Home » ਪ੍ਰਮੁੱਖ ਖ਼ਬਰਾਂ » ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਲੋਂ ਯੁੱਧ ਨਸ਼ਿਆਂ ਵਿਰੁੱਧ ਨਾਅਰੇ ਹੇਠ ਮਿੰਨੀ ਮੈਰਾਥਨ ਦਾ ਆਯੋਜਨ

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਲੋਂ ਯੁੱਧ ਨਸ਼ਿਆਂ ਵਿਰੁੱਧ ਨਾਅਰੇ ਹੇਠ ਮਿੰਨੀ ਮੈਰਾਥਨ ਦਾ ਆਯੋਜਨ

  ਬਰਨਾਲਾ ਇਲਾਕੇ ਦੀ ਨਾਮਵਰ ਤੇ ਅਗਾਂਹਵਧੂ ਵਿਦਿਅਕ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਲੋਂ ਸਮਾਜਿਕ ਬੁਰਾਈਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਯੁੱਧ ਨਸ਼ਿਆਂ ਵਿਰੁੱਧ ਸਲੋਗਨ ਅਧੀਨ ਵਿਸ਼ਾਲ ਮਿੰਨੀ ਮੈਰਾਥਨ ਕਰਵਾਈ ਗਈ।
[responsivevoice_button voice="Hindi Male"]

500 ਦੇ ਕਰੀਬ ਵਿਦਿਆਰਥੀਆਂ ਨੇ ਦੌੜ ਚ ਲਿਆ ਹਿੱਸਾ; ਨਸ਼ਾ ਮੁਕਤ ਤੇ ਸਿਹਤਮੰਦ ਸਮਾਜ ਸਿਰਜਣ ਦਾ ਦਿੱਤਾ ਹੋਕਾ

