77ਵੇਂ ਗਣਤੰਤਰ ਦਿਵਸ ਦੇ ਸ਼ੁਭ ਅਵਸਰ ’ਤੇ ਹੰਡਿਆਇਆ ਦੇ ਵਾਰਡ ਨੰਬਰ ਇੱਕ, ਧਾਲੀਵਾਲ ਪੱਤੀ ਵਿਖੇ ਦੇਸ਼ਭਗਤੀ ਦਾ ਸ਼ਾਨਦਾਰ ਦ੍ਰਿਸ਼ ਵੇਖਣ ਨੂੰ ਮਿਲਿਆ। ਇਸ ਮੌਕੇ ਚੰਦਨ ਕੁਮਾਰ, ਰਾਮ ਦੇਵ ਅਤੇ ਵੈਦ ਤ੍ਰਿਲੋਚਨ ਸਿੰਘ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੰਵਿਧਾਨ ਪ੍ਰਤੀ ਸ਼ਰਧਾ ਪ੍ਰਗਟ ਕੀਤੀ ਗਈ।
ਤਿਰੰਗਾ ਲਹਿਰਾਉਣ ਉਪਰੰਤ ਰਾਸ਼ਟਰੀ ਗੀਤ ਨਾਲ ਸਮੂਹ ਵਾਤਾਵਰਨ ਦੇਸ਼ਭਗਤੀ ਦੇ ਰੰਗਾਂ ਵਿੱਚ ਰੰਗ ਗਿਆ। ਇਸ ਮੌਕੇ ਇਲਾਕਾ ਵਾਸੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਲੋਕਾਂ ਨੇ “ਭਾਰਤ ਮਾਤਾ ਕੀ ਜੈ” ਦੇ ਨਾਅਰਿਆਂ ਨਾਲ ਸਮਾਗਮ ਨੂੰ ਯਾਦਗਾਰ ਬਣਾਇਆ।
ਇਸ ਅਵਸਰ ’ਤੇ ਸਮਾਜਕ ਸੇਵਾ ਅਤੇ ਭਾਈਚਾਰੇ ਦੀ ਮਿਸਾਲ ਕਾਇਮ ਕਰਦੇ ਹੋਏ ਚੰਦਨ ਕੁਮਾਰ, ਰਾਮ ਦੇਵ ਅਤੇ ਵੈਦ ਤ੍ਰਿਲੋਚਨ ਸਿੰਘ ਵੱਲੋਂ ਛੋਲੇ–ਪੁਰੀਆਂ ਦਾ ਲੰਗਰ ਵੀ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਪ੍ਰਸਾਦਾ ਛਕਿਆ। ਆਯੋਜਕਾਂ ਵੱਲੋਂ ਨੌਜਵਾਨ ਪੀੜ੍ਹੀ ਨੂੰ ਦੇਸ਼ ਪ੍ਰਤੀ ਫਰਜ਼ਾਂ ਅਤੇ ਸੰਵਿਧਾਨਕ ਮੁੱਲਾਂ ਨੂੰ ਅਪਣਾਉਣ ਦਾ ਸੁਨੇਹਾ ਦਿੱਤਾ ਗਿਆ।
ਸਮਾਗਮ ਦੌਰਾਨ ਇਲਾਕੇ ਦੇ ਹਰਪ੍ਰੀਤ ਸਿੰਘ, ਰਾਜਦੀਪ ਬਾਵਾ , ਕਰਮ ਸਿੰਘ, ਗੋਪਾਲ, ਰਾਮ ਕੁਮਾਰ, ਰਮੇਸ਼ ਕੁਮਾਰ ਵੀ ਹਾਜ਼ਰ ਰਹੇ। ਸਾਰੇ ਹੀ ਲੋਕਾਂ ਨੇ ਆਯੋਜਕਾਂ ਦੀ ਇਸ ਦੇਸ਼ਭਗਤੀ ਭਰੀ ਪਹਿਲ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਮਾਜਕ ਤੇ ਰਾਸ਼ਟਰੀ ਸਮਾਗਮ ਕਰਵਾਉਣ ਦੀ ਅਪੀਲ ਕੀਤੀ।









Users Today : 1
Users Yesterday : 6
Users Last 7 days : 45