ਪੰਜਾਬ ਅੰਦਰ ਵਧ ਰਿਹਾ ਹਕੂਮਤੀ ਜਬਰ ਅਤੇ ਪੁਲਿਸਈ ਤਸ਼ੱਦਦ ਹੁਣ ਇਲਾਕੇ ਦੇ ਲੋਕਾਂ ਲਈ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲ ਕਲਾਂ ਦੇ ਆਗੂਆਂ ਗੁਰਬਿੰਦਰ ਸਿੰਘ ਕਲਾਲਾ, ਮਨਜੀਤ ਧਨੇਰ ਅਤੇ ਨਰਾਇਣ ਦੱਤ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸਖ਼ਤ ਸ਼ਬਦਾਂ ਵਿੱਚ ਆਖਿਆ ਹੈ ਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ ਪੰਜਾਬ ਨੂੰ ਪੁਲਿਸ ਰਾਜ ਬਣਾ ਦਿੱਤਾ ਗਿਆ ਹੈ ਜਿੱਥੇ ਆਮ ਲੋਕਾਂ ਅਤੇ ਨੌਜਵਾਨਾਂ ਉੱਤੇ ਅੰਨ੍ਹਾ ਤਸ਼ੱਦਦ ਢਾਹਿਆ ਜਾ ਰਿਹਾ ਹੈ ਅਤੇ ਇਸੇ ਤਰ੍ਹਾਂ ਦੇ ਮਾਹੌਲ ਵਿੱਚ ਸ਼ਰਨਜੀਤ ਸਿੰਘ ਸ਼ੇਰੋਂ ਉੱਤੇ ਤਸ਼ੱਦਦ ਕਰਨ, ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਅਤੇ ਹੁਣ ਕਨੋਈ ਪਿੰਡ ਦੇ ਨੌਜਵਾਨ ਸਨਮਦੀਪ ਸਿੰਘ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕੀਤੇ ਜਾਣ ਵਰਗੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੇ ਇਲਾਕੇ ਦੀ ਜਨਤਾ ਦੇ ਮਨਾਂ ਵਿੱਚ ਡਾਢਾ ਰੋਸ ਪੈਦਾ ਕਰ ਦਿੱਤਾ ਹੈ ਅਤੇ ਕਮੇਟੀ ਆਗੂਆਂ ਨੇ ਦੋਸ਼ ਲਾਇਆ ਹੈ ਕਿ ਜਦੋਂ ਇਨਸਾਫ਼ ਦੀ ਮੰਗ ਕਰਨ ਲਈ ਸਨਮਦੀਪ ਦੇ ਮਾਪੇ ਅੱਗੇ ਆਏ ਤਾਂ ਉਨ੍ਹਾਂ ਨੂੰ ਆਪਣੇ ਹੀ ਪੁੱਤਰ ਦਾ ਮੂੰਹ ਤੱਕ ਨਹੀਂ ਦੇਖਣ ਦਿੱਤਾ ਗਿਆ ਸਗੋਂ ਪੁਲਿਸ ਪ੍ਰਸ਼ਾਸਨ ਨੇ ਮਾਪਿਆਂ ਦੀ ਮੌਜੂਦਗੀ ਅਤੇ ਸਹਿਮਤੀ ਤੋਂ ਬਿਨਾਂ ਹੀ ਮਾਂ ਬਾਪ ਨੂੰ ਥਾਣੇ ਅੰਦਰ ਡੱਕ ਕੇ ਅਤੇ ਪਰਿਵਾਰ ਦੇ ਬਜ਼ੁਰਗ ਦਾਦਾ ਦਾਦੀ ਦੇ ਚੀਕਣ ਕੁਰਲਾਉਣ ਦੇ ਬਾਵਜੂਦ ਜ਼ਬਰਦਸਤੀ ਉਸ ਦਾ ਸਸਕਾਰ ਕਰ ਦਿੱਤਾ ਅਤੇ ਇੱਥੋਂ ਤੱਕ ਕਿ ਹੱਦ ਪਾਰ ਕਰਦਿਆਂ ਮ੍ਰਿਤਕ ਸਨਮਦੀਪ ਦਾ ਸਸਕਾਰ ਉਸ ਦੇ ਆਪਣੇ ਪਿੰਡ ਕਨੋਈ ਦੇ ਸ਼ਮਸ਼ਾਨਘਾਟ ਦੀ ਬਜਾਏ ਸੰਗਰੂਰ ਦੇ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ ਗਿਆ ਜੋ ਕਿ ਅਤਿ ਨਿੰਦਣਯੋਗ ਕਾਰਵਾਈ ਹੈ ਅਤੇ ਅਜਿਹੀਆਂ ਘਟਨਾਵਾਂ ਪੰਜਾਬ ਅੰਦਰ ਨੱਬੇ ਦੇ ਦਹਾਕੇ ਦੇ ਕਾਲੇ ਦੌਰ ਦੀ ਯਾਦ ਨੂੰ ਤਾਜ਼ਾ ਕਰਵਾ ਰਹੀਆਂ ਹਨ ਜਦੋਂ ਪੁਲਿਸ ਸਿੱਖ ਨੌਜਵਾਨਾਂ ਦੇ ਝੂਠੇ ਮੁਕਾਬਲੇ ਬਣਾ ਕੇ ਜਾਂ ਉਨ੍ਹਾਂ ਨੂੰ ਅਣਪਛਾਤੇ ਦੱਸ ਕੇ ਅਣਦੱਸੀਆਂ ਥਾਵਾਂ ਉੱਤੇ ਸਸਕਾਰ ਕਰ ਦਿੰਦੀ ਸੀ ਅਤੇ ਮਾਪੇ ਆਪਣੇ ਜਿਗਰ ਦੇ ਟੁਕੜਿਆਂ ਦੇ ਆਖਰੀ ਦਰਸ਼ਨਾਂ ਨੂੰ ਵੀ ਤਰਸਦੇ ਰਹਿੰਦੇ ਸਨ ਅਤੇ ਪੁਲਿਸ ਦਾ ਅਜਿਹਾ ਜਾਬਰ ਰੁਖ ਦੇਖਦਿਆਂ ਸਾਲ 1995 ਵਿੱਚ ਮਹਿਲ ਕਲਾਂ ਇਲਾਕੇ ਦੇ ਪਿੰਡ ਕਿਰਪਾਲ ਸਿੰਘ ਵਾਲਾ ਦੇ ਦਲਿਤ ਮਜ਼ਦੂਰ ਪਿਆਰਾ ਸਿੰਘ ਨਾਲ ਵਾਪਰੀ ਘਟਨਾ ਵੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਮਾਮੂਲੀ ਚੋਰੀ ਦੇ ਦੋਸ਼ ਹੇਠ ਪੁਲਿਸ ਨੇ ਥਾਣੇ ਵਿੱਚ ਤਸ਼ੱਦਦ ਕਰਕੇ ਮਾਰ ਦਿੱਤਾ ਸੀ ਅਤੇ ਅਗਲੇ ਦਿਨ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰਕੇ ਜਬਰੀ ਸਸਕਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਇਲਾਕੇ ਦੀਆਂ ਸੰਘਰਸ਼ਸ਼ੀਲ ਜਨਤਕ ਜਮਹੂਰੀ ਜਥੇਬੰਦੀਆਂ ਅਤੇ ਜਾਗਰੂਕ ਲੋਕਾਂ ਨੇ ਡਟਵਾਂ ਵਿਰੋਧ ਕਰਕੇ ਪੁਲਿਸ ਦੇ ਉਨ੍ਹਾਂ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਸੀ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਈ ਸੀ ਅਤੇ ਆਗੂਆਂ ਗੁਰਦੇਵ ਸਿੰਘ ਮਾਂਗੇਵਾਲ, ਜਗਰਾਜ ਸਿੰਘ ਹਰਦਾਸਪੁਰਾ, ਅਮਰਜੀਤ ਸਿੰਘ ਕਾਲਸਾਂ ਅਤੇ ਗੁਰਮੀਤ ਸਿੰਘ ਸੁਖਪੁਰਾ ਨੇ ਕਿਹਾ ਕਿ ਉਸ ਇਤਿਹਾਸਕ ਘਟਨਾ ਨੇ ਮਹਿਲ ਕਲਾਂ ਇਲਾਕੇ ਅੰਦਰ ਸਮਾਜਿਕ ਜਬਰ ਖ਼ਿਲਾਫ਼ ਮਿਲ ਕੇ ਲੜਨ ਦਾ ਅਧਾਰ ਤਿਆਰ ਕੀਤਾ ਸੀ ਜੋ ਬਾਅਦ ਵਿੱਚ ਉੱਨੀ ਸੌ ਸਤਾਨਵੇ ਵਿੱਚ ਕਿਰਨਜੀਤ ਕੌਰ ਦੇ ਮਾਮਲੇ ਸਮੇਂ ਮਹਿਲ ਕਲਾਂ ਲੋਕ ਘੋਲ ਦੇ ਰੂਪ ਵਿੱਚ ਪ੍ਰਚੰਡ ਹੋਇਆ ਸੀ ਅਤੇ ਇਸੇ ਤਰ੍ਹਾਂ ਆਗੂਆਂ ਜਰਨੈਲ ਸਿੰਘ, ਪ੍ਰੇਮ ਕੁਮਾਰ, ਦਰਸ਼ਨ ਸਿੰਘ, ਨਿਰਮਲ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਇੱਕ ਪਾਸੇ ਨਸ਼ਿਆਂ ਵਿਰੁੱਧ ਜੰਗ ਦਾ ਦਾਅਵਾ ਕਰ ਰਹੀ ਹੈ ਪਰ ਦੂਜੇ ਪਾਸੇ ਸਿਆਸਤਦਾਨਾਂ ਦੀ ਸ਼ਹਿ ਹੇਠ ਨਸ਼ਿਆਂ ਦੀ ਅਸਲ ਤ੍ਰਾਸਦੀ ਨੂੰ ਉਜਾਗਰ ਕਰਨ ਵਾਲੇ ਲੋਕਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਨਸ਼ਾ ਤਸਕਰਾਂ ਦਾ ਸਿਆਸੀ ਆਗੂਆਂ ਨਾਲ ਡੂੰਘਾ ਗਠਜੋੜ ਹੈ ਇਸ ਲਈ ਸਮੂਹ ਇਨਸਾਫ਼ ਪਸੰਦ ਅਤੇ ਜਮਹੂਰੀ ਤਾਕਤਾਂ ਨੂੰ ਮਹਿਲ ਕਲਾਂ ਲੋਕ ਘੋਲ ਦੇ ਇਤਿਹਾਸਕ ਸਬਕਾਂ ਤੋਂ ਸੇਧ ਲੈਂਦਿਆਂ ਇਸ ਵੱਧ ਰਹੇ ਸਰਕਾਰੀ ਅਤੇ ਪੁਲਿਸਈ ਜਬਰ ਖ਼ਿਲਾਫ਼ ਇੱਕ ਸਾਂਝਾ ਅਤੇ ਤਕੜਾ ਸੰਘਰਸ਼ ਵਿਉਂਤਣ ਦੀ ਅੱਜ ਦੇ ਸਮੇਂ ਵਿੱਚ ਬਹੁਤ ਵੱਡੀ ਲੋੜ ਹੈ ਤਾਂ ਜੋ ਪੀੜਤ ਪਰਿਵਾਰਾਂ ਨੂੰ ਅਸਲ ਇਨਸਾਫ਼ ਦਿਵਾਇਆ ਜਾ ਸਕੇ ਅਤੇ ਲੋਕ ਵਿਰੋਧੀ ਨੀਤੀਆਂ ਅਪਣਾਉਣ ਵਾਲੀ ਹਕੂਮਤ ਦੇ ਅਸਲ ਚਿਹਰੇ ਨੂੰ ਲੋਕਾਂ ਸਾਹਮਣੇ ਬੇਨਕਾਬ ਕੀਤਾ ਜਾ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਸਰਕਾਰ ਵੱਲੋਂ ਤਿੰਨ ਪੀ ਪੀ ਐੱਸ ਅਫ਼ਸਰਾਂ ਦੇ ਤਬਾਦਲੇ









Users Today : 4
Users Yesterday : 25
Users Last 7 days : 300