Home » ਰਾਜਨੀਤੀ » ਗਿੱਦੜਬਾਹਾ ਰੈਲੀ ਦੌਰਾਨ ਜਗਤਾਰ ਸਿੰਘ ਰਤਨ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ, ਭਦੌੜ ਹਲਕੇ ’ਚ ਪਾਰਟੀ ਨੂੰ ਮਜ਼ਬੂਤ ਕਰਨ ਦਾ ਐਲਾਨ

ਗਿੱਦੜਬਾਹਾ ਰੈਲੀ ਦੌਰਾਨ ਜਗਤਾਰ ਸਿੰਘ ਰਤਨ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ, ਭਦੌੜ ਹਲਕੇ ’ਚ ਪਾਰਟੀ ਨੂੰ ਮਜ਼ਬੂਤ ਕਰਨ ਦਾ ਐਲਾਨ

8 ਮਾਰਚ (ਗੁਰਮੀਤ ਸਿੰਘ ਬਰਨਾਲਾ/ ਮਨੋਜ ਸ਼ਰਮਾ )
[responsivevoice_button voice="Hindi Male"]

ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਰਹਿਨੁਮਾਈ ਹੇਠ ਪਿੰਡ ਧੌਲਾ ਦੇ ਸਮਾਜ ਸੇਵੀ ਜਗਤਾਰ ਸਿੰਘ ਰਤਨ ਆਪਣੇ ਸਾਥੀਆਂ ਸਮੇਤ ਗਿੱਦੜਬਾਹਾ ਵਿਖੇ ਹੋਈ ਵੱਡੀ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਉਨ੍ਹਾਂ ਨਾਲ ਸੋਨੀ ਸਿੰਘ, ਪਾਲੀ ਸਿੰਘ, ਮਾਟੀ ਸਿੰਘ, ਪਰਮਜੀਤ ਸਿੰਘ, ਰਾਜੂ ਧੌਲਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਵੀ ਪਾਰਟੀ ਵਿੱਚ ਵਿਸ਼ਵਾਸ ਜਤਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਤਾਰ ਸਿੰਘ ਰਤਨ ਨੇ ਕਿਹਾ ਕਿ ਉਹ ਪਾਰਟੀ ਦੀ ਨੀਤੀ ਅਤੇ ਸਿਧਾਂਤਾਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਦਿਨ ਰਾਤ ਇਕ ਕਰਕੇ ਪਾਰਟੀ ਲਈ ਮਿਹਨਤ ਕਰਨਗੇ ਅਤੇ ਆਪਣੇ ਹਲਕੇ ਵਿੱਚ ਘਰ-ਘਰ ਤੱਕ ਪਹੁੰਚ ਕਰਕੇ ਵੱਧ ਤੋਂ ਵੱਧ ਵੋਟਾਂ ਨਾਲ ਅਕਾਲੀ ਦਲ ਨੂੰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਨੇ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕਈ ਮਹੱਤਵਪੂਰਨ ਕੰਮ ਕੀਤੇ ਹਨ, ਜਿਸ ਕਰਕੇ ਲੋਕਾਂ ਵਿੱਚ ਪਾਰਟੀ ਪ੍ਰਤੀ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ।

ਸਤਿਨਾਮ ਸਿੰਘ ਰਾਹੀ


ਇਸ ਮੌਕੇ ਬੋਲਦਿਆਂ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਲੋਕਾਂ ਪ੍ਰਤੀ ਸਾਦਗੀ, ਮਿਲਣਸਾਰ ਸੁਭਾਅ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਖੁੱਲ੍ਹ ਕੇ ਸ਼ਲਾਘਾ ਕੀਤੀ ਗਈ। ਹਾਜ਼ਰ ਸੰਗਤਾਂ ਨੇ ਕਿਹਾ ਕਿ ਸਤਨਾਮ ਸਿੰਘ ਰਾਹੀ ਹਮੇਸ਼ਾ ਲੋਕਾਂ ਦੇ ਦੁੱਖ-ਸੁਖ ਵਿੱਚ ਨਾਲ ਖੜ੍ਹਦੇ ਹਨ ਅਤੇ ਇਲਾਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ।
ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ, ਜਿਨ੍ਹਾਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਵੀ ਜਤਾਇਆ।

1 1 vote
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 2 0 4 6
Users Today : 6
Users Yesterday : 26
Users Last 7 days : 130

ਰਾਸ਼ੀਫਲ