ਸ਼ੇਰਪੁਰ ਬਲਾਕ ਦੇ ਸਰਕਲ ਮੱਲੋਵਾਲ ਵਿਖੇ ਹੋਈ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਸੀਟੂ ਜਥੇਬੰਦੀ ਨੂੰ ਅਲਵਿਦਾ ਕਹਿ ਕੇ ਦਰਜਨ ਤੋਂ ਵੱਧ ਵਰਕਰਾਂ ਅਤੇ ਹੈਲਪਰਾਂ ਨੇ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦਾ ਪੱਲਾ ਫੜ ਲਿਆ ਹੈ ਜਿਸ ਨਾਲ ਸੂਬਾਈ ਜਥੇਬੰਦੀ ਨੂੰ ਹੋਰ ਜ਼ਿਆਦਾ ਮਜ਼ਬੂਤੀ ਮਿਲੀ ਹੈ। ਮੈਡਮ ਬਰਿੰਦਰਜੀਤ ਕੌਰ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਪ੍ਰਧਾਨ ਪਰਮਜੀਤ ਕੌਰ ਖੇੜੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਸ਼ਾਮਲ ਹੋਈਆਂ ਨਵੀਆਂ ਵਰਕਰਾਂ ਦਾ ਸੂਬਾ ਪ੍ਰਧਾਨ ਮੈਡਮ ਛੀਨਾ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਜਥੇਬੰਦੀ ਹਮੇਸ਼ਾ ਮੈਂਬਰਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਰਹੇਗੀ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਉੱਤੇ ਤਿੱਖੇ ਹੱਲਾ ਬੋਲਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਨੇ ਆਂਗਣਵਾੜੀ ਵਰਕਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦਾ ਵੱਡਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰਦੀ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਨੀਅਨ ਨੇ ਮੰਗ ਕੀਤੀ ਕਿ ਵਰਕਰਾਂ ਨੂੰ ਸਰਕਾਰੀ ਮੁਲਾਜ਼ਮਾਂ ਦਾ ਦਰਜਾ ਦਿੱਤਾ ਜਾਵੇ ਅਤੇ ਘੱਟੋ-ਘੱਟ ਉਜਰਤ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਰੁਕ ਸਕੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਠਾਰਾਂ ਅਕਤੂਬਰ ਨੂੰ ਸੰਗਰੂਰ ਵਿਖੇ ਅਣਮਿਥੇ ਸਮੇਂ ਲਈ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਜਿਸ ਦੀ ਪੂਰੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਇਸ ਮੌਕੇ ਮੌਜੂਦ ਸਾਰੇ ਆਗੂਆਂ ਨੇ ਇੱਕਸੁਰ ਹੋ ਕੇ ਆਂਗਣਵਾੜੀ ਵਰਕਰਾਂ ਦੀ ਭਲਾਈ ਅਤੇ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਤੱਕ ਆਪਣਾ ਸੰਘਰਸ਼ ਪੂਰੇ ਜੋਸ਼ ਅਤੇ ਤਾਕਤ ਨਾਲ ਜਾਰੀ ਰੱਖਣ ਦਾ ਅਹਿਦ ਲਿਆ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਗਠਜੋੜ ਸਰਕਾਰ ਵੇਲੇ ਹੀ ਪੰਜਾਬ ਵਿੱਚ ਆਇਆ ਚਿੱਟਾ, ਅਮਨ ਅਰੋੜਾ ਦੇ ਵੱਡੇ ਖੁਲਾਸੇ









Users Today : 23
Users Yesterday : 37
Users Last 7 days : 297