ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਐੱਸਐੱਸਡੀ ਕਾਲਜ ਬਰਨਾਲਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਦਾ ਸ਼ਾਨਦਾਰ ਆਯੋਜਨ; ਵਿਦਿਆਰਥੀਆਂ ਨੇ ਮਾਡਲਾਂ ਰਾਹੀਂ ਦਿਖਾਈ ਵਿਗਿਆਨਕ ਸੂਝ

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਦਾ ਸ਼ਾਨਦਾਰ ਆਯੋਜਨ; ਵਿਦਿਆਰਥੀਆਂ ਨੇ ਮਾਡਲਾਂ ਰਾਹੀਂ ਦਿਖਾਈ ਵਿਗਿਆਨਕ ਸੂਝ

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਅੱਜ ਰਾਸ਼ਟਰੀ ਵਿਗਿਆਨ ਦਿਵਸ ਪ੍ਰਿੰਸੀਪਲ ਡਾ. ਰਾਕੇਸ਼ ਕੁਮਾਰ ਜਿੰਦਲ ਦੀ ਅਗਵਾਈ ਹੇਠ ਬੜੇ ਹੀ ਉਤਸ਼ਾਹ, ਜੋਸ਼ ਤੇ ਵਿਗਿਆਨਕ ਤਾਲਮੇਲ ਨਾਲ ਮਨਾਇਆ ਗਿਆ। ਇਹ ਦਿਵਸ ਭਾਰਤ ਦੇ ਮਹਾਨ ਵਿਗਿਆਨੀ ਤੇ ਨੋਬਲ ਪੁਰਸਕਾਰ ਜੇਤੂ ਸਰ ਸੀ.ਵੀ. ਰਮਣ ਵੱਲੋਂ ਕੀਤੀ ਗਈ ਰਮਣ ਪ੍ਰਭਾਵ ਦੀ ਖੋਜ ਨੂੰ ਸਮਰਪਿਤ ਕਰਦਿਆਂ ਆਯੋਜਿਤ ਕੀਤਾ ਗਿਆ। ਸਮਾਗਮ ਦਾ ਮੁਖ ਉਦੇਸ਼ ਵਿਦਿਆਰਥੀਆਂ ਦੇ ਮਨਾਂ ’ਚ ਵਿਗਿਆਨ ਪ੍ਰਤੀ ਜਗਿਆਸਾ ਪੈਦਾ ਕਰਨਾ ਤੇ ਉਨ੍ਹਾਂ ਨੂੰ ਆਧੁਨਿਕ ਖੋਜਾਂ ਵੱਲ ਪ੍ਰੇਰਿਤ ਕਰਨਾ ਸੀ
ਐੱਸਐੱਸਡੀ ਕਾਲਜ ਬਰਨਾਲਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਦਾ ਸ਼ਾਨਦਾਰ ਆਯੋਜਨ; ਵਿਦਿਆਰਥੀਆਂ ਨੇ ਮਾਡਲਾਂ ਰਾਹੀਂ ਦਿਖਾਈ ਵਿਗਿਆਨਕ ਸੂਝ
ਬਰਨਾਲਾ, ਬਿਊਰੋ 28 ਫਰਵਰੀ
            ਐੱਸਐੱਸਡੀ ਕਾਲਜ ਬਰਨਾਲਾ ਵਿਖੇ ਅੱਜ ਰਾਸ਼ਟਰੀ ਵਿਗਿਆਨ ਦਿਵਸ ਪ੍ਰਿੰਸੀਪਲ ਡਾ. ਰਾਕੇਸ਼ ਕੁਮਾਰ ਜਿੰਦਲ ਦੀ ਅਗਵਾਈ ਹੇਠ ਬੜੇ ਹੀ ਉਤਸ਼ਾਹ, ਜੋਸ਼ ਤੇ ਵਿਗਿਆਨਕ ਤਾਲਮੇਲ ਨਾਲ ਮਨਾਇਆ ਗਿਆ। ਇਹ ਦਿਵਸ ਭਾਰਤ ਦੇ ਮਹਾਨ ਵਿਗਿਆਨੀ ਤੇ ਨੋਬਲ ਪੁਰਸਕਾਰ ਜੇਤੂ ਸਰ ਸੀ.