Home » ਪ੍ਰਮੁੱਖ ਖ਼ਬਰਾਂ » ਪੰਜਾਬ ਵਿੱਚ ਅਵਾਰਾ ਕੁੱਤਿਆਂ ਦਾ ਕਹਿਰ; ਦੁੱਧ ਲੈਣ ਜਾ ਰਹੇ 10 ਸਾਲਾ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ

ਪੰਜਾਬ ਵਿੱਚ ਅਵਾਰਾ ਕੁੱਤਿਆਂ ਦਾ ਕਹਿਰ; ਦੁੱਧ ਲੈਣ ਜਾ ਰਹੇ 10 ਸਾਲਾ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ

ਪੰਜਾਬ ਵਿੱਚ ਅਵਾਰਾ ਕੁੱਤਿਆਂ ਦਾ ਕਹਿਰ; ਦੁੱਧ ਲੈਣ ਜਾ ਰਹੇ 10 ਸਾਲਾ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ
[responsivevoice_button voice="Hindi Male"]

ਪਟਿਆਲਾ ਬਿਊਰੋ 14 ਮਾਰਚ

ਸਮਾਣਾ ਦੇ ਪਿੰਡ ਬਦਨਪੁਰ ਵਿੱਚ ਅੱਜ ਸਵੇਰੇ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਅਵਾਰਾ ਕੁੱਤਿਆਂ ਦੇ ਇੱਕ ਖੂੰਖਾਰ ਝੁੰਡ ਨੇ 10 ਸਾਲਾ ਮਾਸੂਮ ਬੱਚੇ ‘ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਇਹ ਘਟਨਾ ਸਵੇਰੇ ਕਰੀਬ 7 ਵਜੇ ਵਾਪਰੀ ਜਦੋਂ ਬੱਚਾ ਘਰੋਂ ਦੁੱਧ ਲੈਣ ਲਈ ਨਿਕਲਿਆ ਸੀ।  ਜ਼ਖ਼ਮੀ ਬੱਚੇ ਦੀ ਪਛਾਣ ਪ੍ਰਿਆਸ (10) ਵਜੋਂ ਹੋਈ ਹੈ। ਉਸ ਦੇ ਪਿਤਾ ਰਾਹੁਲ, ਜੋ ਉੱਤਰ ਪ੍ਰਦੇਸ਼ ਦੇ ਬਦਾਯੂੰ ਦੇ ਰਹਿਣ ਵਾਲੇ ਹਨ ਅਤੇ ਇੱਥੇ ਮਜ਼ਦੂਰੀ ਕਰਦੇ ਹਨ, ਨੇ ਦੱਸਿਆ ਕਿ ਕੁੱਤਿਆਂ ਨੇ ਬੱਚੇ ਨੂੰ ਘੇਰ ਕੇ ਉਸ ਦੀ ਗਰਦਨ, ਕੰਨ ਅਤੇ ਪਿੱਠ `ਤੇ ਕਈ ਥਾਵਾਂ ‘ਤੇ ਬੁਰੀ ਤਰ੍ਹਾਂ ਕੱਟਿਆ।   ਬੱਚੇ ਨੂੰ ਤੁਰੰਤ ਸਿਵਲ ਹਸਪਤਾਲ ਸਮਾਣਾ ਲਿਜਾਇਆ ਗਿਆ। ਡਾਕਟਰਾਂ ਨੇ ਦੱਸਿਆ ਕਿ ਬੱਚੇ ਦੇ ਸਰੀਰ ‘ਤੇ ਕਈ ਡੂੰਘੇ ਜ਼ਖ਼ਮ ਹਨ, ਜਿਸ ਕਾਰਨ ਮੁਢਲੀ ਸਹਾਇਤਾ  ਦੇਣ ਤੋਂ ਬਾਅਦ ਉਸ ਨੂੰ ਬਿਹਤਰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।

ਕੁੱਤਿਆਂ ਦੇ ਵਧਦੇ ਕਹਿਰ ਦਾ ਕਾਰਨ

ਸਥਾਨਕ ਨਿਵਾਸੀ ਅੰਮ੍ਰਿਤਪਾਲ ਸਿੰਘ ਨੇ ਇਲਾਕੇ ਦੀ ਮਾੜੀ ਸਥਿਤੀ ਬਾਰੇ ਦੱਸਿਆ ਕਿ ਲੋਕ ਮਰੇ ਹੋਏ ਪੈਸੂਆਂ ਨੂੰ ਨੇੜੇ ਦੀ ਸੁੱਕੀ ਨਹਿਰ ਵਿੱਚ ਸੁੱਟ ਦਿੰਦੇ ਹਨ, ਜਿਸ ਕਾਰਨ ਉੱਥੇ ਕੁੱਤਿਆ ਦੇ ਵੱਡੇ ਝੁੰਡ ਇਕੱਠੇ ਹੋ ਜਾਂਦੇ ਹਨ।ਇਹ ਕੁੱਤੇ ਹੁਣ ਇੰਨੇ ਹਿੰਸਕ ਹੋ ਚੁੱਕੇ ਹਨ ਕਿ ਕਿਸਾਨਾਂ ਨੂੰ ਖੇਤਾਂ ਵਿੱਚ ਜਾਣ ਤੇ ਬੱਚਿਆਂ ਨੂੰ ਇਕੱਲੇ ਬਾਹਰ ਨਿਕਲਣ ਤੋਂ ਡਰ ਲੱਗਦਾ ਹੈ।

ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ

ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ, ਅਵਾਰਾ ਕੁੱਤਿਆਂ ਨੂੰ ਫੜਨ ਲਈ ਤੁਰੰਤ ਮੁਹਿੰਮ ਚਲਾਈ ਜਾਵੇ। ਨਹਿਰ ਵਿੱਚ ਮਰੇ ਹੋਏ ਜਾਨਵਰ ਸੁੱਟਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਖੁੱਡੀ ਕਲਾਂ ’ਚ ਚੋਰਾਂ ਦਾ ਕਹਿਰ: ਇਕੋ ਰਾਤ 20-22 ਮੋਟਰਾਂ ਦੀਆਂ ਤਾਰਾਂ ਚੋਰੀ, ਕਿਸਾਨਾਂ ’ਚ ਰੋਸ

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 7 1
Users Today : 2
Users Yesterday : 9
Users Last 7 days : 236

ਰਾਸ਼ੀਫਲ