Home » ਪ੍ਰਮੁੱਖ ਖ਼ਬਰਾਂ » ਬਰਨਾਲਾ ‘ਚ ਕਿਸਾਨਾਂ ਦਾ ਵੱਡਾ ਐਕਸ਼ਨ: ਵਕਫ਼ ਬੋਰਡ ਨੂੰ ਜ਼ਮੀਨ ਦਾ ਕਬਜ਼ਾ ਲਏ ਬਿਨਾਂ ਮੁੜਨਾ ਪਿਆ ਵਾਪਸ

ਬਰਨਾਲਾ ‘ਚ ਕਿਸਾਨਾਂ ਦਾ ਵੱਡਾ ਐਕਸ਼ਨ: ਵਕਫ਼ ਬੋਰਡ ਨੂੰ ਜ਼ਮੀਨ ਦਾ ਕਬਜ਼ਾ ਲਏ ਬਿਨਾਂ ਮੁੜਨਾ ਪਿਆ ਵਾਪਸ

 ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜਥੇਬੰਦਕ ਸ਼ਕਤੀ ਅੱਗੇ ਪ੍ਰਸ਼ਾਸਨ ਨੂੰ ਗੋਡੇ ਟੇਕਣੇ ਪੈਂਦੇ ਹਨ। ਬਲਾਕ ਮਹਿਲ ਕਲਾਂ ਦੇ ਪਿੰਡ ਧਨੇਰ ਵਿੱਚ ਵਕਫ਼ ਬੋਰਡ ਦੀ ਜ਼ਮੀਨ ਦਾ ਕਬਜ਼ਾ ਲੈਣ ਪਹੁੰਚੀ ਪ੍ਰਸ਼ਾਸਨਿਕ ਟੀਮ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਕਾਰਨ ਖਾਲੀ ਹੱਥ ਵਾਪਸ ਮੁੜਨਾ ਪਿਆ।
ਬਰਨਾਲਾ 'ਚ ਕਿਸਾਨਾਂ ਦਾ ਵੱਡਾ ਐਕਸ਼ਨ: ਵਕਫ਼ ਬੋਰਡ ਨੂੰ ਜ਼ਮੀਨ ਦਾ ਕਬਜ਼ਾ ਲਏ ਬਿਨਾਂ ਮੁੜਨਾ ਪਿਆ ਵਾਪਸ
[responsivevoice_button voice="Hindi Male"]

ਬਰਨਾਲਾ ਬਿਊਰੋ 13 ਮਾਰਚ

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜਥੇਬੰਦਕ ਸ਼ਕਤੀ ਅੱਗੇ ਪ੍ਰਸ਼ਾਸਨ ਨੂੰ ਗੋਡੇ ਟੇਕਣੇ ਪੈਂਦੇ ਹਨ। ਬਲਾਕ ਮਹਿਲ ਕਲਾਂ ਦੇ ਪਿੰਡ ਧਨੇਰ ਵਿੱਚ ਵਕਫ਼ ਬੋਰਡ ਦੀ ਜ਼ਮੀਨ ਦਾ ਕਬਜ਼ਾ ਲੈਣ ਪਹੁੰਚੀ ਪ੍ਰਸ਼ਾਸਨਿਕ ਟੀਮ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਕਾਰਨ ਖਾਲੀ ਹੱਥ ਵਾਪਸ ਮੁੜਨਾ ਪਿਆ। ਪੀੜਤ ਕਿਸਾਨ ਨਛੱਤਰ ਸਿੰਘ, ਗੁਰਮੇਲ ਸਿੰਘ ਅਤੇ ਅਵਤਾਰ ਸਿੰਘ ਨੇ ਦੱਸਿਆ ਕਿ ਉਹ 1971 ਤੋਂ ਵਕਫ਼ ਬੋਰਡ ਦੀ ਜ਼ਮੀਨ ਠੇਕੇ ‘ਤੇ ਲੈ ਕੇ ਵਾਹ ਰਹੇ ਹਨ। ਗਰੀਬੀ ਅਤੇ ਕੁਦਰਤੀ ਕਰੋਪੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਕਰਕੇ ਉਹ ਸਮੇਂ ਸਿਰ ਠੇਕਾ ਨਹੀਂ ਭਰ ਸਕੇ। ਇਸੇ ਦੇ ਚਲਦਿਆਂ ਵਕਫ਼ ਬੋਰਡ ਨੇ ਕਬਜ਼ਾ ਵਰੰਟ ਜਾਰੀ ਕਰਵਾ ਦਿੱਤੇ ਸਨ। ਜਿਵੇਂ ਹੀ ਜਥੇਬੰਦੀ ਨੂੰ ਇਸ ਦੀ ਭਿਣਕ ਲੱਗੀ, ਵੱਡੀ ਗਿਣਤੀ ਵਿੱਚ ਵਰਕਰ ਮੌਕੇ ‘ਤੇ ਇਕੱਠੇ ਹੋ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਅਤੇ ਜ਼ਿਲ੍ਹਾ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ ਨੇ ਸਪੱਸ਼ਟ ਕੀਤਾ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਕਿਸੇ ਵੀ ਕਿਸਾਨ ਦੀ ਜ਼ਮੀਨ ਦੀ ਕੁਰਕੀ ਜਾਂ ਨਿਲਾਮੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗਰੀਬ ਕਿਸਾਨਾਂ ਦਾ ਗੁਜ਼ਾਰਾ ਇਸੇ ਜ਼ਮੀਨ ‘ਤੇ ਨਿਰਭਰ ਹੈ, ਇਸ ਲਈ ਜਥੇਬੰਦੀ ਕਿਸੇ ਵੀ ਕੁਰਬਾਨੀ ਲਈ ਤਿਆਰ ਹੈ। ਕਿਸਾਨ ਆਗੂਆਂ ਨੇ ਇਹ ਵੀ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ‘ਸਾਮਰਾਜ ਵਿਰੋਧੀ ਦਿਵਸ’ ਮਨਾਇਆ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਅਤੇ ਅਮਰੀਕਾ ਵਿਚਾਲੇ ਹੋਏ ਮੁਕਤ ਵਪਾਰ ਸਮਝੌਤੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਨਹੀਂ ਦਿੱਤੀਆਂ ਜਾਣਗੀਆਂ ਅਤੇ ਇਸ ਵਿਰੁੱਧ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਵੱਡਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ ਵਧੀਆਂ, ਪੜ੍ਹੋ ਤਾਜ਼ਾ ਰੇਟ!

0 0 votes
Article Rating
Subscribe
Notify of
guest
0 Comments
Oldest
Newest Most Voted