Home » ਪ੍ਰਮੁੱਖ ਖ਼ਬਰਾਂ » ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ

 ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁੱਖੀ, ਸ਼੍ਰੋਮਣੀ ਸੇਵਾ ਰਤਨ ਅਤੇ ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਹੋਲੇ -ਮਹੱਲੇ ਦੇ ਪਾਵਨ ਅਵਸਰ ’ਤੇ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਦੋ ਰੋਜ਼ਾ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲਿਆਂ ਦੀ ਸ਼ੁਰੂਆਤ ਖਾਲਸਾਈ ਸ਼ਾਨੋ-ਸ਼ੌਕਤ ਨਾਲ ਕੀਤੀ ਗਈ। ਸਮਾਗਮ ਦੀ ਅਰੰਭਤਾ ਭਾਈ ਸੁਖਵਿੰਦਰ ਸਿੰਘ ਮੌਰ ਵੱਲੋਂ ਅਰਦਾਸ ਕਰਨ ਉਪਰੰਤ ਹੋਈ,
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ: ਬੁੱਢਾ ਦਲ ਦੇ ਇੰਟਰਨੈਸ਼ਨਲ ਗਤਕਾ ਮੁਕਾਬਲੇ ਸ਼ੁਰੂ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਦਾ ਵਿਸ਼ੇਸ਼ ਸਨਮਾਨ।
[responsivevoice_button voice="Hindi Male"]

ਹੋਲੇ ਮਹੱਲੇ ਮੌਕੇ ਬੁੱਢਾ ਦਲ ਵੱਲੋਂ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

ਗੁਰਮੀਤ ਸਿੰਘ ਬਰਨਾਲਾ 

ਅੰਮ੍ਰਿਤਸਰ 5 ਮਾਰਚ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁੱਖੀ, ਸ਼੍ਰੋਮਣੀ ਸੇਵਾ ਰਤਨ ਅਤੇ ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਹੋਲੇ -ਮਹੱਲੇ ਦੇ ਪਾਵਨ ਅਵਸਰ ’ਤੇ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਦੋ ਰੋਜ਼ਾ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲਿਆਂ ਦੀ ਸ਼ੁਰੂਆਤ ਖਾਲਸਾਈ ਸ਼ਾਨੋ-ਸ਼ੌਕਤ ਨਾਲ ਕੀਤੀ ਗਈ। ਸਮਾਗਮ ਦੀ ਅਰੰਭਤਾ ਭਾਈ ਸੁਖਵਿੰਦਰ ਸਿੰਘ ਮੌਰ ਵੱਲੋਂ ਅਰਦਾਸ ਕਰਨ ਉਪਰੰਤ ਹੋਈ, ਜਿਸ ਤੋਂ ਬਾਅਦ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਹੋਰ ਮਾਣਯੋਗ ਸ਼ਖਸੀਅਤਾਂ ਨੇ ਗਤਕਾ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਕਰਵਾਈ।

ਹੋਰ ਤਾਜ਼ੀਆਂ ਖਬਰਾਂ ਪੜ੍ਹਨ ਲਈ ਜੁੜੇੇ ਰਹੋ।

ਪਿਛਲੀ ਰਵਾਇਤ ਅਨੁਸਾਰ ਬੁੱਢਾ ਦਲ ਵੱਲੋਂ ਵੱਖ-ਵੱਖ ਧਾਰਮਿਕ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਹਸਤੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੱਚਖੰਡ ਵਾਸੀ ਗਿਆਨੀ ਮੱਲ ਸਿੰਘ ਜੀ ਦੇ ਲਗਤੇ ਜਿਗਰ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਕਾਰਜਕਾਰੀ ਮੁੱਖ ਹੈਡ ਗ੍ਰੰਥੀ ਸਿੰਘ ਸਾਹਿਬ ਭਾਈ ਅਮਰਜੀਤ ਸਿੰਘ ਨੂੰ ਹੋਲੇ ਮਹੱਲੇ ਮੌਕੇ ਬੁੱਢਾ ਦਲ ਬੁੱਢਾ ਦਲ 96 ਕਰੋੜੀ ਵੱਲੋਂ ਬੁੱਢਾ ਦਲ ਦੇ ਚੌਥੇ ਮੁਖੀ ਬਾਬਾ ਜੱਸਾ ਸਿੰਘ ਆਹਲੂਵਾਲੀਆ ਅਵਾਰਡ ਨਾਲ ਨਿਵਾਜਿਆ ਗਿਆ।


ਯਾਦਗਾਰੀ ਐਵਾਰਡ ਨਾਲ ਵਿਸ਼ੇਸ਼ ਤੌਰ ’ਤੇ ਨਿਵਾਜਿਆ ਗਿਆ। ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਦੀ ਨਿਮਰਤਾ, ਗੁਰਮਤਿ ਗਿਆਨ ਅਤੇ ਸੇਵਾ ਭਾਵਨਾ ਨੇ ਸਿੱਖ ਕੌਮ ਵਿੱਚ ਉਨ੍ਹਾਂ ਨੂੰ ਵਿਲੱਖਣ ਪਛਾਣ ਬਖ਼ਸ਼ੀ ਹੈ। ਉਨ੍ਹਾਂ ਦੀ ਅਟੱਲ ਸੇਵਾ ਅਤੇ ਆਤਮਿਕ ਨੇਤ੍ਰਿਤਵ ਸਿੱਖ ਸੰਸਾਰ ਲਈ ਪ੍ਰੇਰਣਾ ਦਾ ਸਰੋਤ ਹੈ।


ਇਸ ਸਮਾਗਮ ਦੌਰਾਨ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਗੁਰਮੇਲ ਸਿੰਘ ਕਨੇਡਾ, ਬਾਬਾ ਮਨਮੋਹਣ ਸਿੰਘ ਬਾਰਨ ਵਾਲੇ ਅਤੇ ਸ. ਭਗਵਾਨ ਸਿੰਘ ਜੌਹਲ ਸਮੇਤ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਅਤੇ ਸੰਗਤਾਂ ਨੇ ਹਾਜ਼ਰੀ ਭਰੀ।

          ਹੋਰ ਤਾਜ਼ਾਂ ਖਬਰਾਂ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂhttps://theopeneyes24.com/wp-admin/post-new.php

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 0 4 8
Users Today : 10
Users Yesterday : 7
Users Last 7 days : 50

ਰਾਸ਼ੀਫਲ