ਬਰਨਾਲਾ ਬਿਊਰੋ 23 ਮਾਰਚ

      ਬਰਨਾਲਾ ਇਲਾਕੇ ਦੀ ਨਾਮਵਰ ਤੇ ਅਗਾਂਹਵਧੂ ਵਿਦਿਅਕ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਲੋਂ ਸਮਾਜਿਕ ਬੁਰਾਈਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਯੁੱਧ ਨਸ਼ਿਆਂ ਵਿਰੁੱਧ ਸਲੋਗਨ ਅਧੀਨ ਵਿਸ਼ਾਲ ਮਿੰਨੀ ਮੈਰਾਥਨ ਕਰਵਾਈ ਗਈ। ਸਕੂਲ ਵਲੋਂ ਹਰ ਸਾਲ ਕਰਵਾਏ ਜਾਣ ਵਾਲੇ ਇਸ ਸਾਲਾਨਾ ਪ੍ਰੋਗਰਾਮ ਚ ਵਿਿਦਆਰਥੀਆਂ ਦੇ ਜੋਸ਼ ਨੇ ਨਸ਼ਿਆਂ ਵਿਰੁੱਧ ਇਕ ਨਵੀਂ ਚੇਤਨਾ ਦਾ ਸੁਨੇਹਾ ਦਿੱਤਾ। ਇਸ ਮੈਰਾਥਨ ਨੂੰ ਇੰਸਪੈਕਟਰ ਹਰਸਿਮਰਨਜੀਤ ਸਿੰਘ ਐੱਸਐੱਚਓ ਭਦੌੜ, ਸਕੂਲ ਦੇ ਸਰਪ੍ਰਸਤ ਡਾ. ਦਰਸ਼ਨ ਸਿੰਘ ਗਿੱਲ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ, ਐੱਮਡੀ ਰਿਚਾ ਪਨੇਸਰ ਗਿੱਲ ਤੇ ਪ੍ਰਿੰਸੀਪਲ ਪਵਨ ਕੁਮਾਰ ਠਾਕੁਰ ਨੇ ਸਾਂਝੇ ਤੌਰ ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਮੈਰਾਥਨ ਦੀ ਸ਼ੁਰੂਆਤ ਕਸਬੇ ਦੇ ਮੁੱਖ ਪੜਾਅ ਤਿੰਨ ਕੋਣੀ ਤੋਂ ਹੋਈ। ਜਿਥੋਂ ਬੱਚਿਆਂ ਦਾ ਕਾਫਲਾ ਨਾਅਰੇ ਲਗਾਉਂਦਾ ਹੋਇਆ ਸਕੂਲ ਦੇ ਆਧੁਨਿਕ ਖੇਡ ਸਟੇਡੀਅਮ ਸ੍ਰ. ਗੁਲਜ਼ਾਰ ਸਿੰਘ ਮੈਮੋਰੀਅਲ ਸਟੇਡੀਅਮ ਵਿਖੇ ਪਹੁੰਚ ਕੇ ਸਮਾਪਤ ਹੋਇਆ। ਇਸ ਦੌੜ ਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤਕ ਦੇ ਲਗਭਗ 500 ਵਿਦਿਆਰਥੀਆਂ ਨੇ ਬੜੀ ਸਰਗਰਮੀ ਨਾਲ ਭਾਗ ਲਿਆ। ਪ੍ਰਬੰਧਕਾਂ ਵਲੋਂ ਪਾਰਦਰਸ਼ਤਾ ਤੇ ਮੁਕਾਬਲੇ ਦੀ ਭਾਵਨਾ ਨੂੰ ਬਰਕਰਾਰ ਰੱਖਣ ਲਈ ਵਿਦਿਆਰਥੀਆਂ ਨੂੰ ਚਾਰ ਮੁੱਖ ਵਰਗਾਂ ਜੂਨੀਅਰ ਲੜਕੇ, ਜੂਨੀਅਰ ਲੜਕੀਆਂ, ਸੀਨੀਅਰ ਲੜਕੇ ਤੇ ਸੀਨੀਅਰ ਲੜਕੀਆਂ ਚ ਵੰਡਿਆ ਗਿਆ ਸੀ। ਪ੍ਰਿੰਸੀਪਲ ਪੀ.ਕੇ. ਠਾਕੁਰ ਨੇ ਆਏ ਹੋਏ ਮਹਿਮਾਨਾਂ ਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਮੈਰਾਥਨ ਚ ਮੱਲਾਂ ਮਾਰਨ ਵਾਲੇ ਵਿਿਦਆਰਥੀਆਂ ਨੂੰ ਭਲਕੇ ਸਕੂਲ ਦੀ ਸਵੇਰ ਦੀ ਸਭਾ ਚ ਵਿਸ਼ੇਸ਼ ਤੌਰ ਤੇ ਮੈਡਲ ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਏਐੱਸਆਈ ਬਲਦੇਵ ਸਿੰਘ, ਹੌਲਦਾਰ ਨਿਰਮਲ ਸਿੰਘ, ਸੀਟੀ ਲਿਵਤਾਰ ਸਿੰਘ ਤੇ ਹਰਜਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਤੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਚ ਸਹਿਯੋਗ ਦਿੱਤਾ।

ਬੱਚੇ ਦੇਸ਼ ਦਾ ਸਰਮਾਇਆ ਤੇ ਸਮਾਜ ਦਾ ਭਵਿੱਖ : ਐੱਸਐੱਚਓ

ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਐੱਸਐੱਚਓ ਹਰਸਿਮਰਨਜੀਤ ਸਿੰਘ ਨੇ ਕਿਹਾ ਕਿ ਬੱਚੇ ਦੇਸ਼ ਦਾ ਸਰਮਾਇਆ ਤੇ ਸਮਾਜ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਬੱਚਿਆਂ ਨੂੰ ਸਰੀਰਕ ਤੌਰ ਤੇ ਮਜ਼ਬੂਤ ਕਰਦੇ ਹਨ। ਸਗੋਂ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਲਾਹਣਤਾਂ ਤੋਂ ਦੂਰ ਰੱਖ ਕੇ ਸਹੀ ਮਾਰਗਦਰਸ਼ਨ ਵੀ ਪ੍ਰਦਾਨ ਕਰਦੇ ਹਨ। ਇਸ ਦੌੜ ਨੇ ਬੱਚਿਆਂ ਚ ਮੁਕਾਬਲੇ ਦੀ ਸਿਹਤਮੰਦ ਭਾਵਨਾ ਤੇ ਟੀਮ ਵਰਕ ਵਰਗੇ ਗੁਣਾਂ ਨੂੰ ਵੀ ਉਭਾਰਿਆ।

ਸਿਹਤਮੰਦ ਸਰੀਰ ਚ ਹੀ ਸਿਹਤਮੰਦ ਦਿਮਾਗ ਦਾ ਨਿਵਾਸ ਹੁੰਦਾ: ਸਰਪ੍ਰਸਤ ਡਾ. ਗਿੱਲ

ਸਕੂਲ ਦੇ ਸਰਪ੍ਰਸਤ ਡਾ. ਦਰਸ਼ਨ ਸਿੰਘ ਗਿੱਲ ਨੇ ਜੇਤੂ ਬੱਚਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਿਹਤਮੰਦ ਸਰੀਰ ਚ ਹੀ ਸਿਹਤਮੰਦ ਦਿਮਾਗ ਦਾ ਨਿਵਾਸ ਹੁੰਦਾ ਹੈ। ਉਨ੍ਹਾਂ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਹਮੇਸ਼ਾ ਹੀ ਵਿਿਦਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਭਵਿੱਖ ਚ ਵੀ ਅਜਿਹੇ ਪ੍ਰੋਗਰਾਮ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਨੇ ਇਸ ਗੱਲ ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਅਜੋਕੇ ਡਿਜੀਟਲ ਯੁੱਗ ਚ ਜਿਥੇ ਬੱਚੇ ਮੋਬਾਈਲ ਤੇ ਇੰਟਰਨੈੱਟ ਚ ਉਲਝ ਕੇ ਸਰੀਰਕ ਗਤੀਵਿਧੀਆਂ ਤੋਂ ਦੂਰ ਹੋ ਰਹੇ ਹਨ। ਅਜਿਹੇ ਖੇਡ ਸਮਾਗਮ ਬੇਹੱਦ ਜ਼ਰੂਰੀ ਹਨ। ਮੈਰਾਥਨ ਰਾਹੀਂ ਵਿਿਦਆਰਥੀਆਂ ਨੂੰ ਇਹ ਸੁਨੇਹਾ ਦਿੱਤਾ ਗਿਆ ਕਿ ਖੇਡਾਂ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ। ਸਗੋਂ ਮਾਨਸਿਕ ਇਕਾਗਰਤਾ ਤੇ ਅਨੁਸ਼ਾਸਨ ਵਧਾਉਣ ਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਇਲਾਕਾ ਨਿਵਾਸੀਆਂ ਤੇ ਬੱਚਿਆਂ ਦੇ ਮਾਪਿਆਂ ਵਲੋਂ ਕੀਤੀ ਭਰਪੂਰ ਸ਼ਲਾਘਾ

ਸਕੂਲ ਦੀ ਇਸ ਨਿਵੇਕਲੀ ਪਹਿਲਕਦਮੀ ਦੀ ਇਲਾਕਾ ਨਿਵਾਸੀਆਂ ਤੇ ਬੱਚਿਆਂ ਦੇ ਮਾਪਿਆਂ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ। ਰਾਹਗੀਰਾਂ ਤੇ ਸਥਾਨਕ ਲੋਕਾਂ ਨੇ ਮੈਰਾਥਨ ਦੌਰਾਨ ਰਸਤੇ ਚ ਖੜ੍ਹੇ ਹੋ ਕੇ ਦੌੜ ਰਹੇ ਵਿਿਦਆਰਥੀਆਂ ਦਾ ਤਾਲੀਆਂ ਵਜਾ ਕੇ ਹੌਸਲਾ ਵਧਾਇਆ। ਲੋਕਾਂ ਦਾ ਮੰਨਣਾ ਸੀ ਕਿ ਜਦੋਂ ਵਿਿਦਅਕ ਸੰਸਥਾਵਾਂ ਅੱਗੇ ਹੋ ਕੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਦੀਆਂ ਹਨ ਤਾਂ ਇਸ ਦਾ ਸਮਾਜ ਤੇ ਡੂੰਘਾ ਤੇ ਸਾਰਥਕ ਪ੍ਰਭਾਵ ਪੈਂਦਾ ਹੈ। ਇਸ ਆਯੋਜਨ ਨੇ ਪੂਰੇ ਭਦੌੜ ਇਲਾਕੇ ਚ ਇਕ ਸਕਾਰਾਤਮਕ ਮਾਹੌਲ ਸਿਰਜਿਆ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ     ਅਧਿਆਪਕਾਂ ਦੀ ਸੇਵਾ ਸੁਰੱਖਿਆ ਦੀ ਬਜਾਏ ਪੁਲਸੀਆ ਤਸ਼ੱਦਦ ਵਿਰੁੱਧ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ 

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 6 8
Users Today : 8
Users Yesterday : 26
Users Last 7 days : 233

ਰਾਸ਼ੀਫਲ