ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਭਦੌੜ ਪੁਲਿਸ ਦੀ ਵੱਡੀ ਕਾਰਵਾਈ: ਸੰਘਣੀ ਆਬਾਦੀ ’ਚ ਘਰ ਅੰਦਰ ਛਾਪੇਮਾਰੀ ਕਰਕੇ 20 ਲੀਟਰ ਲਾਹਣ ਬਰਾਮਦ, ਕੈਨੇਡੀਅਨ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ

ਭਦੌੜ ਪੁਲਿਸ ਦੀ ਵੱਡੀ ਕਾਰਵਾਈ: ਸੰਘਣੀ ਆਬਾਦੀ ’ਚ ਘਰ ਅੰਦਰ ਛਾਪੇਮਾਰੀ ਕਰਕੇ 20 ਲੀਟਰ ਲਾਹਣ ਬਰਾਮਦ, ਕੈਨੇਡੀਅਨ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ

ਭਦੌੜ ਬਿਊਰੋ

ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਭਦੌੜ ਦੀ ਪੁਲਿਸ ਨੇ ਸੰਘਣੀ ਆਬਾਦੀ ਵਿੱਚ ਇੱਕ ਘਰ ’ਤੇ ਛਾਪੇਮਾਰੀ ਕਰਕੇ 20 ਲੀਟਰ ਲਾਹਣ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਦੇ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਮੁਖ਼ਬਰ ਤੋਂ ਪੱਕੀ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਰਿਹਾਇਸ਼ੀ ਇਲਾਕੇ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਲਾਹਣ ਤਿਆਰ ਕਰ ਰੱਖੀ ਬੈਠਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਹਰਕਤ ਵਿੱਚ ਆਉਂਦਿਆਂ ਭਦੌੜ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਸਥਿਤ ਲਾਲ ਚੰਦ ਪੁੱਤਰ ਭਗਵਾਨ ਦਾਸ ਦੇ ਘਰ ਅਚਾਨਕ ਛਾਪੇਮਾਰੀ ਕੀਤੀ ਗਈ। ਤਲਾਸ਼ੀ ਦੌਰਾਨ ਘਰ ਅੰਦਰੋਂ 20 ਲੀਟਰ ਲਾਹਣ ਬਰਾਮਦ ਹੋਈ।
ਥਾਣਾ ਮੁਖੀ ਨੇ ਦੱਸਿਆ ਕਿ ਇਸ ਸਬੰਧੀ ਲਾਲ ਚੰਦ ਜੋ ਕਿ ਕੈਨੇਡਾ ਦਾ ਸਿਟੀਜਨ ਹੈ ਖਿਲਾਫ਼ ਥਾਣਾ ਭਦੌੜ ਵਿਖੇ ਆਬਕਾਰੀ ਐਕਟ ਦੀ ਧਾਰਾ 61 EX ਅਧੀਨ ਮੁਕੱਦਮਾ ਨੰਬਰ 84, ਮਿਤੀ 27-10-2026 ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

ਫੋਟੋ ਕੈਪਸ਼ਨ: ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਭਦੌੜ ਮੁਖੀ ਅਮਰੀਕ ਸਿੰਘ ਗਰੇਵਾਲ।

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 6 2 4 5
Users Today : 28
Users Yesterday : 64
Users Last 7 days : 238

ਰਾਸ਼ੀਫਲ

error: Content is protected !!