Home » ਪ੍ਰਮੁੱਖ ਖ਼ਬਰਾਂ » ਐੱਸਐੱਸਡੀ ਕਾਲਜ ਬਰਨਾਲਾ ਵਿਖੇ ਭਾਰਤੀ ਸੰਵਿਧਾਨ ਵਿਸ਼ੇ `ਤੇ ਕੁਇਜ਼ ਮੁਕਾਬਲਾ ਕਰਵਾਇਆ: ਵਿਦਿਆਰਥੀਆਂ ਨੂੰ ਮੂਲ ਅਧਿਕਾਰਾਂ ਤੇ ਕਰਤੱਵਾਂ ਪ੍ਰਤੀ ਕੀਤਾ ਜਾਗਰੂਕ

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਭਾਰਤੀ ਸੰਵਿਧਾਨ ਵਿਸ਼ੇ `ਤੇ ਕੁਇਜ਼ ਮੁਕਾਬਲਾ ਕਰਵਾਇਆ: ਵਿਦਿਆਰਥੀਆਂ ਨੂੰ ਮੂਲ ਅਧਿਕਾਰਾਂ ਤੇ ਕਰਤੱਵਾਂ ਪ੍ਰਤੀ ਕੀਤਾ ਜਾਗਰੂਕ

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਸਐੱਸਡੀ ਕਾਲਜ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਾਉਣ ਤੇ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦੀ ਬੁਨਿਆਦੀ ਜਾਣਕਾਰੀ ਪ੍ਰਦਾਨ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਕੁਇਜ਼ ਮੁਕਾਬਲੇ ਦਾ ਸਫਲ ਆਯੋਜਨ ਕੀਤਾ ਗਿਆ। ਭਾਰਤੀ ਸੰਵਿਧਾਨ ਦੇ ਮੂਲ ਅਧਿਕਾਰ ਤੇ ਮੂਲ ਕਰਤੱਵ ਵਿਸ਼ੇ `ਤੇ ਆਧਾਰਿਤ ਇਹ ਮੁਕਾਬਲਾ ਕਰਵਾਇਆ ਗਿਆ।
ਐੱਸਐੱਸਡੀ ਕਾਲਜ ਬਰਨਾਲਾ ਵਿਖੇ ਭਾਰਤੀ ਸੰਵਿਧਾਨ ਵਿਸ਼ੇ `ਤੇ ਕੁਇਜ਼ ਮੁਕਾਬਲਾ ਕਰਵਾਇਆ: ਵਿਦਿਆਰਥੀਆਂ ਨੂੰ ਮੂਲ ਅਧਿਕਾਰਾਂ ਤੇ ਕਰਤੱਵਾਂ ਪ੍ਰਤੀ ਕੀਤਾ ਜਾਗਰੂਕ
[responsivevoice_button voice="Hindi Male"]

ਬਰਨਾਲਾ ਬਿਊਰੋ 3 ਮਾਰਚ

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਸਐੱਸਡੀ ਕਾਲਜ ਬਰਨਾਲਾ ਵਿਖੇ ਵਿਦਿਆਰਥੀਆਂ ਨੂੰ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਾਉਣ ਤੇ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦੀ ਬੁਨਿਆਦੀ ਜਾਣਕਾਰੀ ਪ੍ਰਦਾਨ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਕੁਇਜ਼ ਮੁਕਾਬਲੇ ਦਾ ਸਫਲ ਆਯੋਜਨ ਕੀਤਾ ਗਿਆ। ਭਾਰਤੀ ਸੰਵਿਧਾਨ ਦੇ ਮੂਲ ਅਧਿਕਾਰ ਤੇ ਮੂਲ ਕਰਤੱਵ ਵਿਸ਼ੇ `ਤੇ ਆਧਾਰਿਤ ਇਹ ਮੁਕਾਬਲਾ ਕਰਵਾਇਆ ਗਿਆ। ਜਿਸ ’ਚ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਦਿਖਾਇਆ। ਪ੍ਰੋਗਰਾਮ ਦਾ ਆਗਾਜ਼ ਕਾਲਜ ਦੇ ਪ੍ਰਿੰਸੀਪਲ ਡਾ. ਰਾਕੇਸ਼ ਜਿੰਦਲ ਦੀ ਸਰਪ੍ਰਸਤੀ ਹੇਠ ਹੋਇਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੰਵਿਧਾਨ ਦੀਆਂ ਬਾਰੀਕੀਆਂ ਖਾਸ ਕਰਕੇ ਭਾਗ-3 ’ਚ ਦਰਜ ਮੂਲ ਅਧਿਕਾਰਾਂ ਤੇ ਭਾਗ-4ਏ ’ਚ ਦਰਜ ਮੂਲ ਕਰਤੱਵਾਂ ਬਾਰੇ ਸੁਚੇਤ ਕਰਨਾ ਸੀ। ਪ੍ਰਿੰਸੀਪਲ ਡਾਂ ਰਾਕੇਸ਼ ਜਿੰਦਲ ਨੇ ਕਿਹਾ ਕਿ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਸੰਵਿਧਾਨਕ ਮੁੱਲਾਂ ਦੀ ਸਮਝ ਹੋਣਾ ਹਰ ਨੌਜਵਾਨ ਲਈ ਬੇਹੱਦ ਜ਼ਰੂਰੀ ਹੈ ਤਾਂ ਜੋ ਉਹ ਆਪਣੇ ਹੱਕਾਂ ਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਹੋ ਸਕਣ। ਇਸ ਕੁਇਜ਼ ਮੁਕਾਬਲੇ ਨੂੰ ਬੜੇ ਹੀ ਦਿਲਚਸਪ ਤਰੀਕੇ ਨਾਲ ਡਿਜ਼ਾਈਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ http://ਰਾਏਸਰ ਪੰਜਾਬ ’ਚ ਰੋਸ਼ਨੀ ਮੇਲਾ ਤੇ ਭੰਡਾਰਾ ਕਰਵਾਇਆ

ਇਸ ’ਚ ਵੱਖ-ਵੱਖ ਕਲਾਸਾਂ ਦੀਆਂ ਟੀਮਾਂ ਬਣਾਈਆਂ ਗਈਆਂ ਸਨ। ਮੁਕਾਬਲੇ ’ਚ ਲਿਖਤੀ ਪ੍ਰੀਖਿਆ ਦੇ ਨਾਲ-ਨਾਲ ਮੌਖਿਕ ਰਾਊਂਡ ਵੀ ਰੱਖੇ ਗਏ। ਜਿਸ ’ਚ ਵਿਦਿਆਰਥੀਆਂ ਨੇ ਬਹੁਤ ਹੀ ਆਤਮ-ਵਿਸ਼ਵਾਸ ਤੇ ਤੇਜ਼ ਤਰਾਰ ਤਰੀਕੇ ਨਾਲ ਉੱਤਰ ਦਿੱਤੇ। ਸੰਵਿਧਾਨ ਦੀਆਂ ਧਾਰਾਵਾਂ ਤੇ ਲੋਕਤਾਂਤਰਿਕ ਢਾਂਚੇ ਨਾਲ ਸਬੰਧਿਤ ਗੁੰਝਲਦਾਰ ਪ੍ਰਸ਼ਨਾਂ ਨੇ ਵਿਦਿਆਰਥੀਆਂ ਦੀ ਤਿਆਰੀ ਤੇ ਬੌਧਿਕ ਪੱਧਰ ਦੀ ਗਵਾਹੀ ਭਰੀ। ਮੁਕਾਬਲੇ ਦੌਰਾਨ ਨਿਰਪੱਖ ਨਿਰਣਾ ਕਰਨ ਲਈ ਪ੍ਰੋ. ਹਰਦੀਪ ਕੌਰ ਤੇ ਪ੍ਰੋ. ਸਰਬਜੀਤ ਕੌਰ ਨੇ ਜੱਜ ਦੀ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸਟਾਫ ਮੈਂਬਰ ਪ੍ਰੋ. ਮਨਦੀਪ ਸਿੰਘ, ਪ੍ਰੋ. ਗੁਰਪਿਆਰ ਸਿੰਘ ਤੇ ਪ੍ਰੋ. ਸੀਮਾ ਰਾਣੀ ਵਿਸ਼ੇਸ਼ ਤੌਰ `ਤੇ ਹਾਜ਼ਰ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਦੱਸਿਆ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਸ਼ਖ਼ਸੀਅਤ ’ਚ ਨਿਖਾਰ ਲਿਆਉਂਦੇ ਹਨ ਤੇ ਉਨ੍ਹਾਂ ਦੀ ਸੋਚ ਨੂੰ ਵਿਸ਼ਾਲ ਕਰਦੇ ਹਨ। ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਪ੍ਰਿੰਸੀਪਲ ਡਾ. ਰਾਕੇਸ਼ ਜਿੰਦਲ ਤੇ ਸਟਾਫ ਮੈਂਬਰਾਂ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਆਪਣੇ ਸੰਬੋਧਨ ’ਚ ਪ੍ਰਿੰਸੀਪਲ ਜਿੰਦਲ ਨੇ ਕਿਹਾ ਕਿ ਅਜਿਹੇ ਕਾਰਜਕ੍ਰਮ ਵਿਦਿਆਰਥੀਆਂ ’ਚ ਲੋਕਤਾਂਤਰਿਕ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ। ਸਮਾਗਮ ਦੇ ਅਖੀਰ ’ਚ ਪ੍ਰੋ. ਹਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ, ਵਿਦਿਆਰਥੀਆਂ ਤੇ ਪ੍ਰਬੰਧਕੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਸਫਲ ਆਯੋਜਨ ਨੇ ਵਿਦਿਆਰਥੀਆਂ ’ਚ ਦੇਸ਼ ਭਗਤੀ ਤੇ ਸੰਵਿਧਾਨਕ ਸਤਿਕਾਰ ਦੀ ਭਾਵਨਾ ਨੂੰ ਹੋਰ ਗੂੜ੍ਹਾ ਕੀਤਾ।

ਹੋਰ ਤਾਜ਼ਾਂ ਖਬਰਾਂ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ https://theopeneyes24.com/wp-admin/post-new.php

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 0 3 0
Users Today : 5
Users Yesterday : 3
Users Last 7 days : 43

ਰਾਸ਼ੀਫਲ