Home » ਪ੍ਰਮੁੱਖ ਖ਼ਬਰਾਂ » ਉੱਦਮੀ ਔਰਤਾਂ ਨੂੰ ਰਾਜ ਪੱਧਰ ‘ਤੇ ਵੀ ਕੀਤਾ ਜਾਵੇਗਾ ਸਨਮਾਨਿਤ

ਉੱਦਮੀ ਔਰਤਾਂ ਨੂੰ ਰਾਜ ਪੱਧਰ ‘ਤੇ ਵੀ ਕੀਤਾ ਜਾਵੇਗਾ ਸਨਮਾਨਿਤ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿੱਥੇ ਔਰਤਾਂ ਦੀ ਭਲਾਈ ਲਈ ਅਹਿਮ ਫ਼ੈਸਲੇ ਲਏ ਜਾ ਰਹੇ ਹਨ, ਓਥੇ ਔਰਤਾਂ ਦੇ ਆਰਥਿਕ ਹਾਲਾਤ ਸੁਧਾਰਨ ਅਤੇ ਬਣਦਾ ਮਾਣ- ਸਨਮਾਨ ਦੇਣ ਲਈ ਉਦਮੀ ਔਰਤਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ।
[responsivevoice_button voice="Hindi Male"]

ਬਰਨਾਲਾ ਬਿਊਰੋ 7 ਮਾਰਚ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿੱਥੇ ਔਰਤਾਂ ਦੀ ਭਲਾਈ ਲਈ ਅਹਿਮ ਫ਼ੈਸਲੇ ਲਏ ਜਾ ਰਹੇ ਹਨ, ਓਥੇ ਔਰਤਾਂ ਦੇ ਆਰਥਿਕ ਹਾਲਾਤ ਸੁਧਾਰਨ ਅਤੇ ਬਣਦਾ ਮਾਣ- ਸਨਮਾਨ ਦੇਣ ਲਈ ਉਦਮੀ ਔਰਤਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ।

ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਬਰਨਾਲਾ ਕਲੱਬ ਵਿੱਚ ਆਪਣਾ ਕਾਰੋਬਾਰ, ਆਪਣੀ ਪਛਾਣ ਤਹਿਤ “ਮਹਿਲਾ ਉਦਮੀ ਸਨਮਾਨ ਪ੍ਰੋਗਰਾਮ” ਦੌਰਾਨ ਸੰਬੋਧਨ ਕਰਦੇ ਹੋਏ ਕੀਤਾ।

ਇਸ ਮੌਕੇ ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਬਲਾਕ ਪੱਧਰ ਉੱਤੇ ਮਹਿਲਾ ਉੱਦਮੀਆਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਇਸ ਮਗਰੋਂ ਜ਼ਿਲ੍ਹਾ ਪੱਧਰ ਉੱਤੇ ਸਨਮਾਨ ਕੀਤਾ ਜਾਵੇਗਾ। ਪ੍ਰੋਗਰਾਮ ਦਾ ਅੰਤਮ ਪੜਾਅ ਇਸੇ ਮਹੀਨੇ ਰਾਜ ਪੱਧਰੀ ਸਮਾਗਮ ਵਿੱਚ ਹੋਵੇਗਾ, ਜਿੱਥੇ ਪੰਜਾਬ ਭਰ ਦੀਆਂ ਚੋਟੀ ਦੀਆਂ 100 ਮਹਿਲਾ ਉਦਮੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨਤ ਕੀਤਾ ਜਾਵੇਗਾ। ਔਰਤਾਂ ਵਿੱਚੋਂ ਹਰੇਕ ਨੂੰ ਉਨ੍ਹਾਂ ਦੀਆਂ ਉਦਮੀ ਪ੍ਰਾਪਤੀਆਂ ਦੀ ਮਾਨਤਾ ਵਜੋਂ 25,000 ਰੁਪਏ ਦਾ ਨਕਦ ਪੁਰਸਕਾਰ ਦਿੱਤਾ ਜਾਵੇਗਾ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਯੂਨੀਵਰਸਿਟੀ ਕਾਲਜ ਢਿੱਲਵਾਂ ਵਿਚ ਸਾਇੰਸ ਮੇਲਾ ਕਰਵਾਇਆ

ਓਹਨਾਂ ਅੱਜ ਇੱਥੇ ਬਲਾਕ ਬਰਨਾਲਾ ਦੀਆਂ 100 ਉੱਦਮੀ ਔਰਤਾਂ ਦਾ ਸਨਮਾਨ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਮਾਨ ਸਰਕਾਰ ਦੇ ‘ਮਹਿਲਾ ਉਦਮੀ ਸਨਮਾਨ ਪ੍ਰੋਗਰਾਮ’ ਨੂੰ ਸੂਬੇ ਭਰ ਦੀਆਂ ਔਰਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪਹਿਲਕਦਮੀ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਤ ਕਰਨ ਅਤੇ ਉਦਮਤਾ ਰਾਹੀਂ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀ ਮਦਦ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਓਹਨਾਂ ਕਿਹਾ ਕਿ ਇਹ ਔਰਤਾਂ ਆਪਣੇ ਉੱਦਮ ਤੇ ਮਿਹਨਤ ਨਾਲ ਨਾ ਸਿਰਫ਼ ਆਪਣੇ ਪਰਿਵਾਰਾਂ ਦੀ ਆਰਥਿਕ ਹਾਲਤ ਮਜ਼ਬੂਤ ਕਰ ਰਹੀਆਂ ਹਨ, ਸਗੋਂ ਸਮਾਜ ਲਈ ਵੀ ਪ੍ਰੇਰਣਾ ਦਾ ਸਰੋਤ ਬਣ ਰਹੀਆਂ ਹਨ।

ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਸ. ਹਰਿੰਦਰ ਸਿੰਘ ਧਾਲੀਵਾਲ, ਮੈਡਮ ਸਮਰਿਤੀ ਕੌਸ਼ਲ, ਮਹਿਲਾ ਆਗੂ ਨਿਸ਼ਾ ਸ਼ਰਮਾ, ਸੁਖਵਿੰਦਰ ਕੌਰ ਸੁੱਖੀ ਸੰਘੇੜਾ, ਜਸਵੰਤ ਕੌਰ ਗਿੱਲ, ਰਵਿੰਦਰ ਕੌਰ ਸਿੱਧੂ, ਲੱਛਮੀ ਰਾਣੀ ਹਲਕਾ ਕੋਆਰਡੀਨੇਟਰ ਤੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦਾ ਸਟਾਫ਼ ਮੌਜੂਦ ਸੀ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਕੌਮੀ ਲੋਕ ਅਦਾਲਤ 14 ਮਾਰਚ ਨੂੰ

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 7 4
Users Today : 5
Users Yesterday : 9
Users Last 7 days : 215

ਰਾਸ਼ੀਫਲ