ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਹਮੀਦੀ ਵਿਖੇ ਸ਼ਾਰਟ ਸਰਕਟ ਨਾਲ ਮਜ਼ਦੂਰ ਦਾ ਘਰ ਸੜਿਆ

ਹਮੀਦੀ ਵਿਖੇ ਸ਼ਾਰਟ ਸਰਕਟ ਨਾਲ ਮਜ਼ਦੂਰ ਦਾ ਘਰ ਸੜਿਆ

ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਹਮੀਦੀ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਇੱਕ ਗਰੀਬ ਮਜ਼ਦੂਰ ਪਰਿਵਾਰ ਦੇ ਘਰ ਨੂੰ ਅਚਾਨਕ ਅੱਗ ਲੱਗ ਗਈ ਜਿਸ ਨਾਲ ਘਰ ਵਿੱਚ ਪਿਆ ਲੱਖਾਂ ਰੁਪਏ ਦਾ ਕੀਮਤੀ ਘਰੇਲੂ ਸਮਾਨ ਸੜ ਕੇ
ਹਮੀਦੀ ਵਿਖੇ ਅੱਗ ਲੱਗਣ ਦੀ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਅਤੇ ਪਿੰਡ ਵਾਸੀ।

ਬਰਨਾਲਾ ਬਿਊਰੋ

            ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਹਮੀਦੀ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਇੱਕ ਗਰੀਬ ਮਜ਼ਦੂਰ ਪਰਿਵਾਰ ਦੇ ਘਰ ਨੂੰ ਅਚਾਨਕ ਅੱਗ ਲੱਗ ਗਈ ਜਿਸ ਨਾਲ ਘਰ ਵਿੱਚ ਪਿਆ ਲੱਖਾਂ ਰੁਪਏ ਦਾ ਕੀਮਤੀ ਘਰੇਲੂ ਸਮਾਨ ਸੜ ਕੇ ਸੁਆਹ ਹੋ ਗਿਆ ਅਤੇ ਗਰੀਬ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਦਰਦਨਾਕ ਘਟਨਾ ਅੱਜ ਸਵੇਰੇ ਕਰੀਬ ਦੱਸ ਵਜੇ ਵਾਪਰੀ ਜਦੋਂ ਪੀੜਤ ਜੋਰਾ ਸਿੰਘ ਪੁੱਤਰ ਹਰਦਮ ਸਿੰਘ ਦਾ ਪਰਿਵਾਰ ਘਰ ਵਿੱਚ ਮੌਜੂਦ ਨਹੀਂ ਸੀ ਕਿਉਂਕਿ ਉਸ ਦੀ ਪਤਨੀ ਜੀਤ ਕੌਰ ਮਨਰੇਗਾ ਤਹਿਤ ਕੰਮ ਕਰਨ ਗਈ ਹੋਈ ਸੀ ਅਤੇ ਬਾਕੀ ਪਰਿਵਾਰਕ ਮੈਂਬਰ ਕਿਸੇ ਜ਼ਰੂਰੀ ਕੰਮ ਲਈ ਬਰਨਾਲਾ ਗਏ ਹੋਏ ਸਨ। ਘਰ ਅੰਦਰੋਂ ਅੱਗ ਦੀਆਂ ਲਪਟਾਂ ਉੱਠਦੀਆਂ ਦੇਖ ਕੇ ਆਸ-ਪਾਸ ਦੇ ਲੋਕ ਅਤੇ ਗ੍ਰਾਮ ਪੰਚਾਇਤ ਦੇ ਨੁਮਾਇੰਦੇ ਤੁਰੰਤ ਮੌਕੇ ਉੱਤੇ ਇਕੱਠੇ ਹੋ ਗਏ ਜਿਨ੍ਹਾਂ ਨੇ ਆਪਣੇ ਪੱਧਰ ਉੱਤੇ ਭਾਰੀ ਜੱਦੋ-ਜਹਿਦ ਕਰਦਿਆਂ ਅੱਗ ਉੱਤੇ ਕਾਬੂ ਪਾਇਆ ਅਤੇ ਇਸ ਨੂੰ ਨੇੜਲੇ ਘਰਾਂ ਤੱਕ ਫੈਲਣ ਤੋਂ ਸਫ਼ਲਤਾਪੂਰਵਕ ਰੋਕ ਲਿਆ। ਪੀੜਤ ਜੋਰਾ ਸਿੰਘ ਨੇ ਦੱਸਿਆ ਕਿ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਵਾਲੇ ਇਸ ਪਰਿਵਾਰ ਦਾ ਅੱਗ ਦੀ ਭੇਂਟ ਚੜ੍ਹ ਜਾਣ ਕਾਰਨ ਕਰੀਬ ਵੀਹ ਹਜ਼ਾਰ ਰੁਪਏ ਦੀ ਕੀਮਤ ਵਾਲਾ ਬੈੱਡ, ਪੰਦਰਾਂ ਹਜ਼ਾਰ ਰੁਪਏ ਦਾ ਫਰਿੱਜ ਅਤੇ ਹੋਰ ਜ਼ਰੂਰੀ ਘਰੇਲੂ ਸਮਾਨ ਸਮੇਤ ਕੱਪੜੇ ਬੁਰੀ ਤਰ੍ਹਾਂ ਸੜ ਗਏ ਹਨ ਜਿਸ ਨਾਲ ਉਨ੍ਹਾਂ ਦਾ ਇੱਕ ਲੱਖ ਰੁਪਏ ਤੋਂ ਵੱਧ ਦਾ ਭਾਰੀ ਨੁਕਸਾਨ ਹੋ ਗਿਆ ਹੈ।

