ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਸ੍ਰੀ ਕੁਮਾਰ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ, ਡਾਇਰੈਕਟਰ ਆਯੁਰਵੈਦਾ ਪੰਜਾਬ ਡਾ. ਰਮਨ ਖੰਨਾ ਅਤੇ ਡਾਇਰੈਕਟਰ ਹੋਮਿਓਪੈਥਿਕ ਪੰਜਾਬ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਅਮਨ ਕੌਸ਼ਲ ਅਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਾਜੀਵ ਜਿੰਦੀਆ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਬਾਬਾ ਜੀਵਨ ਸਿੰਘ, ਪਿੰਡ ਸਹਿਜੜਾ ਵਿਖੇ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਗਿਆ।

ਕੈਂਪ ਦਾ ਉਦਘਾਟਨ ਡਾ. ਅਮਨ ਕੌਸ਼ਲ, ਸਰਪੰਚ ਬਲਵਿੰਦਰ ਸਿੰਘ, ਸਮੂਹ ਪੰਚਾਇਤ, ਗੁਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਉਪਵੈਦ ਬਿੰਦਰ ਸਿੰਘ ਸਹਿਜੜਾ, ਪ੍ਰਧਾਨ ਜੋਗਿੰਦਰ ਸਿੰਘ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਨੋਡਲ ਅਫ਼ਸਰ ਡਾ. ਅਮਨਦੀਪ ਸਿੰਘ ਅਤੇ ਡਾ. ਹਰਜੋਤ ਸ਼ਰਮਾ ਵੀ ਹਾਜ਼ਰ ਸਨ।

ਕੈਂਪ ਦੌਰਾਨ ਕੁੱਲ 627 ਮਰੀਜ਼ਾਂ ਦਾ ਮੁਫ਼ਤ ਨਿਰੀਖਣ ਕਰਕੇ ਦਵਾਈਆਂ ਦਿੱਤੀਆਂ ਗਈਆਂ, ਜਿਨ੍ਹਾਂ ਵਿੱਚ ਆਯੁਰਵੈਦਿਕ ਵਿਭਾਗ ਵੱਲੋਂ 324 ਅਤੇ ਹੋਮਿਓਪੈਥਿਕ ਵਿਭਾਗ ਵੱਲੋਂ 303 ਮਰੀਜ਼ਾਂ ਦੀ ਜਾਂਚ ਕੀਤੀ ਗਈ।
ਆਯੁਰਵੈਦਿਕ ਵਿਭਾਗ ਵੱਲੋਂ ਡਾ. ਸਵਿੰਦਰਜੀਤ ਸਿੰਘ, ਡਾ. ਨਵਨੀਤ ਬਾਂਸਲ ਅਤੇ ਡਾ. ਸੀਮਾ ਬਾਂਸਲ ਨੇ ਮਰੀਜ਼ਾਂ ਦਾ ਨਿਰੀਖਣ ਕੀਤਾ, ਜਦਕਿ ਸ੍ਰੀ ਅਜੈ ਕੁਮਾਰ, ਸ੍ਰੀ ਨਵਰਾਜ ਸਿੰਘ ਅਤੇ ਉਪਵੈਦ ਸੁਖਚੈਨ ਸਿੰਘ ਨੇ ਦਵਾਈਆਂ ਵੰਡੀਆਂ। ਹੋਮਿਓਪੈਥਿਕ ਵਿਭਾਗ ਵੱਲੋਂ ਡਾ. ਜਸਦੀਪ ਸਿੰਘ ਅਤੇ ਡਾ. ਪਰਮਜੀਤ ਕੌਰ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਸ੍ਰੀ ਗੁਰਚਰਨ ਸਿੰਘ ਔਲਖ ਤੇ ਸ੍ਰੀ ਗੁਰਚਰਨ ਸਿੰਘ ਬਰਨਾਲਾ ਨੇ ਦਵਾਈਆਂ ਵੰਡੀਆਂ।

ਇਸ ਮੌਕੇ ਡਾ. ਅਮਨ ਕੌਸ਼ਲ ਨੇ ਕਿਹਾ ਕਿ ਆਯੁਰਵੈਦ ਦਾ ਉਦੇਸ਼ ਸਿਰਫ਼ ਰੋਗਾਂ ਦਾ ਇਲਾਜ ਕਰਨਾ ਹੀ ਨਹੀਂ, ਸਗੋਂ ਸਿਹਤਮੰਦ ਵਿਅਕਤੀ ਦੀ ਸਿਹਤ ਨੂੰ ਬਣਾਈ ਰੱਖਣਾ ਵੀ ਹੈ। ਉਨ੍ਹਾਂ ਲੋਕਾਂ ਨੂੰ ਨਿਯਮਿਤ ਦਿਨਚਰਿਆ, ਸੰਤੁਲਿਤ ਆਹਾਰ, ਯੋਗ-ਵਿਆਯਾਮ, ਪੂਰੀ ਨੀਂਦ ਅਤੇ ਸਦਵ੍ਰਿੱਤ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।
ਅੰਤ ਵਿੱਚ ਕੈਂਪ ਇੰਚਾਰਜ ਡਾ. ਨਵਨੀਤ ਬਾਂਸਲ ਨੇ ਪਿੰਡ ਦੇ ਮੋਹਤਵਾਰਾਂ ਅਤੇ ਪਤਵੰਤੇ ਸੱਜਣਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।









Users Today : 17
Users Yesterday : 25
Users Last 7 days : 313