ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋੜਵੰਦਾਂ ਤੱਕ ਪਹੁੰਚਾਇਆ ਜਾਵੇ: ਚੇਅਰਮੈਨ ਭੰਗੂ

ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋੜਵੰਦਾਂ ਤੱਕ ਪਹੁੰਚਾਇਆ ਜਾਵੇ: ਚੇਅਰਮੈਨ ਭੰਗੂ

  ਜ਼ਿਲ੍ਹੇ ਵਿੱਚ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਅਨੁਸੂਚਿਤ ਜਾਤੀਆਂ ਸਬ ਪਲਾਨ ਅਤੇ ਵਿਸ਼ੇਸ਼ ਕੇਂਦਰੀ ਸਹਾਇਤਾ ਅਧੀਨ ਆਉਂਦੀਆਂ ਵੱਖ-ਵੱਖ ਸਕੀਮਾਂ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ ਲਿਆ ਗਿਆ।

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਅਹਿਮ ਮੀਟਿੰਗ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਸਕੀਮਾਂ ਦਾ ਲਿਆ ਜਾਇਜ਼ਾ

ਬਰਨਾਲਾ ਬਿਊਰੋ 7 ਮਾਰਚ

ਜ਼ਿਲ੍ਹੇ ਵਿੱਚ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਅਨੁਸੂਚਿਤ ਜਾਤੀਆਂ ਸਬ ਪਲਾਨ ਅਤੇ ਵਿਸ਼ੇਸ਼ ਕੇਂਦਰੀ ਸਹਾਇਤਾ ਅਧੀਨ ਆਉਂਦੀਆਂ ਵੱਖ-ਵੱਖ ਸਕੀਮਾਂ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲਿਆ ਗਿਆ।

ਮੀਟਿੰਗ ਦੌਰਾਨ ਚੇਅਰਮੈਨ ਸ. ਪਰਮਿੰਦਰ ਸਿੰਘ ਭੰਗੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਅਤੇ ਸਮੂਹ ਸ ਕੀਮਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ ਸਬ ਪਲਾਨ ਅਤੇ ਵਿਸ਼ੇਸ਼ ਕੇਂਦਰੀ ਸਹਾਇਤਾ ਅਧੀਨ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਤਨਦੇਹੀ ਨਾਲ ਅਨੁਸੂਚਿਤ ਜਾਤੀ ਦੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਰਿਪੋਰਟ ਪੇਸ਼ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ. ਗੁਰਿੰਦਰਜੀਤ ਸਿੰਘ ਧਾਲੀਵਾਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਕੌਮਾਂਤਰੀ ਔਰਤ ਦਿਵਸ ਵਿਸ਼ੇਸ਼: ਪੰਧੇਰ ਦੀ ਮਨਜੀਤ ਕੌਰ ਨੇ ਸਿਰਜੀ ਮਹਿਲਾ ਸ਼ਕਤੀਕਰਨ ਦੀ ਨਵੀਂ ਇਬਾਰਤ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 9 2
Users Today : 83
Users Yesterday : 59
Users Last 7 days : 303

ਰਾਸ਼ੀਫਲ

error: Content is protected !!