ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਚਾਵਲਾ ਮਾਮਲੇ ਦੀ ਜਾਂਚ ਬਾਰੇ ਐੱਸ.ਜੀ.ਪੀ.ਸੀ. ਪ੍ਰਧਾਨ ਦਾ ਬਿਆਨ

ਚਾਵਲਾ ਮਾਮਲੇ ਦੀ ਜਾਂਚ ਬਾਰੇ ਐੱਸ.ਜੀ.ਪੀ.ਸੀ. ਪ੍ਰਧਾਨ ਦਾ ਬਿਆਨ

ਬਰਨਾਲਾ ਬਿਊਰੋ
ਚਾਵਲਾ ਮਾਮਲੇ ਦੀ ਜਾਂਚ ਬਾਰੇ ਐੱਸ.ਜੀ.ਪੀ.ਸੀ. ਪ੍ਰਧਾਨ ਦਾ ਬਿਆਨ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚਰਚਿਤ ਅਮਨਦੀਪ ਚਾਵਲਾ ਮਾਮਲੇ ਵਿੱਚ ਸਪਸ਼ਟੀਕਰਨ ਦਿੰਦਿਆਂ ਕਈ ਵੱਡੇ ਐਲਾਨ ਕੀਤੇ ਗਏ ਹਨ ਜਿਸ ਦੌਰਾਨ ਉਨ੍ਹਾਂ ਆਪਣੀ ਰਿਹਾਇਸ਼ ਦੇ ਬਾਹਰ ਵੱਖ-ਵੱਖ ਜਥੇਬੰਦੀਆਂ ਵੱਲੋਂ ਲਗਾਏ ਜਾ ਰਹੇ ਧਰਨਿਆਂ ’ਤੇ ਪ੍ਰਤੀਕਰਮ ਦਿੰਦਿਆਂ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਘਰ ਦੇ ਬਾਹਰ ਧਰਨਾ ਲਗਾਉਣ ਦੀ ਬਜਾਏ ਉਹ ਸਿੱਧਾ ਅੰਦਰ ਆ ਕੇ ਚਾਹ-ਪਾਣੀ ਪੀਣ ਅਤੇ ਮਸਲੇ ’ਤੇ ਵਿਚਾਰ-ਚਰਚਾ ਕਰਨ ਕਿਉਂਕਿ ਹੂ-ਹੱਲਾ ਕਰਕੇ ਜਾਂ ਧਰਨੇ ਦੇ ਕੇ ਕਿਸੇ ਵੀ ਮਸਲੇ ਦਾ ਹੱਲ ਨਹੀਂ ਨਿਕਲ ਸਕਦਾ ਅਤੇ ਉਹ ਕਿਸੇ ਵੀ ਧਰਨੇ ਤੋਂ ਘਬਰਾਉਂਦੇ ਨਹੀਂ ਹਨ ਅਤੇ ਇਸ ਦੇ ਨਾਲ ਹੀ ਅਮਨਦੀਪ ਚਾਵਲਾ ਮਾਮਲੇ ਵਿੱਚ ਬਣਾਈ ਗਈ ਕਮੇਟੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ ਪਰ ਉਸ ’ਤੇ ਵੀ ਸਵਾਲ ਚੁੱਕੇ ਜਾਣ ਲੱਗੇ ਸਨ ਜਿਸ ਕਾਰਨ ਅੱਜ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਇਹ ਪੂਰਾ ਮਾਮਲਾ ਤੁਰੰਤ ਕੇਂਦਰੀ ਜਾਂਚ ਏਜੰਸੀ ਦੇ ਹਵਾਲੇ ਕੀਤਾ ਜਾਵੇ ਤਾਂ ਜੋ ਬਿਨਾਂ ਕਿਸੇ ਪੱਖਪਾਤ ਦੇ ਸੱਚ ਸਾਹਮਣੇ ਆ ਸਕੇ ਅਤੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ ਅਤੇ ਉਨ੍ਹਾਂ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦਾ ਸਮਾਂ ਦਿੰਦਿਆਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਇਹ ਕੇਸ ਕੇਂਦਰੀ ਏਜੰਸੀ ਨੂੰ ਸਪੁਰਦ ਨਾ ਕੀਤਾ ਤਾਂ ਉਹ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਣਗੇ ਅਤੇ ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮਹਿਲ ਕਲਾਂ ਵਿਖੇ ਡਰੋਨ ਸ਼ੋਅ ਨੂੰ ਨਾ ਮਿਲਿਆ ਹੁੰਗਾਰਾ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 3
Users Today : 23
Users Yesterday : 37
Users Last 7 days : 297

ਰਾਸ਼ੀਫਲ

error: Content is protected !!