੱਜੀ ਏਜੰਸੀ ਰਾਹੀਂ ਕੰਮ ਕਰਦੇ ਚਾਲਕਾਂ ਅਤੇ ਕੰਡਕਟਰਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਰੱਦ









Users Today : 17
Users Yesterday : 25
Users Last 7 days : 313