Home » ਪ੍ਰਮੁੱਖ ਖ਼ਬਰਾਂ » ਐਂਸ.ਬੀ.ਆਈ. ਬੈਂਕ ਨੂੰ ਲੱਗੀ ਭਿਆਨਕ ਅੱਗ

ਐਂਸ.ਬੀ.ਆਈ.  ਬੈਂਕ ਨੂੰ ਲੱਗੀ ਭਿਆਨਕ ਅੱਗ

 ਪੰਜਾਬ ਦੇ ਗੁਰਦਾਸਪੁਰ ਵਿੱਚ ਸਰਕਾਰੀ ਬੈਂਕ ਨੂੰ ਭਿਆਨਕ ਅੱਗ ਲੱਗਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਦੇ ਮੁਤਾਬਕ ਸ਼ਹਿਰ ਦੇ ਮੰਡੀ ਏਰੀਏ ਵਿੱਚ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਨੂੰ ਅੱਜ ਤੜਕੇ ਸਵੇਰੇ ਕਰੀਬ 3 ਵਜੇ ਅਚਾਨਕ ਅੱਗ ਲੱਗ ਗਈ।
SBI ਬੈਂਕ ਨੂੰ ਲੱਗੀ ਭਿਆਨਕ ਅੱਗ
[responsivevoice_button voice="Hindi Male"]

ਬਰਨਾਲਾ ਬਿਊਰੋ  9 ਮਾਰਚ

ਪੰਜਾਬ ਦੇ ਗੁਰਦਾਸਪੁਰ ਵਿੱਚ ਸਰਕਾਰੀ ਬੈਂਕ ਨੂੰ ਭਿਆਨਕ ਅੱਗ ਲੱਗਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਦੇ ਮੁਤਾਬਕ ਸ਼ਹਿਰ ਦੇ ਮੰਡੀ ਏਰੀਏ ਵਿੱਚ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਨੂੰ ਅੱਜ ਤੜਕੇ ਸਵੇਰੇ ਕਰੀਬ 3 ਵਜੇ ਅਚਾਨਕ ਅੱਗ ਲੱਗ ਗਈ।

ਅੱਗ ਲੱਗਣ ਕਾਰਨ ਇਲਾਕੇ ਵਿੱਚ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ। ਜਿਵੇਂ ਹੀ ਅੱਗ ਲੱਗਣ ਦੀ ਸੂਚਨਾ ਆਸ ਪਾਸ ਦੇ ਲੋਕਾਂ ਨੂੰ ਪਤਾ ਲੱਗੀ ਤਾਂ ਉਹਨਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਅਤੇ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤਾ।

ਰਾਇਰ ਬ੍ਰਿਗੇਡ ਦੀਆਂ ਕਰੀਬ 6 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਉਹਨਾਂ ਦੇ ਵੱਲੋਂ ਕਰੀਬ ਚਾਰ ਤੋਂ ਪੰਜ ਘੰਟੇ ਬੜੀ ਮੁਸ਼ੱਕਤ ਦੇ ਬਾਅਦ ਅੱਗ ਉੱਤੇ ਕਾਬੂ ਪਾਇਆ।

ਸੂਤਰਾਂ ਅਨੁਸਾਰ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਅਤੇ ਬੈਂਕ ਅਧਿਕਾਰੀਆਂ ਦੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨ ਕਿੰਨਾ ਨੁਕਸਾਨ ਹੋਇਆ ਹੈ ਇਸ ਦੇ ਬਾਰੇ ਵਿੱਚ ਬੈਂਕ ਅਧਿਕਾਰੀਆਂ ਨੇ ਕਿਹਾ ਕਿ ਉਹ ਜਾਂਚ ਕਰਕੇ ਹੀ ਦੱਸ ਪਾਉਣਗੇ।

ਦੱਸਣਾ ਬਣਦਾ ਹੈ ਕਿ ਬੈਂਕਾਂ ਨੂੰ ਅੱਗ ਲੱਗਣ ਦੀ ਇਹ ਘਟਨਾ ਕੋਈ ਪਹਿਲੀ ਨਹੀਂ, ਇਸ ਤੋਂ ਪਹਿਲਾਂ ਵੀ ਬਹੁਤ ਸਾਰੀਆ ਘਟਨਾਵਾਂ ਵਾਪਰ ਚੁੱਕੀਆ ਹਨ। ਹਰ ਵਾਰ ਹੀ ਬੈਂਕਾਂ ਵਿੱਚ ਸਾਰਟ ਸਰਕਟ ਦੇ ਕਾਰਨ ਹੀ ਅੱਗ ਲੱਗਦੀ ਹੈ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਭਾਕਿਯੂ ਡਕੌਂਦਾ ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਕੀਤੀ, ਬਲਾਕ ਪ੍ਰਧਾਨ ਸ਼ਹਿਣਾ

0 0 votes
Article Rating
Subscribe
Notify of
guest
0 Comments
Oldest
Newest Most Voted