ਬਰਨਾਲਾ ਬਿਊਰੋ 6 ਮਾਰਚ
ਆਪਣੀਆਂ ਮੰਗਾਂ ਸਬੰਧੀ ਮਿੱਡ ਡੇ ਮੀਲ ਵਰਕਰਜ਼ ਯੂਨੀਅਨ (ਸੀਟੂ) ਵੱਲੋਂ ਇੱਥੇ ਹਲਕਾ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਤੋਂ ਪਹਿਲਾਂ ਵਰਕਰਾਂ ਨੇ ਜ਼ਿਲ੍ਹਾ ਕਚਿਹਰੀਆਂ ਵਿਖੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਮੰਗ ਪੱਤਰ ਸੌਂਪਣ ਸਮੇਂ ਆਗੂਆਂ ਨੇ ਦੱਸਿਆ ਕਿ ਸੂਬੇ ਭਰ ’ਚ ਉਨ੍ਹਾਂ ਦੀ ਗਿਣਤੀ 42 ਹਜ਼ਾਰ ਤੋਂ ਵੀ ਕਿਤੇ ਵੱਧ ਹੈ ਜੋ ਮਾਮੂਲੀ ਭੱਤੇ ’ਤੇ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ। ਜਦੋਂ ਕਿ ਗੁਆਂਢੀ ਸੂਬਾ ਹਰਿਆਣਾ ’ਚ ਉਨ੍ਹਾਂ ਦੇ ਸਾਥੀਆਂ ਦਾ ਮਾਣਭੱਤਾ ਸੱਤ ਹਜ਼ਾਰ ਰੁਪਏ ਮਹੀਨਾ ਹੈ ਪਰ ਪੰਜਾਬ ਰਾਜ ਸਮਰੱਥ ਹੋਣ ਦੇ ਬਾਵਜੂਦ ਮਿੱਡ ਡੇ ਮੀਲ ਕੁੱਕ ਵਰਕਰਾਂ ਨੂੰ 3 ਹਜ਼ਾਰ ਰੁਪਏ ’ਤੇ ਗੁਜਾਰਾ ਕਰਨਾ ਪੈ ਰਿਹਾ ਹੈ ਜੋ ਕਿ ਇਸ ਮਹਿੰਗਾਈ ਦੇ ਦੌਰ ’ਚ ਬੇਹੱਦ ਘੱਟ ਹੈ। ਇਸ ਤੋਂ ਇਲਾਵਾ ਵਰਕਰਾਂ ਨੂੰ ਨਾ ਪਹਿਚਾਣ ਪੱਤਰ ਤੇ ਨਾ ਹੀ ਕੋਈ ਨਿਯੁਕਤੀ ਪੱਤਰ ਦਿੱਤੇ ਗਏ ਹਨ। ਆਗੂਆਂ ਦੱਸਿਆ ਕਿ ਆਂਗਣਵਾੜੀ ਦੇ ਪ੍ਰੀ ਨਰਸਰੀ ਬੱਚੇ ਜੋ ਸਕੂਲਾਂ ’ਚ ਭੇਜ ਦਿੱਤੇ ਗਏ ਹਨ ਦਾ ਖਾਣਾ ਵੀ ਨਹੀਂ ਭੇਜਿਆ ਜਾ ਰਿਹਾ ਹੈ, ਜਿਸ ਨਾਲ ਬੱਚਿਆਂ ਦੀ ਗਿਣਤੀ ਵਧ ਰਹੀ ਹੈ। ਜਦੋਂ ਕਿ ਵਰਕਰਾਂ ਦੀ ਗਿਣਤੀ ’ਚ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ।
ਹੋਰ ਤਾਜ਼ਾਂ ਖਬਰਾਂ ਪੜ੍ਹੋ। ਖੁੱਲ੍ਹੀਆਂ ਅੱਖਾਂ http://ਸਿਰਜਣਾ ਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਉਨ੍ਹਾਂ ਅੱਗੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਸਬੰਧੀ ਸੰਸਦ ਮੈਂਬਰ ਮੀਤ ਹੇਅਰ ਨੂੰ ਵੀ ਮਿਲ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ। ਮੰਗ ਪੱਤਰ ਲੈਣ ਸਮੇਂ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋ ਚੁੱਕੀ ਹੈ। ਉਹ ਭਰੋਸਾ ਦਿਵਾਉਂਦੇ ਹਨ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਉਨ੍ਹਾਂ ਦੀ ਹਰ ਮੰਗ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸੂਬਾ ਆਗੂ ਹਰਪਾਲ ਕੌਰ, ਬਲਾਕ ਆਗੂ ਮਾਇਆ ਦੇਵੀ, ਜਸਪਾਲ ਕੌਰ, ਪਰਮਜੀਤ ਕੌਰ, ਸਿੰਦਰ ਕੌਰ, ਹਰਪ੍ਰੀਤ ਕੌਰ, ਸੁਜਾਨ ਕੌਰ, ਦਿਲਜੀਤ ਕੌਰ, ਪਰਵੀਨ ਕੁਮਾਰੀ, ਸਿਮਰਜੀਤ ਕੌਰ ਤੇ ਮਹਿੰਦਰ ਕੌਰ ਆਦਿ ਵੀ ਹਾਜ਼ਰ ਸਨ।
ਕੈਪਸ਼ਨ – ਬਰਨਾਲਾ ਵਿਖੇ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਉਨ੍ਹਾਂ ਮੰਗ ਪੱਤਰ ਸੌਂਪਣ ਸਮੇਂ ਮਿੱਡ ਡੇ ਮੀਲ ਵਰਕਰਜ਼ ਯੂਨੀਅਨ (ਸੀਟੂ) ਦੇ ਆਗੂ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ https://theopeneyes24.com/wp-admin/post-new.php









Users Today : 8
Users Yesterday : 9
Users Last 7 days : 218