ਵੀ. ਰਮਣ ਵੱਲੋਂ ਕੀਤੀ ਗਈ ਰਮਣ ਪ੍ਰਭਾਵ ਦੀ ਖੋਜ ਨੂੰ ਸਮਰਪਿਤ ਕਰਦਿਆਂ ਆਯੋਜਿਤ ਕੀਤਾ ਗਿਆ। ਸਮਾਗਮ ਦਾ ਮੁਖ ਉਦੇਸ਼ ਵਿਦਿਆਰਥੀਆਂ ਦੇ ਮਨਾਂ ’ਚ ਵਿਗਿਆਨ ਪ੍ਰਤੀ ਜਗਿਆਸਾ ਪੈਦਾ ਕਰਨਾ ਤੇ ਉਨ੍ਹਾਂ ਨੂੰ ਆਧੁਨਿਕ ਖੋਜਾਂ ਵੱਲ ਪ੍ਰੇਰਿਤ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਦੌਰਾਨ ਵਿਦਿਆਰਥੀਆਂ ਨੂੰ ਰਾਸ਼ਟਰੀ ਵਿਗਿਆਨ ਦਿਵਸ ਦੇ ਪਿਛੋਕੜ ਤੇ ਵਿਗਿਆਨ ਦੇ ਖੇਤਰ ’ਚ ਭਾਰਤ ਦੇ ਯੋਗਦਾਨ ਬਾਰੇ ਵਿਸਥਾਰ ’ਚ ਜਾਣਕਾਰੀ ਦਿੱਤੀ ਗਈ। ਇਸ ਮੌਕੇ ਲਗਾਈ ਗਈ ਵਿਗਿਆਨ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਜਿਸ ’ਚ ਵਿਦਿਆਰਥੀਆਂ ਨੇ ਫ਼ਿਜ਼ਿਕਸ, ਕੈਮਿਸਟਰੀ ਤੇ ਬਾਇਓਲੋਜੀ ਨਾਲ ਸਬੰਧਿਤ ਕਾਰਜਸ਼ੀਲ ਤੇ ਸਥਿਰ ਮਾਡਲ ਪੇਸ਼ ਕੀਤੇ। ਇਨ੍ਹਾਂ ਮਾਡਲਾਂ ਰਾਹੀਂ ਵਿਦਿਆਰਥੀਆਂ ਨੇ ਵਾਤਾਵਰਣ ਸੰਭਾਲ, ਊਰਜਾ ਦੇ ਸਰੋਤਾਂ ਤੇ ਰੋਜ਼ਾਨਾ ਜੀਵਨ ’ਚ ਵਿਗਿਆਨ ਦੀ ਵਰਤੋਂ ਨੂੰ ਬਹੁਤ ਹੀ ਰਚਨਾਤਮਕ ਢੰਗ ਨਾਲ ਦਰਸਾਇਆ। ਵਿਦਿਆਰਥੀਆਂ ਦੀ ਬੌਧਿਕ ਸਮਰੱਥਾ ਨੂੰ ਪਰਖਣ ਲਈ ਇੱਕ ਅੰਤਰ-ਵਿਭਾਗੀ ਸਾਇੰਸ ਕਵਿਜ਼ ਮੁਕਾਬਲਾ ਵੀ ਕਰਵਾਇਆ ਗਿਆ। ਇਸ ਮੁਕਾਬਲੇ ’ਚ ਜਨਰਲ ਸਾਇੰਸ ਸਣੇ ਵਿਗਿਆਨ ਦੇ ਵੱਖ-ਵੱਖ ਵਿਸ਼ਿਆਂ `ਤੇ ਆਧਾਰਿਤ ਸਵਾਲ ਪੁੱਛੇ ਗਏ। ਵਿਦਿਆਰਥੀਆਂ ਨੇ ਬਹੁਤ ਹੀ ਚੁਸਤੀ ਤੇ ਸੂਝਬੂਝ ਨਾਲ ਇਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ। ਜਿਸ ਨਾਲ ਕਾਲਜ ਦਾ ਮਾਹੌਲ ਪੂਰੀ ਤਰ੍ਹਾਂ ਗਿਆਨਮਈ ਹੋ ਗਿਆ। ਸਮੁੱਚੇ ਕਾਰਜਕ੍ਰਮ ਦੀ ਰੂਪ-ਰੇਖਾ ਸਾਇੰਸ ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਦੀ ਅਗਵਾਈ ਹੇਠ ਉਲੀਕੀ ਗਈ ਸੀ। ਸਮਾਗਮ ਨੂੰ ਸਫ਼ਲ ਬਣਾਉਣ ’ਚ ਪ੍ਰੋਫੈਸਰ ਸ਼ਿਫਾਲੀ ਜਿੰਦਲ, ਪ੍ਰੋਫੈਸਰ ਗੁੰਜਨ ਤੇ ਪ੍ਰੋਫੈਸਰ ਰਮਨਜੋਤ ਨੇ ਅਹਿਮ ਭੂਮਿਕਾ ਨਿਭਾਈ। ਇਨ੍ਹਾਂ ਅਧਿਆਪਕਾਂ ਨੇ ਨਾ ਸਿਰਫ਼ ਮੁਕਾਬਲਿਆਂ ਦਾ ਪ੍ਰਬੰਧ ਕੀਤਾ। ਸਗੋਂ ਵਿਦਿਆਰਥੀਆਂ ਨੂੰ ਮਾਡਲ ਤਿਆਰ ਕਰਨ ਲਈ ਤਕਨੀਕੀ ਸੇਧ ਵੀ ਪ੍ਰਦਾਨ ਕੀਤੀ। ਪ੍ਰਿੰਸੀਪਲ ਡਾ. ਰਾਕੇਸ਼ ਕੁਮਾਰ ਜਿੰਦਲ ਨੇ ਆਪਣੇ ਵਿਸ਼ੇਸ਼ ਸੰਬੋਧਨ ’ਚ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਵਿਗਿਆਨ ਸਿਰਫ਼ ਕਿਤਾਬਾਂ ਤਕ ਸੀਮਤ ਨਹੀਂ ਹੈ। ਸਗੋਂ ਇਹ ਸਾਡੀ ਸੋਚਣ ਦੀ ਸ਼ਕਤੀ ਤੇ ਤਰਕ ਦਾ ਆਧਾਰ ਹੈ। ਅੱਜ ਦੇ ਯੁੱਗ ’ਚ ਨਵੀਆਂ ਖੋਜਾਂ ਹੀ ਦੇਸ਼ ਤੇ ਸਮਾਜ ਦੀ ਤਰੱਕੀ ਦਾ ਮਾਰਗ ਪ੍ਰਸ਼ਸਤ ਕਰ ਸਕਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅੰਦਰ ਵਿਗਿਆਨਕ ਦ੍ਰਿਸ਼ਟੀਕੋਣ ਪੈਦਾ ਕਰਨ ਤਾਂ ਜੋ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਜਾ ਸਕੇ। ਇਹ ਸਮਾਗਮ ਵਿਦਿਆਰਥੀਆਂ ਲਈ ਇੱਕ ਯਾਦਗਾਰੀ ਅਨੁਭਵ ਰਿਹਾ। ਜਿਸ ਨੇ ਉਨ੍ਹਾਂ ਨੂੰ ਨਵੀਨਤਾ ਤੇ ਖੋਜ ਦੀ ਦਿਸ਼ਾ ’ਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।
ਹੋਰ ਤਾਜ਼ਾਂ ਪੜ੍ਹਨ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ https://theopeneyes24.com/wp-admin/post-new.php
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 8 9
Users Today : 80
Users Yesterday : 59
Users Last 7 days : 300

ਰਾਸ਼ੀਫਲ

error: Content is protected !!