ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਖ਼ਰਾਬ ਮੌਸਮ ਨੇ ਕਿਸਾਨਾਂ ਦੀਆਂ ਆਸਾਂ ’ਤੇ ਫੇਰਿਆ ਪਾਣੀ: ਖੇਤਾਂ ’ਚ ਵਿਛ ਗਈ ਕਣਕ ਤੇ ਸਰ੍ਹੋਂ ਦੀ ਖੜ੍ਹੀ ਫਸਲ

ਖ਼ਰਾਬ ਮੌਸਮ ਨੇ ਕਿਸਾਨਾਂ ਦੀਆਂ ਆਸਾਂ ’ਤੇ ਫੇਰਿਆ ਪਾਣੀ: ਖੇਤਾਂ ’ਚ ਵਿਛ ਗਈ ਕਣਕ ਤੇ ਸਰ੍ਹੋਂ ਦੀ ਖੜ੍ਹੀ ਫਸਲ

ਪਿਛਲੇ ਇਕ ਦੋ ਦਿਨਾਂ ’ਚ ਕਈ ਥਾਵਾਂ ’ਤੇ ਹਲਕੀ ਬਰਿਸ਼ ਨਾਲ ਚੱਲੀਆਂ ਤੇਜ਼ ਹਵਾਵਾਂ ਕਾਰਨ ਮੌਸਮ ’ਚ ਅਚਾਨਕ ਤਬਦੀਲੀ ਆ ਗਈ। ਆਸਮਾਨ ’ਚ ਛਾਏ ਬੱਦਲਾਂ ਤੇ ਕਈਆਂ ਨਾਲ ਜਿਥੇ ਤਾਪਮਾਨ ’ਚ ਗਿਰਾਵਟ ਦਰਜ ਕੀਤੀ। ਉਥੇ ਹੀ ਖੇਤਾਂ ’ਚ ਪੱਕਣ ਕਿਨਾਰੇ ਪਹੁੰਚੀ ਕਣਕ ਤੇ ਸਰ੍ਹੋਂ ਦੀ ਫਸਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਵਧਿਆ ਹੈ

ਅਗੇਤੀ ਕਣਕ ਦੀ ਫਸਲ ਜ਼ਮੀਨ ’ਤੇ ਵਿਛੀ, ਸਰ੍ਹੋਂ ਦੀ ਫਸਲ ਨੂੰ ਵੀ ਨੁਕਸਾਨ : ਕਿਸਾਨ

ਬਰਨਾਲਾ ਬਿਊਰੋ 23 ਮਾਰਚ

ਪਿਛਲੇ ਇਕ ਦੋ ਦਿਨਾਂ ’ਚ ਕਈ ਥਾਵਾਂ ’ਤੇ ਹਲਕੀ ਬਰਿਸ਼ ਨਾਲ ਚੱਲੀਆਂ ਤੇਜ਼ ਹਵਾਵਾਂ ਕਾਰਨ ਮੌਸਮ ’ਚ ਅਚਾਨਕ ਤਬਦੀਲੀ ਆ ਗਈ। ਆਸਮਾਨ ’ਚ ਛਾਏ ਬੱਦਲਾਂ ਤੇ ਕਈਆਂ ਨਾਲ ਜਿਥੇ ਤਾਪਮਾਨ ’ਚ ਗਿਰਾਵਟ ਦਰਜ ਕੀਤੀ। ਉਥੇ ਹੀ ਖੇਤਾਂ ’ਚ ਪੱਕਣ ਕਿਨਾਰੇ ਪਹੁੰਚੀ ਕਣਕ ਤੇ ਸਰ੍ਹੋਂ ਦੀ ਫਸਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਵਧਿਆ ਹੈ। ਅਚਾਨਕ ਬਦਲੇ ਇਸ ਮੌਸਮ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ ਕਿਉਂਕਿ ਇਸ ਸਮੇਂ ਕਣਕ ਦੀ ਫਸਲ ਆਪਣੇ ਆਖਰੀ ਪੜਾਅ ’ਚ ਹੈ। ਇਲਾਕੇ ਦੇ ਕਈ ਪਿੰਡਾਂ ’ਚ ਖੇਤਾਂ ’ਚ ਖੜੀ ਕਣਕ ਤੇ ਸਰ੍ਹੋਂ ਦੀ ਫਸਲ ਤੇਜ਼ ਹਵਾਵਾਂ ਦੇ ਜ਼ੋਰ ਨਾਲ ਡਿੱਗਦੀ ਨਜ਼ਰ ਆ ਰਹੀ ਹੈ। ਇਸ ਕਾਰਨ ਕਿਸਾਨਾਂ ਦੇ ਚਿਹਰਿਆਂ ’ਤੇ ਪਰੇਸ਼ਾਨੀ ਸਾਫ਼ ਦਿਖਾਈ ਦੇ ਰਹੀ ਹੈ ਕਿਉਂਕਿ ਸਰੋਂ ਦੀ ਫਸਲ ਦੀ ਕਟਾਈ ਦਾ ਸਮਾਂ ਨੇੜੇ ਆਉਣ ਨਾਲ ਫਸਲ ਨੂੰ ਹੋਇਆ ਨੁਕਸਾਨ ਉਨ੍ਹਾਂ ਲਈ ਵੱਡੀ ਮੁਸ਼ਕਿਲ ਬਣ ਸਕਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਮੌਸਮ ਇਸੇ ਤਰ੍ਹਾਂ ਖ਼ਰਾਬ ਰਿਹਾ ਤਾਂ ਕਣਕ ਦੇ ਝਾੜ ’ਤੇ ਸਿੱਧਾ ਅਸਰ ਪੈ ਸਕਦਾ ਹੈ। ਤੇਜ਼ ਹਵਾਵਾਂ ਕਾਰਨ ਕਈ ਖੇਤਾਂ ’ਚ ਕਣਕ, ਸਰ੍ਹੋਂ ਸਮੇਤ ਹੋਰ ਕਈ ਫਸਲਾਂ ਜ਼ਮੀਨ ਨਾਲ ਲੱਗ ਗਈਆਂ ਹਨ। ਜਿਸ ਨਾਲ ਦਾਣੇ ਦੀ ਗੁਣਵੱਤਾ ਘਟਣ ਤੇ ਪੈਦਾਵਾਰ ’ਚ ਕਮੀ ਆਉਣ ਦਾ ਖਤਰਾ ਬਣ ਗਿਆ ਹੈ। ਕੁਝ ਥਾਵਾਂ ’ਤੇ ਬਾਰਿਸ਼ ਦਾ ਪਾਣੀ ਵੀ ਖੇਤਾਂ ’ਚ ਖੜ੍ਹਾ ਹੋ ਗਿਆ ਹੈ। ਜਿਸ ਨਾਲ ਫਸਲ ਨੂੰ ਹੋਰ ਨੁਕਸਾਨ ਹੋ ਸਕਦਾ ਹੈ। ਇਸ ਸਬੰਧੀ ਕਿਸਾਨ ਰਣਧੀਰ ਸਿੰਘ, ਬੂਟਾ ਸਿੰਘ, ਹਰਨਾਮ ਸਿੰਘ, ਨਛੱਤਰ ਸਿੰਘ, ਗੁਰਨੈਬ ਸਿੰਘ, ਬੀਰਾ ਆਦਿ ਨੇ ਦੱਸਿਆ ਕਿ ਪਹਿਲਾ ਦਾ ਗਰਮੀ ਇਕ ਦਮ ਵਧ ਗਈ। ਪਰ ਹੁਣ ਇਕਦਮ ਮੌਸਮ ’ਚ ਤਬਦੀਲੀ ਆ ਗਈ ਹੈ। ਹਲਕੀ ਬਾਰਿਸ਼ ਤੇ ਤੇਜ਼ ਹਵਾਵਾਂ ਨਾਲ ਕਈ ਕਿਸਾਨਾਂ ਦੀਆਂ ਕਣਕ ਤੇ ਸਰ੍ਹੋਂ ਦੀਆਂ ਖੜ੍ਹੀਆਂ ਫ਼ਸਲਾਂ ਪੂਰੀ ਤਰ੍ਹਾਂ ਨਾਲ ਹੇਠਾਂ ਵਿਛ ਗਈਆਂ ਹਨ। ਜਿਸ ਕਾਰਨ ਫ਼ਸਲ ਦੇ ਝਾੜ ’ਤੇ ਬਹੁਤ ਜ਼ਿਆਦਾ ਮਾੜਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਮੰਦੀ ਦਾ ਸਾਹਮਣਾ ਕਰ ਰਿਹਾ ਹੈ। ਉੱਥੇ ਕੁਦਰਤ ਦੀ ਮਾਰ ਨੇ ਉਸ ਨੂੰ ਹੋਰ ਕੰਗਾਲੀ ’ਤੇ ਲਿਆ ਦੇਣਾ ਹੈ। ਉਨ੍ਹਾਂ ਮੰਗ ਕੀਤੀ ਕਿ ਜੇਕਰ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਹੁੰਦਾ ਹੈ ਤਾਂ ਸਰਕਾਰ ਕਿਸਾਨਾਂ ਲਈ ਯੋਗ ਮੁਆਵਜ਼ੇ ਦਾ ਪ੍ਰਬੰਧ ਕਰੇ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਬਹੁ ਕਰੋੜੀ ਹੈਰੋਇਨ ਤਸਕਰੀ ਨੈਟਵਰਕ ’ਤੇ ਵੱਡਾ ਪ੍ਰਹਾਰ
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 5
Users Today : 6
Users Yesterday : 120
Users Last 7 days : 312

ਰਾਸ਼ੀਫਲ

error: Content is protected !!