Home » ਪ੍ਰਮੁੱਖ ਖ਼ਬਰਾਂ » ਬਰਨਾਲਾ ਦੇ ਨੌਜਵਾਨ ਪਟਵਾਰੀ ਦੀ ਸੜਕ ਹਾਦਸੇ ’ਚ ਮੌਤ; ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਨੀਸ਼ ਗੋਇਲ

ਬਰਨਾਲਾ ਦੇ ਨੌਜਵਾਨ ਪਟਵਾਰੀ ਦੀ ਸੜਕ ਹਾਦਸੇ ’ਚ ਮੌਤ; ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਨੀਸ਼ ਗੋਇਲ

ਬਰਨਾਲਾ ਜ਼ਿਲ੍ਹੇ ਦੇ ਇਕ ਪਰਿਵਾਰ `ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ। ਜਦੋਂ ਉਨ੍ਹਾਂ ਦੇ ਇਕਲੌਤੇ ਨੌਜਵਾਨ ਪੁੱਤਰ, ਜੋ ਕਿ ਪੇਸ਼ੇ ਤੋਂ ਪਟਵਾਰੀ ਸੀ, ਦੀ ਇੱਕ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ। ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਮੋਗਾ-ਬਰਨਾਲਾ ਮੁਖ ਹਾਈਵੇਅ `ਤੇ ਪਿੰਡ ਨਿਹਾਲ ਸਿੰਘ ਵਾਲਾ (ਬਿਲਾਸਪੁਰ) ਦੇ ਨਜ਼ਦੀਕ ਵਾਪਰਿਆ।
ਬਰਨਾਲਾ ਦੇ ਨੌਜਵਾਨ ਪਟਵਾਰੀ ਦੀ ਸੜਕ ਹਾਦਸੇ ’ਚ ਮੌਤ; ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਨੀਸ਼ ਗੋਇਲ
[responsivevoice_button voice="Hindi Male"]

ਬਰਨਾਲਾ ਬਿਊਰੋ 2 ਮਾਰਚ

   ਬਰਨਾਲਾ ਜ਼ਿਲ੍ਹੇ ਦੇ ਇਕ ਪਰਿਵਾਰ `ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ। ਜਦੋਂ ਉਨ੍ਹਾਂ ਦੇ ਇਕਲੌਤੇ ਨੌਜਵਾਨ ਪੁੱਤਰ, ਜੋ ਕਿ ਪੇਸ਼ੇ ਤੋਂ ਪਟਵਾਰੀ ਸੀ, ਦੀ ਇੱਕ ਭਿਆਨਕ ਸੜਕ ਹਾਦਸੇ ਚ ਮੌਤ ਹੋ ਗਈ। ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਮੋਗਾ-ਬਰਨਾਲਾ ਮੁਖ ਹਾਈਵੇਅ `ਤੇ ਪਿੰਡ ਨਿਹਾਲ ਸਿੰਘ ਵਾਲਾ (ਬਿਲਾਸਪੁਰ) ਦੇ ਨਜ਼ਦੀਕ ਵਾਪਰਿਆ। ਮ੍ਰਿਤਕ ਦੀ ਪਛਾਣ ਅਨੀਸ਼ ਕੁਮਾਰ ਗੋਇਲ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਅਨੀਸ਼ ਕੁਮਾਰ ਗੋਇਲ, ਜੋ ਕਿ ਬੱਧਨੀ ਕਲਾਂ ਹਲਕੇ ਦੇ ਪਿੰਡ ਮੀਣੀਆਂ ਵਿਖੇ ਬਤੌਰ ਪਟਵਾਰੀ ਤਾਇਨਾਤ ਸੀ। ਸ਼ੁੱਕਰਵਾਰ ਰਾਤ ਨੂੰ ਇਕ ਨਿੱਜੀ ਵਿਆਹ ਸਮਾਗਮ ਚ ਸ਼ਮੂਲੀਅਤ ਕਰਨ ਤੋਂ ਬਾਅਦ ਆਪਣੀ ਕਾਰ ਚ ਸਵਾਰ ਹੋ ਕੇ ਬਰਨਾਲਾ ਪਰਤ ਰਿਹਾ ਸੀ। ਜਦੋਂ ਉਹ ਨਿਹਾਲ ਸਿੰਘ ਵਾਲਾ ਨੇੜੇ ਪਹੁੰਚਿਆ ਤਾਂ ਅਚਾਨਕ ਉਸ ਦੀ ਕਾਰ ਬੇਕਾਬੂ ਹੋ ਗਈ ਤੇ ਸੜਕ ਕਿਨਾਰੇ ਲੱਗੇ ਇਕ ਵਿਸ਼ਾਲ ਸਾਈਨ ਬੋਰਡ ਦੇ ਲੋਹੇ ਦੇ ਖੰਭੇ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ ਤੇ ਅਨੀਸ਼ ਕੁਮਾਰ ਦੀ ਮੌਕੇ `ਤੇ ਹੀ ਮੌਤ ਹੋ ਗਈ। ਹਾਦਸੇ ਦੀ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਲੋਕ ਮੌਕੇ `ਤੇ ਪਹੁੰਚੇ ਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਕਾਰ ਚ ਫਸੀ ਲਾਸ਼ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ।

ਇਹ ਵੀ ਪੜ੍ਹੋ। ਖੁੱਲ੍ਹੀਆਂ ਅੱਖਾਂ https://theopeneyes24.com/wp-admin/post.php?post=3026&action=edit

ਸਿਵਲ ਹਸਪਤਾਲ ਮੋਗਾ ਵਿਖੇ ਜਾਣਕਾਰੀ ਦਿੰਦਿਆਂ ਕਾਨੂੰਨ ਅਧਿਕਾਰੀ ਅਮਨਦੀਪ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਅਨੀਸ਼ ਕੁਮਾਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਨਾਲ ਪਰਿਵਾਰ ਦਾ ਚਿਰਾਗ ਬੁਝ ਗਿਆ ਹੈ ਤੇ ਇਲਾਕੇ ਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਪਟਵਾਰੀ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਜਿਸ ਕਾਰਨ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ `ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਵਾਹਨ ਨੂੰ ਕਬਜ਼ੇ ਚ ਲੈ ਲਿਆ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ `ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਸ਼ਨੀਵਾਰ ਨੂੰ ਮੋਗਾ ਦੇ ਸਿਵਲ ਹਸਪਤਾਲ ਚ ਲਾਸ਼ ਦਾ ਪੋਸਟਮਾਰਟਮ ਕਰਵਾਇਆ। ਪੋਸਟਮਾਰਟਮ ਤੋਂ ਬਾਅਦ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਜਿਸ ਦਾ ਅੰਤਿਮ ਸੰਸਕਾਰ ਬਰਨਾਲਾ ਵਿਖੇ ਕੀਤਾ ਜਾਵੇਗਾ।

ਹੋਰ ਤਾਜ਼ਾਂ ਖਬਰਾਂ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ https://theopeneyes24.com/wp-admin/post-new.php

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 0 3 0
Users Today : 5
Users Yesterday : 3
Users Last 7 days : 43

ਰਾਸ਼ੀਫਲ