ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਠੇਕਾ ਮੁਲਾਜ਼ਮਾਂ ਵੱਲੋਂ ਨਿਯੁਕਤੀ ਪੱਤਰ ਨਾ ਮਿਲਣ ‘ਤੇ ਗੇਟ ਰੈਲੀ

ਠੇਕਾ ਮੁਲਾਜ਼ਮਾਂ ਵੱਲੋਂ ਨਿਯੁਕਤੀ ਪੱਤਰ ਨਾ ਮਿਲਣ ‘ਤੇ ਗੇਟ ਰੈਲੀ

ਬਠਿੰਡਾ ਬਿਊਰੋ
ਥਰਮਲ ਪਲਾਂਟ ਦੇ ਮੁੱਖ ਗੇਟ ਬਾਹਰ ਰੋਸ ਰੈਲੀ ਕਰਦੇ ਹੋਏ ਠੇਕਾ ਮੁਲਾਜ਼ਮ ਅਤੇ ਆਗੂ।

            ਲਹਿਰਾ ਮੁਹੱਬਤ ਵਿਖੇ ਸਥਿਤ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਅੰਦਰ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵੱਲੋਂ ਸਮੇਂ ਸਿਰ ਨਿਯੁਕਤੀ ਪੱਤਰ ਜਾਰੀ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਯੂਨੀਅਨ ਦੇ ਬੈਨਰ ਹੇਠ ਸਮੂਹ ਠੇਕਾ ਮੁਲਾਜ਼ਮਾਂ ਵੱਲੋਂ ਪਲਾਂਟ ਦੇ ਮੁੱਖ ਗੇਟ ਉੱਤੇ ਇੱਕ ਵਿਸ਼ਾਲ ਰੋਸ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਹਾਜ਼ਰ ਆਗੂਆਂ ਜਗਰੂਪ ਸਿੰਘ, ਜਗਸੀਰ ਭੰਗੂ, ਬਲਜਿੰਦਰ ਮਾਨ ਅਤੇ ਲਛਮਣ ਰਾਮਪੁਰਾ ਨੇ ਆਪਣੇ ਸੰਬੋਧਨ ਵਿੱਚ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਥਰਮਲ ਪਲਾਂਟ ਵਿੱਚ ਪਿਛਲੇ ਲਗਭਗ ਦੋ ਤੋਂ ਢਾਈ ਦਹਾਕਿਆਂ ਤੋਂ ਬਹੁਤ ਹੀ ਨਿਗੂਣੀਆਂ ਤਨਖਾਹਾਂ ਉੱਤੇ ਆਪਣੀਆਂ ਸੇਵਾਵਾਂ ਦੇ ਰਹੇ ਇਨ੍ਹਾਂ ਠੇਕਾ ਮੁਲਾਜ਼ਮਾਂ ਵੱਲੋਂ ਆਪਣੇ ਹੱਕਾਂ ਲਈ ਅਤੇ ਵਿਭਾਗ ਵਿੱਚ ਪੱਕਾ ਕਰਨ ਦੀ ਮੁੱਖ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਠੇਕਾ ਮੁਲਾਜ਼ਮਾਂ ਦੇ ਲੰਬੇ ਸੰਘਰਸ਼ ਅਤੇ ਦਬਾਅ ਦੇ ਨਤੀਜੇ ਵਜੋਂ ਹੀ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਵਿਭਾਗ ਨਾਲ ਜੁੜੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸ਼ਾਮਲ ਕਰਨ ਦਾ ਅਹਿਮ ਫ਼ੈਸਲਾ ਲਿਆ ਗਿਆ ਸੀ ਪਰ ਇਸ ਸਾਰੇ ਫ਼ੈਸਲੇ ਦੇ ਬਾਵਜੂਦ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਥਰਮਲ ਪਲਾਂਟ ਦੇ ਸਿਵਲ ਸਰਕਲ ਨਾਲ ਸੰਬੰਧਤ ਠੇਕਾ ਮੁਲਾਜ਼ਮਾਂ ਨੂੰ ਪਹਿਲਾਂ ਆਫ਼ਰ ਲੱਤਰ ਦੇਣ ਦੇ ਬਾਵਜੂਦ ਹੁਣ ਨਿਯੁਕਤੀ ਪੱਤਰ ਦੇਣ ਉੱਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ ਜਿਸ ਦੇ ਗੰਭੀਰ ਰੋਸ ਵਜੋਂ ਅੱਜ ਪਲਾਂਟ ਦੇ ਮੁੱਖ ਗੇਟ ਉੱਤੇ ਇਹ ਰੋਸ ਰੈਲੀ ਕਰਕੇ ਸਰਕਾਰ ਅਤੇ ਪ੍ਰਬੰਧਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਜਦੋਂ ਕਿ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਸਿਵਲ ਸਰਕਲ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਤੋਂ ਤੁਰੰਤ ਨਿਯੁਕਤੀ ਪੱਤਰ ਸੌਂਪੇ ਜਾਣ ਤਾਂ ਜੋ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਸੁਖੀ ਚੱਲ ਸਕੇ ਅਤੇ ਜੇਕਰ ਪ੍ਰਸ਼ਾਸਨ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਜਲਦੀ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ ਤਾਂ ਜਥੇਬੰਦੀ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਤਿੱਖਾ ਸੰਘਰਸ਼ ਕਰਨ ਲਈ ਪੂਰੀ ਤਰ੍ਹਾਂ ਮਜ਼ਬੂਰ ਹੋਵੇਗੀ ਜਿਸ ਦੀ ਸਾਰੀ ਜ਼ਿੰਮੇਵਾਰੀ ਮੈਨੇਜ਼ਮੈਂਟ ਦੀ ਹੋਵੇਗੀ ਜਦੋਂ ਕਿ ਅੱਜ ਦੀ ਇਸ ਰੈਲੀ ਦੌਰਾਨ ਮਹਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ ਉੱਤੇ ਦੇਸ਼ ਦੇ ਸਮੂਹ ਸ਼ਹੀਦਾਂ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਦਰਸਾਏ ਹੋਏ ਮਾਰਗ ਉੱਤੇ ਚੱਲਣ ਦਾ ਪ੍ਰਣ ਵੀ ਲਿਆ ਗਿਆ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਠੁੱਲੀਵਾਲ ਵਿਖੇ ਮੁਫ਼ਤ ਮੈਡੀਕਲ ਕੈਂਪ ਦੌਰਾਨ ਸਾਢੇ ਅੱਠ ਸੌ ਤੋਂ ਵੱਧ ਮਰੀਜ਼ਾਂ ਦੀ ਹੋਈ ਸਿਹਤ ਜਾਂਚ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 3
Users Today : 23
Users Yesterday : 37
Users Last 7 days : 297

ਰਾਸ਼ੀਫਲ

error: Content is protected !!