ਫਗਵਾੜਾ ਵਿਖੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਸ਼ਾਲ ਕੈਂਪਸ ਵਿੱਚ ਉਸ ਸਮੇਂ ਹਾਲਾਤ ਬੇਹੱਦ ਤਣਾਅਪੂਰਨ ਹੋ ਗਏ ਜਦੋਂ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੀ ਅਫ਼ਵਾਹ ਅਤੇ ਘਟਨਾ ਨੂੰ ਲੈ ਕੇ ਹਜ਼ਾਰਾਂ ਵਿਦਿਆਰਥੀਆਂ ਦਾ ਭਾਰੀ ਗੁੱਸਾ ਫੁੱਟ ਪਿਆ ਅਤੇ ਰਾਤ ਭਰ ਚੱਲੇ ਜ਼ੋਰਦਾਰ ਪ੍ਰਦਰਸ਼ਨਾਂ, ਭੰਨਤੋੜ ਅਤੇ ਨੈਸ਼ਨਲ ਹਾਈਵੇਅ ਜਾਮ ਕਰਨ ਤੋਂ ਬਾਅਦ ਸਥਾਨਕ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆਇਆ ਜਿਸ ਤਹਿਤ ਪੁਲਿਸ ਵੱਲੋਂ ਕੈਂਪਸ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਦਿਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਪਰ ਵਿਦਿਆਰਥੀਆਂ ਅੰਦਰ ਅਜੇ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਯੂਨੀਵਰਸਿਟੀ ਦੇ ਵੱਖ-ਵੱਖ ਹਿੱਸਿਆਂ ਤੋਂ ਵਿਦਿਆਰਥੀ ਵੱਡੀ ਗਿਣਤੀ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ ਅਤੇ ਉਨ੍ਹਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਨਾਲ-ਨਾਲ ਪੁਲਿਸ ਖ਼ਿਲਾਫ਼ ਵੀ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਸੀ ਜਦੋਂ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਤਰੀਕੇ ਨਾਲ ਇਨਸਾਫ਼ ਦੀ ਮੰਗ ਕਰ ਰਹੇ ਇਨ੍ਹਾਂ ਵਿਦਿਆਰਥੀਆਂ ‘ਤੇ ਪੁਲਿਸ ਵੱਲੋਂ ਕਥਿਤ ਤੌਰ ‘ਤੇ ਲਾਠੀਚਾਰਜ ਕੀਤੇ ਜਾਣ ਦੀ ਸੂਚਨਾ ਮਿਲੀ ਹੈ ਅਤੇ ਵਿਦਿਆਰਥੀਆਂ ਦਾ ਦੋਸ਼ ਹੈ ਕਿ ਪੁਲਿਸ ਸਵੇਰ ਤੋਂ ਹੀ ਮੂਕ ਦਰਸ਼ਕ ਬਣ ਕੇ ਤਮਾਸ਼ਾ ਵੇਖਦੀ ਰਹੀ ਅਤੇ ਜਦੋਂ ਵਿਦਿਆਰਥੀਆਂ ਨੇ ਆਪਣੀ ਆਵਾਜ਼ ਬੁਲੰਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਬਲ ਪ੍ਰਯੋਗ ਕੀਤਾ ਗਿਆ ਜਿਸ ਕਾਰਨ ਕਈ ਵਿਦਿਆਰਥੀਆਂ ਦੇ ਗੰਭੀਰ ਸੱਟਾਂ ਵੀ ਲੱਗੀਆਂ ਹਨ। ਇਸ ਪ੍ਰਦਰਸ਼ਨ ਦੌਰਾਨ ਮੀਡੀਆ ਦੀ ਭੂਮਿਕਾ ‘ਤੇ ਵੀ ਵਿਦਿਆਰਥੀਆਂ ਵੱਲੋਂ ਬਹੁਤ ਹੀ ਗੰਭੀਰ ਸਵਾਲ ਖੜ੍ਹੇ ਕੀਤੇ ਗਏ ਹਨ ਜਿਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਨੈਸ਼ਨਲ ਮੀਡੀਆ ਅਤੇ ਗੋਦੀ ਮੀਡੀਆ ਵੱਲੋਂ ਉਨ੍ਹਾਂ ਦੇ ਹੱਕੀ ਪ੍ਰਦਰਸ਼ਨ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮੀਡੀਆ ਕਵਰੇਜ ਵਿੱਚ ਵਿਦਿਆਰਥੀਆਂ ਨੂੰ ਗੁੰਡੇ, ਬਦਮਾਸ਼ ਅਤੇ ਵੱਖਵਾਦੀ ਵਜੋਂ ਦਰਸਾਇਆ ਜਾ ਰਿਹਾ ਹੈ ਜੋ ਕਿ ਬੇਹੱਦ ਨਿੰਦਣਯੋਗ ਹੈ ਜਦੋਂ ਕਿ ਪ੍ਰਦਰਸ਼ਨ ਦੌਰਾਨ ਹੋਈ ਪੱਥਰਬਾਜ਼ੀ ਦੇ ਲਗਾਏ ਜਾ ਰਹੇ ਦੋਸ਼ਾਂ ਦਾ ਖੰਡਨ ਕਰਦਿਆਂ ਵਿਦਿਆਰਥੀਆਂ ਨੇ ਸਾਫ਼ ਕਿਹਾ ਹੈ ਕਿ ਉਨ੍ਹਾਂ ਕੋਲ ਤਾਂ ਸਿਰਫ਼ ਕਿਤਾਬਾਂ ਅਤੇ ਪੈਨ ਹਨ ਅਤੇ ਉਹ ਇੱਥੇ ਪੜ੍ਹਨ ਆਏ ਹਨ ਨਾ ਕਿ ਪੱਥਰਬਾਜ਼ੀ ਕਰਨ ਲਈ ਜਿਸ ਕਰਕੇ ਬਾਹਰੀ ਅਨਸਰਾਂ ਵੱਲੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦਾ ਦੋਸ਼ ਬੇਕਸੂਰ ਵਿਦਿਆਰਥੀਆਂ ‘ਤੇ ਮੜ੍ਹਿਆ ਜਾ ਰਿਹਾ ਹੈ। ਇਸ ਸਮੁੱਚੇ ਮਾਮਲੇ ਵਿੱਚ ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੀ ਚੁੱਪੀ ਵੀ ਵੱਡੀ ਚਰਚਾ ਦਾ ਕੇਂਦਰ ਬਣੀ ਹੋਈ ਹੈ ਕਿਉਂਕਿ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਇਸ ਗੰਭੀਰ ਘਟਨਾ ‘ਤੇ ਅਜੇ ਤੱਕ ਇੱਕ ਵੀ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ਜਦੋਂ ਕਿ ਆਮ ਤੌਰ ‘ਤੇ ਹਰ ਛੋਟੀ-ਛੋਟੀ ਘਟਨਾ ਜਾਂ ਰਾਜਨੀਤਿਕ ਮੁੱਦੇ ‘ਤੇ ਸੋਸ਼ਲ ਮੀਡੀਆ ਰਾਹੀਂ ਤੁਰੰਤ ਬਿਆਨਬਾਜ਼ੀ ਕਰਨ ਵਾਲੇ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂ ਇਸ ਮੁੱਦੇ ‘ਤੇ ਬਿਲਕੁਲ ਖਾਮੋਸ਼ ਬੈਠੇ ਹਨ ਜਿਸ ਕਾਰਨ ਵਿਦਿਆਰਥੀ ਆਗੂਆਂ ਅਤੇ ਆਮ ਲੋਕਾਂ ਵੱਲੋਂ ਇਹ ਸਵਾਲ ਉਠਾਇਆ ਜਾ ਰਿਹਾ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਦੀ ਕਥਿਤ ਗੁੰਡਾਗਰਦੀ ਅਤੇ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੇ ਖ਼ਿਲਾਫ਼ ਕੋਈ ਵੀ ਸਿਆਸੀ ਧਿਰ ਖੁੱਲ੍ਹ ਕੇ ਬੋਲਣ ਲਈ ਤਿਆਰ ਕਿਉਂ ਨਹੀਂ ਹੈ। ਇਸ ਖ਼ਾਮੋਸ਼ੀ ਦੇ ਪਿੱਛੇ ਯੂਨੀਵਰਸਿਟੀ ਦੇ ਵੱਡੇ ਸਿਆਸੀ ਰਸੂਖ ਨੂੰ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਚਾਂਸਲਰ ਡਾ. ਅਸ਼ੋਕ ਕੁਮਾਰ ਮਿੱਤਲ ਰਾਜ ਸਭਾ ਦੇ ਮੌਜੂਦਾ ਸੰਸਦ ਮੈਂਬਰ ਹਨ ਜੋ ਪਹਿਲਾਂ ਇੱਕ ਪਾਰਟੀ ਵੱਲੋਂ ਸੰਸਦ ਵਿੱਚ ਭੇਜੇ ਗਏ ਸਨ ਅਤੇ ਹੁਣ ਦੂਜੀ ਪਾਰਟੀ ਨਾਲ ਸਬੰਧਤ ਹਨ ਜਿਸ ਕਰਕੇ ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਯੂਨੀਵਰਸਿਟੀ ਦੇ ਸੰਸਥਾਪਕ ਦੇ ਵੱਡੇ ਸਿਆਸੀ ਕੱਦ ਅਤੇ ਵੱਖ-ਵੱਖ ਪਾਰਟੀਆਂ ਨਾਲ ਸਬੰਧਾਂ ਕਾਰਨ ਹੀ ਕੋਈ ਵੀ ਰਾਜਨੀਤਿਕ ਧਿਰ ਇਸ ਮਾਮਲੇ ‘ਚ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਖੁੱਲ੍ਹ ਕੇ ਬੋਲਣ ਤੋਂ ਗੁਰੇਜ਼ ਕਰ ਰਹੀ ਹੈ। ਦੂਜੇ ਪਾਸੇ ਇਸ ਘਟਨਾਕ੍ਰਮ ਦੌਰਾਨ ਪੁਲਿਸ ਨੇ ਐਫਆਈਆਰ ਦਰਜ ਕਰਕੇ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਗੱਲ ਸਾਹਮਣੇ ਲਿਆਂਦੀ ਹੈ ਅਤੇ ਵਿਦਿਆਰਥੀਆਂ ਨੇ ਵੀ ਆਪਣੀ ਸੁਰੱਖਿਆ ਅਤੇ ਹੋਸਟਲ ਪ੍ਰਬੰਧਨ ਸਬੰਧੀ ਕਈ ਮੰਗਾਂ ਰੱਖੀਆਂ ਹਨ ਜਿਸ ਤੋਂ ਬਾਅਦ ਹੁਣ ਕੈਂਪਸ ਦੇ ਬਾਹਰ ਅਤੇ ਅੰਦਰ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ ਤਾਂ ਜੋ ਸਥਿਤੀ ਨੂੰ ਪੂਰੀ ਤਰ੍ਹਾਂ ਕੰਟਰੋਲ ਵਿੱਚ ਰੱਖਿਆ ਜਾ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਠੁੱਲੀਵਾਲ ਵਿਖੇ ਮੁਫ਼ਤ ਮੈਡੀਕਲ ਕੈਂਪ ਦੌਰਾਨ ਸਾਢੇ ਅੱਠ ਸੌ ਤੋਂ ਵੱਧ ਮਰੀਜ਼ਾਂ ਦੀ ਹੋਈ ਸਿਹਤ ਜਾਂਚ









Users Today : 23
Users Yesterday : 37
Users Last 7 days : 297