ਬਰਨਾਲਾ ਬਿਊਰੋ
ਪੰਜਾਬ ਵਿੱਚ ਮੌਸਮ ਇੱਕ ਵਾਰ ਮੁੜ ਤੋਂ ਵੱਡੀ ਕਰਵਟ ਲੈਣ ਜਾ ਰਿਹਾ ਹੈ ਜਿਸ ਦੌਰਾਨ ਮੌਸਮ ਵਿਭਾਗ ਵੱਲੋਂ ਸੂਬੇ ਦੇ ਪੰਜ ਪ੍ਰਮੁੱਖ ਜ਼ਿਲ੍ਹਿਆਂ ਲਈ ਮੀਂਹ ਦਾ ਭਾਰੀ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਵਿਭਾਗ ਮੁਤਾਬਕ ਅਗਲੇ ਚੌਵੀ ਤੋਂ ਅੜਤਾਲੀ ਘੰਟਿਆਂ ਦੌਰਾਨ ਇਨ੍ਹਾਂ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਪੂਰੀ ਸੰਭਾਵਨਾ ਹੈ ਜਦਕਿ ਕੁਝ ਖਾਸ ਥਾਵਾਂ ਉੱਤੇ ਭਾਰੀ ਮੀਂਹ ਵੀ ਪੈ ਸਕਦਾ ਹੈ। ਮੌਸਮ ਵਿਭਾਗ ਦੇ ਇਸ ਅਲਰਟ ਮੁਤਾਬਕ ਰੂਪਨਗਰ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮੀਂਹ ਪੈਣ ਦੀ ਪੂਰੀ ਸੰਭਾਵਨਾ ਜਤਾਈ ਗਈ ਹੈ ਜਿਸ ਕਾਰਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਸੜਕਾਂ ਉੱਤੇ ਮੀਂਹ ਦਾ ਪਾਣੀ ਇਕੱਠਾ ਹੋਣ ਅਤੇ ਆਵਾਜਾਈ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੂੰ ਦੇਖਦਿਆਂ ਆਮ ਲੋਕਾਂ ਨੂੰ ਖਾਸ ਤੌਰ ਉੱਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਵਿਭਾਗ ਨੇ ਲੋਕਾਂ ਨੂੰ ਮੌਸਮ ਦੀ ਮੌਜੂਦਾ ਸਥਿਤੀ ਉੱਤੇ ਲਗਾਤਾਰ ਨਜ਼ਰ ਰੱਖਣ ਅਤੇ ਲੋੜ ਪੈਣ ਉੱਤੇ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ ਜਦਕਿ ਖਾਸ ਤੌਰ ਉੱਤੇ ਨੀਵੇਂ ਇਲਾਕਿਆਂ ਅਤੇ ਪਾਣੀ ਭਰਨ ਵਾਲੀਆਂ ਸੜਕਾਂ ਤੋਂ ਦੂਰੀ ਬਣਾਈ ਰੱਖਣ ਦੀ ਹਦਾਇਤ ਦਿੱਤੀ ਗਈ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਵੱਡੀ ਤਬਦੀਲੀ ਆਉਣ ਦੇ ਸੰਕੇਤ ਵੀ ਦਿੱਤੇ ਗਏ ਹਨ ਕਿਉਂਕਿ ਵਿਭਾਗ ਦਾ ਇਹ ਮੰਨਣਾ ਹੈ ਕਿ ਪੰਦਰਾਂ ਸਤੰਬਰ ਤੋਂ ਬਾਅਦ ਸੂਬੇ ਦੇ ਮੌਸਮ ਵਿੱਚ ਕਾਫ਼ੀ ਬਦਲਾਅ ਆ ਸਕਦਾ ਹੈ ਜਿਸ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਮੌਸਮ ਵਿੱਚ ਆਉਣ ਵਾਲੀ ਇਸ ਤਬਦੀਲੀ ਨਾਲ ਸੂਬੇ ਦੇ ਆਮ ਲੋਕਾਂ ਨੂੰ ਚਲ ਰਹੀ ਗਰਮੀ ਤੋਂ ਕਾਫ਼ੀ ਰਾਹਤ ਮਿਲ ਸਕਦੀ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਨੌਕਰੀ ਦੇ ਨਾਮ ਉੱਤੇ ਧੋਖਾ ਕਰਨ ਦਾ ਦੋਸ਼, ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਖ਼ਤ ਨਿੰਦਾ









Users Today : 17
Users Yesterday : 25
Users Last 7 days : 313