ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਕੋਟ ਈਸੇ ਖਾਂ ਵਿਖੇ ਪੰਥਕ ਇਕੱਠ

ਕੋਟ ਈਸੇ ਖਾਂ ਵਿਖੇ ਪੰਥਕ ਇਕੱਠ

ਮੋਗਾ ਬਿਊਰੇੋ
ਕੋਟ ਈਸੇ ਖਾਂ ਵਿਖੇ ਪੰਥਕ ਇਕੱਠ ਅਤੇ ਪਰਿਵਾਰਕ ਮਿਲਣੀ ਸਮਾਗਮ ਵਿੱਚ ਸ਼ਾਮਲ ਹੋਣ ਮੌਕੇ ਸੰਬੋਧਨ ਕਰਦੇ ਹੋਏ ਆਗੂ।

ਜ਼ਿਲ੍ਹਾ ਮੋਗਾ ਦੇ ਹਲਕਾ ਧਰਮਕੋਟ ਅਧੀਨ ਪੈਂਦੇ ਕੋਟ ਈਸੇ ਖਾਂ ਵਿਖੇ ਇੱਕ ਵਿਸ਼ਾਲ ਪੰਥਕ ਇਕੱਠ ਅਤੇ ਪਰਿਵਾਰਕ ਮਿਲਣੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਇਸਤਰੀ ਵਿੰਗ ਦੀ ਮੀਤ ਪ੍ਰਧਾਨ ਅਤੇ ਹਲਕਾ ਭਦੌੜ ਨਾਲ ਸਬੰਧਤ ਕੋਮਨਦੀਪ ਕੌਰ ਖਾਲਸਾ ਨੇ ਵਿਸ਼ੇਸ਼ ਤੌਰ ਉੱਤੇ ਸ਼ਮੂਲੀਅਤ ਕੀਤੀ ਅਤੇ ਇਸ ਮੌਕੇ ਉਨ੍ਹਾਂ ਨੇ ਉੱਥੇ ਪਹੁੰਚੀਆਂ ਸੰਗਤਾਂ ਨਾਲ ਮੁਲਾਕਾਤ ਕਰਦਿਆਂ ਆਪਸੀ ਵਿਚਾਰ-ਵਟਾਂਦਰਾ ਕੀਤਾ ਜਦਕਿ ਇਸ ਦੌਰਾਨ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਦੀ ਧਰਮ ਪਤਨੀ ਅਤੇ ਕੋਟ ਈਸੇ ਖਾਂ ਦੇ ਇਸਤਰੀ ਵਿੰਗ ਦੀ ਮੀਤ ਪ੍ਰਧਾਨ ਹਰਜੀਤ ਕੌਰ ਨਾਲ ਵੀ ਕੋਮਨਦੀਪ ਕੌਰ ਖਾਲਸਾ ਦੀ ਵਿਸ਼ੇਸ਼ ਗੱਲਬਾਤ ਹੋਈ ਜਿਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸਬੰਧ ਵਿੱਚ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ ਗਏ ਅਤੇ ਕੋਮਨਦੀਪ ਕੌਰ ਖਾਲਸਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਇਸ ਪੰਥਕ ਇਕੱਠ ਅਤੇ ਪਰਿਵਾਰਕ ਮਿਲਣੀ ਸਮਾਗਮ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਬਹੁਤ ਵੱਡੇ ਮਾਣ ਅਤੇ ਸੁਭਾਗ ਦੀ ਗੱਲ ਹੈ ਅਤੇ ਸੰਗਤਾਂ ਵੱਲੋਂ ਉਨ੍ਹਾਂ ਨੂੰ ਜੋ ਭਰਵਾਂ ਪਿਆਰ, ਸਤਿਕਾਰ ਅਤੇ ਸਹਿਯੋਗ ਦਿੱਤਾ ਗਿਆ ਹੈ ਉਸ ਨੂੰ ਉਹ ਕਦੇ ਨਹੀਂ ਭੁੱਲ ਸਕਦੇ ਜਿਸ ਲਈ ਉਨ੍ਹਾਂ ਸਮੂਹ ਸੰਗਤ ਦਾ ਦਿਲੋਂ ਧੰਨਵਾਦ ਕੀਤਾ ਅਤੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਹ ਸਭ ਉੱਤੇ ਆਪਣੀ ਮਿਹਰ ਬਣਾਈ ਰੱਖਣ ਅਤੇ ਪੰਥ ਵਿੱਚ ਏਕਤਾ ਅਤੇ ਚੜ੍ਹਦੀ ਕਲਾ ਬਖ਼ਸ਼ਣ ਜਦਕਿ ਇਸ ਮੌਕੇ ਉਨ੍ਹਾਂ ਦੇ ਨਾਲ ਕੇਵਲ ਸਿੰਘ ਜੰਗਿਆਣਾ ਸੀਨੀਅਰ ਮੀਤ ਪ੍ਰਧਾਨ ਬਰਨਾਲਾ ਅਤੇ ਜਗਤਾਰ ਸਿੰਘ ਖਾਲਸਾ ਜੰਗਿਆਣਾ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ ਉੱਤੇ ਮੌਜੂਦ ਸਨ ਜਿਨ੍ਹਾਂ ਨੇ ਸਮਾਗਮ ਦੌਰਾਨ ਹਾਜ਼ਰੀ ਭਰੀ ਅਤੇ ਪੰਥਕ ਮੁੱਦਿਆਂ ਉੱਤੇ ਵਿਚਾਰ ਚਰਚਾ ਕੀਤੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਸਰਕਾਰ ਵੱਲੋਂ ਤਿੰਨ ਪੀ ਪੀ ਐੱਸ ਅਫ਼ਸਰਾਂ ਦੇ ਤਬਾਦਲੇ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 2 6
Users Today : 13
Users Yesterday : 25
Users Last 7 days : 309

ਰਾਸ਼ੀਫਲ

error: Content is protected !!