ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਅਮਲੋਹ ਵਿਖੇ ਆਯੋਜਿਤ ਕੀਤੀ ਗਈ ਜਿੱਥੇ ਵੱਡਾ ਘਟਨਾਕ੍ਰਮ ਸਾਹਮਣੇ ਆਉਂਦਿਆਂ ਸੈਂਕੜੇ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪੁਰਾਣੀ ਜਥੇਬੰਦੀ ਨੂੰ ਅਲਵਿਦਾ ਕਹਿੰਦਿਆਂ ਸਰਵ ਯੂਨੀਅਨ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ ਅਤੇ ਇਸ ਮੌਕੇ ਬਲਾਕ ਪ੍ਰਧਾਨ ਸਮੇਤ ਹੋਰ ਪ੍ਰਮੁੱਖ ਆਗੂਆਂ ਨੇ ਸਰਵ ਯੂਨੀਅਨ ਦਾ ਪੱਲਾ ਫੜਦਿਆਂ ਯੂਨੀਅਨ ਦੀ ਸੋਚ ਉੱਤੇ ਪੂਰਨ ਭਰੋਸਾ ਪ੍ਰਗਟ ਕੀਤਾ ਹੈ ਜਦਕਿ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨੇ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੰਦਿਆਂ ਸਰਕਾਰ ਉੱਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਵੱਲੋਂ ਮੁਲਾਜ਼ਮਾਂ ਦਾ ਮਾਣ ਭੱਤਾ ਦੁੱਗਣਾ ਕਰਨ ਦੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ ਅਤੇ ਯੂਨੀਅਨ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦਿੱਤਾ ਜਾਵੇ ਅਤੇ ਘੱਟੋ-ਘੱਟ ਉਜਰਤ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਅਤੇ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕੀਤਾ ਤਾਂ ਜਥੇਬੰਦੀ ਵੱਲੋਂ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜੀ ਜਾਵੇਗੀ ਜਿਸ ਦੇ ਤਹਿਤ ਅਠਾਰਾਂ ਅਕਤੂਬਰ ਨੂੰ ਸੰਗਰੂਰ ਵਿਖੇ ਅਣਮਿਥੇ ਸਮੇਂ ਲਈ ਵਿਸ਼ਾਲ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਸਰਕਾਰ ਵੱਲੋਂ ਤਿੰਨ ਪੀ ਪੀ ਐੱਸ ਅਫ਼ਸਰਾਂ ਦੇ ਤਬਾਦਲੇ









Users Today : 16
Users Yesterday : 25
Users Last 7 days : 312