ਇੰਟਰਨੈਸ਼ਨਲ ਬਿਊਰੋ 16 ਮਾਰਚ
ਘਰੇਲੂ ਐੱਲ.ਪੀ. ਜੀ ਸਿਲੰਡਰਾਂ ਦੀ ਗ਼ੈਰਕਾਨੂੰਨੀ ਵਰਤੋਂ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀਆਂ ਹਦਾਇਤਾਂ ਅਨੁਸਾਰ ਫ਼ੂਡ ਸਪਲਾਈ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ। ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਵੱਲੋਂ ਸਟਾਕ ਸਥਿਤੀਆਂ ਦੀ ਜਾਂਚ ਕਰਨ ਸਮੇਤ ਖਪਤਕਾਰਾਂ ਨੂੰ ਜੀ ਸਿਲੰਡਰਾਂ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਲਈ ਗੈਸ ਏਜੰਸੀਆਂ ਦਾ ਨਿਰੀਖਣ ਕੀਤਾ।
ਇਸ ਦੌਰਾਨ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਸਿਲੰਡਰਾਂ ਦੀ ਸਪਲਾਈ ਆਮ ਅਤੇ ਕਾਫ਼ੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਦੇ ਆਧਾਰ ‘ਤੇ ਜਮ੍ਹਾਂਖੋਰੀ ਵਿੱਚ ਸ਼ਾਮਲ ਨਾ ਹੋਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਘਰੇਲੂ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਜਾਂ ਗ਼ੈਰਕਾਨੂੰਨੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ
ਹੋੇਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਹਰਕਤਾਂ ਤੋਂ ਬਾਜ ਆ ਜਾਓ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਘਰੇਲੂ ਐਲਪੀਜੀ ਸਿਲੰਡਰਾਂ ਦੀ ਵਪਾਰਕ ਉਦੇਸ਼ਾਂ ਲਈ ਦੁਰਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧ ਚ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿੱਥੇ 01642921552 ਨੰਬਰ ਉੱਤੇ ਸਵੇਰ 8 ਤੋਂ ਸ਼ਾਮ 8 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਕੰਟਰੋਲਰ ਬਠਿੰਡਾ ਦਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਟੀਮਾਂ ਵੱਲੋਂ ਹਾਜੀ ਰਤਨ ਰੋਡ ਅਤੇ ਮੁਲਤਾਨੀਆ ਰੋਡ ਵਿਖੇ ਚੈਕਿੰਗ ਕੀਤੀ ਗਈ। ਇਸੇ ਤਰ੍ਹਾਂ ਸਹਾਇਕ ਫੂਡ ਅਤੇ ਸਪਲਾਈ ਅਫ਼ਸਰ ਰਾਮਪੁਰਾ ਵੱਲੋਂ ਵਿਭਾਗ ਦੇ ਇੰਸਪੈਕਟਰਾਂ ਨਾਲ ਰਾਮਪੁਰਾ ਦੀਆਂ ਗੈਸ ਏਜੇਂਸੀਆਂ ਦੀ ਚੈਕਿੰਗ ਕੀਤੀ ਗਈ। ਸੰਗਤ ਵਿਖੇ ਵੀ ਸਹਾਇਕ ਫੂਡ ਅਤੇ ਸਪਲਾਈ ਅਫਸਰ ਵੱਲੋਂ ਵਿਭਾਗ ਦੇ ਇੰਸਪੈਕਟਰਾਂ ਨਾਲ ਗੈਸ ਏਜੇਂਸੀਆਂ ਦੀ ਚੈਕਿੰਗ ਕੀਤੀ ਗਈ।
ਦਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਗੈਸ ਏਜੰਸੀਆਂ ਦੇ ਸਟਾਕ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਗਈ ਹੈ ਤੇ ਜ਼ਿਲ੍ਹੇ ਅੰਦਰ ਐਲਪੀਜੀ ਸਪਲਾਈ ਹੁਣ ਤੱਕ ਕਾਫ਼ੀ ਹੈ। ਉਨ੍ਹਾਂ ਅੱਗੇ ਕਿਹਾ ਕਿ ਗੈਸ ਏਜੰਸੀਆਂ ਦੇ ਨਿਰੀਖਣ ਦੇ ਨਾਲ-ਨਾਲ, ਖਾਣ-ਪੀਣ ਵਾਲੀਆਂ ਥਾਵਾਂ, ਰੈਸਟੋਰੈਂਟਾਂ ਅਤੇ ਢਾਬਿਆਂ ‘ਤੇ ਘਰੇਲੂ ਐਲਪੀਜੀ ਸਿਲੰਡਰਾਂ ਦੀ ਗ਼ੈਰਕਾਨੂੰਨੀ ਵਰਤੋਂ ਦੀ ਜਾਂਚ ਕਰਨ ਲਈ ਅੱਜ ਵਪਾਰਕ ਅਦਾਰਿਆਂ ‘ਤੇ ਵੀ ਛਾਪੇਮਾਰੀ ਜਾਰੀ ਰੱਖੀ ਗਈ।
ਹੋਰ ਤਾਜ਼ਾਂ ਖਬਰਾਂ ਲੀ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਅਮਿਤ ਸ਼ਾਹ ਦੀ ਪੰਜਾਬ ਰੈਲੀ; ਕੀਤੇ ਵੱਡੇ ਐਲਾਨ









Users Today : 1
Users Yesterday : 9
Users Last 7 days : 235