ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਆਈਓਐੱਲ ਫੈਕਟਰੀ ਫਤਿਹਗੜ੍ਹ ਛੰਨਾ ਖ਼ਿਲਾਫ਼ ਅਮਨਦੀਪ ਸਿੰਘ ਦੀ ਸ਼ਿਕਾਇਤ: ਪ੍ਰਦੂਸ਼ਣ ਦੇ ਦੋਸ਼ਾਂ ’ਤੇ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

ਆਈਓਐੱਲ ਫੈਕਟਰੀ ਫਤਿਹਗੜ੍ਹ ਛੰਨਾ ਖ਼ਿਲਾਫ਼ ਅਮਨਦੀਪ ਸਿੰਘ ਦੀ ਸ਼ਿਕਾਇਤ: ਪ੍ਰਦੂਸ਼ਣ ਦੇ ਦੋਸ਼ਾਂ ’ਤੇ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

   ਜ਼ਿਲ੍ਹਾ ਬਰਨਾਲਾ ਦੇ ਪਿੰਡ ਫ਼ਤਿਹਗੜ੍ਹ ਛੰਨਾ ਵਿਖੇ ਸਥਿਤ ਆਈਓਐੱਲ ਕੈਮੀਕਲ ਫ਼ੈਕਟਰੀ ਇਕ ਵਾਰ ਫਿਰ ਵਿਵਾਦਾਂ ’ਚ ਘਿਰਦੀ ਨਜ਼ਰ ਆ ਰਹੀ ਹੈ। ਇਸ ਸਬੰਧੀ ਇਲਾਕੇ ਦੇ ਨਿਵਾਸੀ ਅਮਨਦੀਪ ਸਿੰਘ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਡਿਪਟੀ ਕਮਿਸ਼ਨਰ, ਮੁੱਖ ਮੰਤਰੀ ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ
ਆਈਓਐੱਲ ਫੈਕਟਰੀ ਫਤਿਹਗੜ੍ਹ ਛੰਨਾ ਖ਼ਿਲਾਫ਼ ਅਮਨਦੀਪ ਸਿੰਘ ਦੀ ਸ਼ਿਕਾਇਤ: ਪ੍ਰਦੂਸ਼ਣ ਦੇ ਦੋਸ਼ਾਂ ’ਤੇ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