ਹਮੀਦੀ ਵਿਖੇ ਅੱਗ ਲੱਗਣ ਦੀ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਅਤੇ ਪਿੰਡ ਵਾਸੀ।
ਹਮੀਦੀ ਵਿਖੇ ਅੱਗ ਲੱਗਣ ਦੀ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਅਤੇ ਪਿੰਡ ਵਾਸੀ।

ਇਸ ਦੁੱਖਦਾਈ ਘਟਨਾ ਦਾ ਪਤਾ ਲੱਗਦਿਆਂ ਹੀ ਸਰਪੰਚ ਓਮਨਦੀਪ ਸਿੰਘ ਸੋਹੀ, ਪੰਚ ਏਕਮ ਸਿੰਘ ਦਿਓਲ, ਬਲਾਕ ਸੰਮਤੀ ਮੈਂਬਰ ਜਗਜੀਤ ਸਿੰਘ ਰਾਣੂ, ਤਰਸੇਮ ਸਿੰਘ ਸਹੋਤਾ, ਰਾਜ ਸਿੰਘ ਫੌਜੀ, ਦਰਬਾਰਾ ਸਿੰਘ ਦਿਓਲ ਅਤੇ ਜਸਵੀਰ ਸਿੰਘ ਰਾਣੂ ਸਮੇਤ ਪਿੰਡ ਦੇ ਹੋਰ ਪਤਵੰਤੇ ਵਿਅਕਤੀਆਂ ਨੇ ਮੌਕੇ ਉੱਤੇ ਪਹੁੰਚ ਕੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਪਿੰਡ ਵਾਸੀਆਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਇਸ ਪੀੜਤ ਮਜ਼ਦੂਰ ਪਰਿਵਾਰ ਦੇ ਘਰ ਹੋਏ ਨੁਕਸਾਨ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਜਾਵੇ ਅਤੇ ਸਰਕਾਰੀ ਤੌਰ ਉੱਤੇ ਬਣਦੀ ਵਿੱਤੀ ਸਹਾਇਤਾ ਦਿੱਤੀ ਜਾਵੇ ਤਾਂ ਜੋ ਇਹ ਬੇਸਹਾਰਾ ਪਰਿਵਾਰ ਮੁੜ ਆਪਣੇ ਘਰ ਦਾ ਪ੍ਰਬੰਧ ਕਰਕੇ ਮੁੱਖ ਪਟੜੀ ਉੱਤੇ ਆ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 3
Users Today : 23
Users Yesterday : 37
Users Last 7 days : 297

ਰਾਸ਼ੀਫਲ

error: Content is protected !!