ਬਰਨਾਲਾ ਬਿਊਰੋ 28 ਫਰਵਰੀ
ਭਾਰਤੀ ਜਨਤਾ ਪਾਰਟੀ ਦੇ ਹਿਊਮਨ ਰਾਈਟਸ ਸੈਲ ਦੇ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਪਾਲ ਜੇਠੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ’ਚ ਜਲਦ ਹੀ ਵੱਡਾ ਸਿਆਸੀ ਬਦਲਾਓ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਅਮਿਤ ਸ਼ਾਹ ਦੀ ਮੋਗਾ ਵਿਖੇ ਹੋਣ ਜਾ ਰਹੀ ਰੈਲੀ ਸੂਬੇ ਦੀ ਸਿਆਸੀ ਫਿਜ਼ਾ ਨੂੰ ਬਦਲ ਕੇ ਰੱਖ ਦੇਵੇਗੀ ਤੇ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ।
ਹੋਰ ਤਾਜ਼ਾਂ ਖਬਰਾਂ ਪੜ੍ਹੋ ਕਬਾੜ ਦੀ ਦੁਕਾਨ ’ਚ ਲੱਗੀ ਭਿਆਨਕ, ਜਾਨੀ ਨੁਕਸਾਨ ਤੋਂ ਬਚਾਅhttps://theopeneyes24.com/wp-admin/post.php?post=2989&action=edit
ਜੇਠੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਤੋਂ ਨਿਰਾਸ਼ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਕਮਜ਼ੋਰ ਹੋ ਗਈ ਹੈ। ਲੁੱਟ-ਖੋਹ, ਕਤਲ ਤੇ ਗੋਲਾਬਾਰੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪੁਲਿਸ ਪਾਰਟੀਆਂ ਤੇ ਚੌਂਕੀਆਂ ’ਤੇ ਹਮਲੇ ਹੋ ਰਹੇ ਹੋਣ। ਉੱਥੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹਦੇ ਹਨ। ਜੇਠੀ ਨੇ ਦਾਅਵਾ ਕੀਤਾ ਕਿ ਪੰਜਾਬ ਨੂੰ ਅਮਨ-ਸ਼ਾਂਤੀ ਤੇ ਵਿਕਾਸ ਦੀ ਪਟੜੀ ’ਤੇ ਲਿਆਉਣ ਲਈ ਭਾਰਤੀ ਜਨਤਾ ਪਾਰਟੀ ਹੀ ਵਿਕਲਪ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਪੂਰੇ ਬਹੁਮਤ ਨਾਲ ਸਰਕਾਰ ਬਣਾਏਗੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ’ਚ ਮੋਗਾ ਰੈਲੀ ’ਚ ਸ਼ਮੂਲੀਅਤ ਕਰਕੇ ਇਸਨੂੰ ਕਾਮਯਾਬ ਬਣਾਇਆ ਜਾਵੇ। ਉਨ੍ਹਾਂ ਦੇ ਅਨੁਸਾਰ ਇਹ ਰੈਲੀ ਪੰਜਾਬ ਦੀ ਰਾਜਨੀਤੀ ’ਚ ਨਵੇਂ ਦੌਰ ਦੀ ਸ਼ੁਰੂਆਤ ਸਾਬਤ ਹੋਵੇਗੀ।
ਹੋਰ ਤਾਜ਼ਾਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ https://theopeneyes24.com/wp-admin/post-new.php









Users Today : 5
Users Yesterday : 3
Users Last 7 days : 43