ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਚਿਤਕਾਰਾ ਯੂਨੀਵਰਸਿਟੀ ਹੰਗਾਮਾ: ਸੋਸ਼ਲ ਮੀਡੀਆ ਰਾਹੀਂ ਅਫਵਾਹਾਂ ਫੈਲਾਉਣ ਵਾਲੇ ਦੋ ਮੁਲਜ਼ਮ ਕਾਬੂ

ਚਿਤਕਾਰਾ ਯੂਨੀਵਰਸਿਟੀ ਹੰਗਾਮਾ: ਸੋਸ਼ਲ ਮੀਡੀਆ ਰਾਹੀਂ ਅਫਵਾਹਾਂ ਫੈਲਾਉਣ ਵਾਲੇ ਦੋ ਮੁਲਜ਼ਮ ਕਾਬੂ

ਪਟਿਆਲਾ ਬਿਊਰੋ
ਚਿਤਕਾਰਾ ਯੂਨੀਵਰਸਿਟੀ ਹੰਗਾਮਾ: ਸੋਸ਼ਲ ਮੀਡੀਆ ਰਾਹੀਂ ਅਫਵਾਹਾਂ ਫੈਲਾਉਣ ਵਾਲੇ ਦੋ ਮੁਲਜ਼ਮ ਕਾਬੂ

ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਕੈਂਪਸ ਵਿੱਚ ਪਿਛਲੇ ਦਿਨੀਂ ਵਿਦਿਆਰਥੀਆਂ ਵੱਲੋਂ ਕੀਤੇ ਗਏ ਭਾਰੀ ਹੰਗਾਮੇ ਅਤੇ ਤਣਾਅਪੂਰਨ ਸਥਿਤੀ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਸੋਸ਼ਲ ਮੀਡੀਆ ਰਾਹੀਂ ਗੁੰਮਰਾਹਕੁੰਨ ਅਫਵਾਹਾਂ ਫੈਲਾ ਕੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਦੱਸ ਹੋਰ ਵਿਅਕਤੀਆਂ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੱਚੀ ਅਤੇ ਛੱਬੀ ਸਤੰਬਰ ਦੀ ਦਰਮਿਆਨੀ ਰਾਤ ਨੂੰ ਯੂਨੀਵਰਸਿਟੀ ਦੇ ਅੰਦਰ ਵਿਦਿਆਰਥੀਆਂ ਵਿੱਚ ਹੋਏ ਵਿਵਾਦ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਸੀ ਜਿਸ ਤੋਂ ਬਾਅਦ ਥਾਣਾ ਬਨੂੜ ਵਿਖੇ ਅਪਰਾਧਿਕ ਮਾਮਲਾ ਦਰਜ ਕਰਕੇ ਪੁਲਿਸ ਨੇ ਵਿਆਪਕ ਪੱਧਰ ਉੱਤੇ ਜਾਂਚ ਆਰੰਭ ਦਿੱਤੀ ਸੀ। ਪੁਲਿਸ ਜਾਂਚ ਦੌਰਾਨ ਇਹ ਅਹਿਮ ਖ਼ੁਲਾਸਾ ਹੋਇਆ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਵੱਖ-ਵੱਖ ਸੋਸ਼ਲ ਮੀਡੀਆ ਸਮੂਹਾਂ ਅਤੇ ਪਲੇਟਫਾਰਮਾਂ ਉੱਤੇ ਜਾਣ ਬੁੱਝ ਕੇ ਗਲਤ ਅਤੇ ਭੜਕਾਊ ਸੰਦੇਸ਼ ਫੈਲਾਏ ਜਾ ਰਹੇ ਸਨ ਤਾਂ ਜੋ ਵਿਦਿਆਰਥੀਆਂ ਨੂੰ ਉਕਸਾਇਆ ਜਾ ਸਕੇ ਅਤੇ ਕੈਂਪਸ ਦੀ ਸ਼ਾਂਤੀ ਭੰਗ ਕੀਤੀ ਜਾ ਸਕੇ। ਪੁਲਿਸ ਨੇ ਸੋਸ਼ਲ ਮੀਡੀਆ ਗਤੀਵਿਧੀਆਂ ਦੀ ਬਾਰੀਕੀ ਨਾਲ ਤਕਨੀਕੀ ਜਾਂਚ ਕਰਨ ਤੋਂ ਬਾਅਦ ਦੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਹੈ ਜਿਨ੍ਹਾਂ ਦੀ ਪਛਾਣ ਹਿਮਾਂਸ਼ੂ ਵਾਸੀ ਨੰਗਲ ਅਤੇ ਆਰੀਅਨ ਵਾਸੀ ਅੰਬਾਲਾ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਗਲਤ ਜਾਣਕਾਰੀ ਫੈਲਾਉਣ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਉਣ ਵਾਲੇ ਬਾਕੀ ਰਹਿੰਦੇ ਦੱਸ ਮੁਲਜ਼ਮਾਂ ਦੀ ਭਾਲ ਲਈ ਵੀ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਇਸ ਘਟਨਾ ਵਿੱਚ ਸ਼ਾਮਲ ਹਰ ਇੱਕ ਵਿਅਕਤੀ ਵਿਰੁੱਧ ਕਾਨੂੰਨ ਮੁਤਾਬਕ ਬਹੁਤ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਅਜਿਹੀ ਘਿਣਾਉਣੀ ਹਰਕਤ ਨਾ ਕਰ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਸਰਕਾਰ ਵੱਲੋਂ ਤਿੰਨ ਪੀ ਪੀ ਐੱਸ ਅਫ਼ਸਰਾਂ ਦੇ ਤਬਾਦਲੇ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 2 9
Users Today : 16
Users Yesterday : 25
Users Last 7 days : 312

ਰਾਸ਼ੀਫਲ

error: Content is protected !!