ਕਾਰਵਾਈ ਨਾ ਹੋਈ ਤਾਂ ਐਨਜੀਟੀ ਜਾਂ ਹਾਈਕੋਰਟ ਜਾਣ ਦੀ ਦਿੱਤੀ ਚੇਤਾਵਨੀ

ਬਰਨਾਲਾ ਬਿਊਰੋ  16 ਮਾਰਚ

ਜ਼ਿਲ੍ਹਾ ਬਰਨਾਲਾ ਦੇ ਪਿੰਡ ਫ਼ਤਿਹਗੜ੍ਹ ਛੰਨਾ ਵਿਖੇ ਸਥਿਤ ਆਈਓਐੱਲ ਕੈਮੀਕਲ ਫ਼ੈਕਟਰੀ ਇਕ ਵਾਰ ਫਿਰ ਵਿਵਾਦਾਂ ’ਚ ਘਿਰਦੀ ਨਜ਼ਰ ਆ ਰਹੀ ਹੈ। ਇਸ ਸਬੰਧੀ ਇਲਾਕੇ ਦੇ ਨਿਵਾਸੀ ਅਮਨਦੀਪ ਸਿੰਘ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਡਿਪਟੀ ਕਮਿਸ਼ਨਰ, ਮੁੱਖ ਮੰਤਰੀ ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ। ਅਮਨਦੀਪ ਸਿੰਘ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਗਾਇਆ ਹੈ ਕਿ ਫ਼ੈਕਟਰੀ ਅੰਦਰ ਕਥਿਤ ਤੌਰ ’ਤੇ ਖ਼ਤਰਨਾਕ ਕੈਮੀਕਲ ਤੇ ਉਦਯੋਗਿਕ ਕਚਰੇ ਨੂੰ ਕਾਲੀ ਰਾਖ ’ਚ ਮਿਲਾ ਕੇ ਜ਼ਮੀਨ ਹੇਠ ਦੱਬਿਆ ਜਾ ਰਿਹਾ ਹੈ। ਜਿਸ ਨਾਲ ਹਵਾ, ਪਾਣੀ ਤੇ ਮਿੱਟੀ ਦੇ ਪ੍ਰਦੂਸ਼ਿਤ ਹੋਣ ਦਾ ਖ਼ਤਰਾ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਇਹ ਵਾਤਾਵਰਣ ਸੁਰੱਖਿਆ ਐਕਟ 1986, ਪਾਣੀ ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਣ ਐਕਟ 1974 ਤੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਣ ਐਕਟ 1981 ਵਰਗੇ ਕਾਨੂੰਨਾਂ ਦੀ ਸਪੱਸ਼ਟ ਉਲੰਘਣਾ ਹੈ। ਸ਼ਿਕਾਇਤ ’ਚ ਅਮਨਦੀਪ ਸਿੰਘ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਤੁਰੰਤ ਤੇ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਦੇ ਨਾਲ ਹੀ ਫ਼ੈਕਟਰੀ ਦੇ ਅੰਦਰ ਖ਼ਤਰਨਾਕ ਕੈਮੀਕਲ ਵੇਸਟ ਦੇ ਨਿਪਟਾਰੇ ਦੀ ਵਿਿਗਆਨਕ ਤਰੀਕੇ ਨਾਲ ਜਾਂਚ ਕੀਤੀ ਜਾਵੇ ਤੇ ਆਲ਼ੇ ਦੁਆਲੇ ਦੇ ਇਲਾਕਿਆਂ ਤੋਂ ਹਵਾ, ਪਾਣੀ ਤੇ ਮਿੱਟੀ ਦੇ ਸੈਂਪਲ ਲੈ ਕੇ ਲੈਬ ਟੈਸਟ ਕਰਵਾਏ ਜਾਣ। ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਜਾਂਚ ਦੌਰਾਨ ਉਨ੍ਹਾਂ ਦਾ ਬਿਆਨ ਸਰਕਾਰੀ ਤੌਰ ’ਤੇ ਕਲਮਬੰਦ ਕੀਤਾ ਜਾਵੇ ਤੇ ਸੈਂਪਲ ਭਰਨ ਸਮੇਂ ਉਨ੍ਹਾਂ ਦੀ ਹਾਜ਼ਰੀ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਜਾਂਚ ਪ੍ਰਕਿਿਰਆ ਪੂਰੀ ਤਰ੍ਹਾਂ ਪਾਰਦਰਸ਼ੀ ਰਹੇ। ਅਮਨਦੀਪ ਸਿੰਘ ਨੇ ਕਿਹਾ ਕਿ ਜੇਕਰ ਇਸ ਮਾਮਲੇ ’ਚ ਸਮੇਂ ਸਿਰ ਨਿਰਪੱਖ ਜਾਂਚ ਤੇ ਕਾਰਵਾਈ ਨਾ ਹੋਈ ਤਾਂ ਉਹ ਆਪਣੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਲਈ ਮਾਮਲੇ ਨੂੰ ਨੈਸ਼ਨਲ ਗ੍ਰੀਨ ਟ੍ਰਿਿਬਊਨਲ ਜਾਂ ਹਾਈਕੋਰਟ ’ਚ ਲਿਜਾਣ ਲਈ ਮਜਬੂਰ ਹੋਣਗੇ।

ਲੋਕਾਂ ’ਚ ਬਣਿਆ ਚਿੰਤਾ ਦਾ ਮਾਹੌਲ

ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਦੇ ਲੋਕਾਂ ’ਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਉਦਯੋਗਿਕ ਇਕਾਈਆਂ ਵਲੋਂ ਵਾਤਾਵਰਣ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਤਾਂ ਇਸ ਨਾਲ ਨਾ ਸਿਰਫ਼ ਵਾਤਾਵਰਣ ਸਗੋਂ ਲੋਕਾਂ ਦੀ ਸਿਹਤ ਵੀ ਗੰਭੀਰ ਖ਼ਤਰੇ ’ਚ ਪੈ ਸਕਦੀ ਹੈ। ਹੁਣ ਸਭ ਦੀ ਨਜ਼ਰ ਸਰਕਾਰ ਤੇ ਸੰਬੰਧਿਤ ਵਿਭਾਗਾਂ ਵਲੋਂ ਕੀਤੀ ਜਾਣ ਵਾਲੀ ਕਾਰਵਾਈ ’ਤੇ ਟਿਕੀ ਹੋਈ ਹੈ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ।  ਖੁੱਲ੍ਹੀਆਂ ਅੱਖਾਂ

ਮੋਗਾ ਰੋਡ ਉੱਤੇ ਇੱਕ ਦਰਦਨਾਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਪਤੀ ਦੀ ਮੌਤ ਪਤਨੀ ਗੰਭੀਰ ਜ਼ਖਮੀ ,ਮੇਲੇ ‘ਚ ਖਿਡੌਣਿਆਂ ਦੀ ਦੁਕਾਨ ਲਗਾਉਣ ਜਾ ਰਹੇ ਸਨ ਦੋਵੇਂ
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 4 4
Users Today : 15
Users Yesterday : 120
Users Last 7 days : 321

ਰਾਸ਼ੀਫਲ

error: Content is protected !!