ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਦੀ ਦਾਣਾ ਮੰਡੀ ਦਾ ਵਿਸ਼ੇਸ਼ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਨੇ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਪੂਰੀ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਇਸ ਮੌਕੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਖ਼ਰੀਦ ਪ੍ਰਕਿਰਿਆ ਨੂੰ ਬਹੁਤ ਹੀ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਦੋਂ ਕਿ ਇਸ ਮੌਕੇ ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਬਿੰਦਰ ਸਿੰਘ ਜੌਲੀ ਸਮੇਤ ਕਈ ਉੱਚ ਅਧਿਕਾਰੀ ਵੀ ਵਿਸ਼ੇਸ਼ ਤੌਰ ਉੱਤੇ ਮੌਜੂਦ ਸਨ ਜਿਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਮੰਡੀਆਂ ਵਿੱਚ ਸਾਰੇ ਲੋੜੀਂਦੇ ਖ਼ਰੀਦ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ ਅਤੇ ਹੁਣ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਚੁੱਕਾ ਹੈ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਅਧਿਕਾਰੀਆਂ ਅਤੇ ਆੜ੍ਹਤੀਆਂ ਨੂੰ ਸਾਫ਼ ਹਦਾਇਤ ਕੀਤੀ ਹੈ

ਇਸ ਗੱਲ ਦਾ ਵਿਸ਼ੇਸ਼ ਅਤੇ ਪੂਰਾ ਧਿਆਨ ਰੱਖਿਆ ਜਾਵੇ ਕਿ ਕਿਸਾਨਾਂ ਨੂੰ ਆਪਣੀ ਪਸੀਨੇ ਨਾਲ ਪਾਲੀ ਫ਼ਸਲ ਮੰਡੀਆਂ ਵਿੱਚ ਵੇਚਣ ਦੌਰਾਨ ਕਿਸੇ ਵੀ ਕਿਸਮ ਦੀ ਮੁਸ਼ਕਿਲ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਜਿਸ ਦੇ ਚਲਦਿਆਂ ਉਨ੍ਹਾਂ ਨੇ ਸਮੂਹ ਕਿਸਾਨ ਭਰਾਵਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਝੋਨੇ ਦੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਜਿਣਸ ਵੇਚਣ ਸਮੇਂ ਕੋਈ ਵੀ ਦਿੱਕਤ ਪੇਸ਼ ਨਾ ਆਵੇ ਕਿਉਂਕਿ ਮੌਜੂਦਾ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸੇ ਵੀ ਅੰਨਦਾਤੇ ਨੂੰ ਰੁਲਣ ਨਹੀਂ ਦਿੱਤਾ ਜਾਵੇਗਾ ਅਤੇ ਮਾਰਕਿਟ ਕਮੇਟੀ ਦੇ ਚੇਅਰਮੈਨ ਮਾਨਿਕ ਮਹਿਤਾ ਨੇ ਵੀ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਹਰ ਤਰ੍ਹਾਂ ਦੀਆਂ ਸੁਚਾਰੂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਫ਼ਸਲ ਦੀ ਖ਼ਰੀਦ, ਉਸ ਦੀ ਸਮੇਂ ਸਿਰ ਚੁਕਾਈ ਅਤੇ ਕਿਸਾਨਾਂ ਨੂੰ ਬਣਦੀ ਅਦਾਇਗੀ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਸਰਕਾਰ ਵੱਲੋਂ ਤਿੰਨ ਪੀ ਪੀ ਐੱਸ ਅਫ਼ਸਰਾਂ ਦੇ ਤਬਾਦਲੇ









Users Today : 4
Users Yesterday : 25
Users Last 7 days : 300