ਬਰਨਾਲਾ ਬਿਊਰੋ 14 ਮਾਰਚ :
ਪਿੰਡ ਕਾਲੇਕੇ ਨੇੜੇ ਪੈਟਰੋਲ ਪੰਪ ਕੋਲ ਇਕ ਅਣਪਛਾਤੇ ਟਰੈਕਟਰ-ਟਰਾਲੀ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਰੂਪ ’ਚ ਜਖਮੀ ਹੋ ਗਿਆ। ਇਸ ਸਬੰਧੀ ਸੜਕ ਸੁਰੱਖਿਆ ਟੀਮ ਦੇ ਇੰਚਾਰਜ ਏਐਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਕੰਟਰੋਲ ਰੂਮ ਤੋਂ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਕਾਲੇਕੇ ਨੇੜੇ ਪੈਟਰੋਲ ਪੰਪ ਕੋਲ ਸੜਕ ਹਾਦਸਾ ਵਾਪਰਿਆ ਹੈ। ਸੂਚਨਾ ਮਿਲਦੇ ਹੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਇਕ ਅਣਪਛਾਤਾ ਟਰੈਕਟਰ-ਟਰਾਲੀ ਭੂੰਗਵਾਲੀ ਜੋ ਕਿ ਅਸਪਾਲ ਕਲਾ ਤੋਂ ਧਨੌਲਾ ਵੱਲ ਆ ਰਹੀ ਸੀ। ਉਸ ਨੇ ਧਨੌਲਾ ਵਲੋਂ ਆਪਣੇ ਪਿੰਡ ਵੱਲ ਜਾ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਮੋਟਰਸਾਈਕਲ ਨੂੰ ਮਨਜੀਤ ਸਿੰਘ ਵਾਸੀ ਅਸਪਾਲ ਖੁਰਦ ਚਲਾ ਰਿਹਾ ਸੀ। ਟੱਕਰ ਮਾਰਨ ਤੋਂ ਬਾਅਦ ਟਰੈਕਟਰ-ਟਰਾਲੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ’ਚ ਮਨਜੀਤ ਸਿੰਘ ਗੰਭੀਰ ਰੂਪ ’ਚ ਜਖਮੀ ਹੋ ਗਿਆ। ਜਿਸ ਨੂੰ ਤਰੁੰਤ ਸਿਵਲ ਹਸਪਤਾਲ ਧਨੌਲਾ ਦਾਖਲ ਕਰਵਾਇਆ ਗਿਆ। ਸੜਕ ਸੁਰੱਖਿਆ ਟੀਮ ਵਲੋਂ ਜਖਮੀ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ। ਇਸ ਮੌਕੇ ਸਿਪਾਹੀ ਗੁਰਮੀਤ ਸਿੰਘ ਤੇ ਸਿਪਾਹੀ ਕੁਲਦੀਪ ਸਿੰਘ ਵੀ ਮੌਜੂਦ ਸਨ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਐੱਸ. ਐੱਸ.ਡੀ. ਕਾਲਜ, ਬਰਨਾਲਾ ਵਿੱਚ ਟੈਕਨੀਕਲ ਕੁਇਜ਼ ਦਾ ਸਫਲ ਆਯੋਜਨ









Users Today : 0
Users Yesterday : 9
Users Last 7 days : 234