Home » ਪ੍ਰਮੁੱਖ ਖ਼ਬਰਾਂ » 2 ਦਿਨਾਂ ਲਈ ਕੰਮ ‘ਤੇ ਪਰਤੀਆਂ ਆਸ਼ਾ ਵਰਕਰਾਂ ਦੀ ਸਰਕਾਰ ਨੂੰ ਦੋ ਟੁੱਕ ਚੇਤਾਵਨੀ: ਮੰਗਾਂ ਨਾ ਮੰਨੀਆਂ ਤਾਂ ਹੋਵੇਗਾ ਆਰਪਾਰ ਦਾ ਸੰਘਰਸ਼

2 ਦਿਨਾਂ ਲਈ ਕੰਮ ‘ਤੇ ਪਰਤੀਆਂ ਆਸ਼ਾ ਵਰਕਰਾਂ ਦੀ ਸਰਕਾਰ ਨੂੰ ਦੋ ਟੁੱਕ ਚੇਤਾਵਨੀ: ਮੰਗਾਂ ਨਾ ਮੰਨੀਆਂ ਤਾਂ ਹੋਵੇਗਾ ਆਰਪਾਰ ਦਾ ਸੰਘਰਸ਼

ਆਸ਼ਾ ਵਰਕਰਾਂ ਵਲੋਂ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਕਾਰਨ ਪਿਛਲੇ ਕੁਝ ਦਿਨਾਂ ਦੌਰਾਨ ਸਿਹਤ ਸੇਵਾਵਾਂ ’ਤੇ ਵੱਡਾ ਅਸਰ ਪਿਆ ਤੇ ਖ਼ਾਸ ਕਰਕੇ 10 ਲੱਖ ਰੁਪਏ ਤਕ ਦੇ ਇਲਾਜ ਵਾਲੇ ਕਾਰਡ ਬਣਾਉਣ ਦਾ ਕੰਮ ਵੀ ਪੂਰੀ ਤਰ੍ਹਾਂ ਠੱਪ ਰਿਹਾ।
2 ਦਿਨਾਂ ਲਈ ਕੰਮ 'ਤੇ ਪਰਤੀਆਂ ਆਸ਼ਾ ਵਰਕਰਾਂ ਦੀ ਸਰਕਾਰ ਨੂੰ ਦੋ ਟੁੱਕ ਚੇਤਾਵਨੀ: ਮੰਗਾਂ ਨਾ ਮੰਨੀਆਂ ਤਾਂ ਹੋਵੇਗਾ ਆਰਪਾਰ ਦਾ ਸੰਘਰਸ਼
[responsivevoice_button voice="Hindi Male"]

ਬਰਨਾਲਾ ਬਿਊਰੋ 23 ਮਾਰਚ

         ਆਸ਼ਾ ਵਰਕਰਾਂ ਵਲੋਂ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਕਾਰਨ ਪਿਛਲੇ ਕੁਝ ਦਿਨਾਂ ਦੌਰਾਨ ਸਿਹਤ ਸੇਵਾਵਾਂ ਤੇ ਵੱਡਾ ਅਸਰ ਪਿਆ ਤੇ ਖ਼ਾਸ ਕਰਕੇ 10 ਲੱਖ ਰੁਪਏ ਤਕ ਦੇ ਇਲਾਜ ਵਾਲੇ ਕਾਰਡ ਬਣਾਉਣ ਦਾ ਕੰਮ ਵੀ ਪੂਰੀ ਤਰ੍ਹਾਂ ਠੱਪ ਰਿਹਾ। ਅੱਜ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਆਸ਼ਾ ਵਰਕਰਾਂ ਨੇ ਫਿਲਹਾਲ ਦੋ ਦਿਨ ਲਈ ਕੰਮ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਪਰ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਆਸ਼ਾ ਵਰਕਰਾਂ ਸਿਮਰਜੀਤ ਕੌਰ, ਸਵਰਨਜੀਤ ਕੌਰ, ਹਰਬੰਸ ਕੌਰ, ਜਸਵਿੰਦਰ ਕੌਰ, ਅੰਮ੍ਰਿਤਪਾਲ ਕੌਰ ਤੇ ਮਨਜੀਤ ਕੌਰ ਵਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਨੂੰ ਘੱਟੋ-ਘੱਟ ਮਜ਼ਦੂਰੀ ਕਾਨੂੰਨ ਦੇ ਤਹਿਤ ਨਿਯਮਿਤ ਕਰਕੇ ਪੱਕੀ ਨੌਕਰੀ ਦਿੱਤੀ ਜਾਵੇ ਤੇ ਮਹੀਨਾਵਾਰ ਘੱਟੋ-ਘੱਟ 18 ਹਜ਼ਾਰ ਰੁਪਏ ਤਨਖਾਹ ਨਿਰਧਾਰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਕੀਮਾਂ ਤਹਿਤ ਦਿੱਤੇ ਜਾਣ ਵਾਲੇ ਇਨਸੈਂਟਿਵ ਚ ਵਾਧਾ ਕੀਤਾ ਜਾਵੇ ਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਜਾਵੇ। ਰਿਟਾਇਰਮੈਂਟ ਉਪਰੰਤ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਤੇ ਆਸ਼ਾ ਵਰਕਰਾਂ ਨੂੰ ਈਐਸਆਈ, ਪੀਐਫ ਤੇ ਬੀਮਾ ਵਰਗੀਆਂ ਸਮਾਜਿਕ ਸੁਰੱਖਿਆ ਸਹੂਲਤਾਂ ਦਿੱਤੀਆਂ ਜਾਣ। ਇਸ ਤੋਂ ਇਲਾਵਾ ਕੰਮ ਦੌਰਾਨ ਹੋਣ ਵਾਲੇ ਹਾਦਸਿਆਂ ਜਾਂ ਮੌਤ ਦੀ ਸੂਰਤ ਚ ਯੋਗ ਮੁਆਵਜ਼ਾ ਦਿੱਤਾ ਜਾਵੇ, ਡਿਊਟੀ ਦੇ ਘੰਟਿਆਂ ਦੀ ਸੀਮਾ ਨਿਰਧਾਰਤ ਕਰਕੇ ਕੰਮ ਦਾ ਬੋਝ ਘਟਾਇਆ ਜਾਵੇ ਤੇ ਮੋਬਾਈਲ ਤੇ ਆਨਲਾਈਨ ਕੰਮ ਲਈ ਹੋਣ ਵਾਲੇ ਖਰਚੇ ਵੱਖਰੇ ਤੌਰ ਤੇ ਦਿੱਤੇ ਜਾਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਗਰਭਵਤੀ ਤੇ ਬਿਮਾਰ ਆਸ਼ਾ ਵਰਕਰਾਂ ਲਈ ਯੋਗ ਛੁੱਟੀਆਂ ਤੇ ਮੈਡੀਕਲ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਤੇ ਸਿਹਤ ਵਿਭਾਗ ਚ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇ। ਆਸ਼ਾ ਵਰਕਰਾਂ ਨੇ ਕਿਹਾ ਕਿ ਉਹ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦੀਆਂ ਹਨ। ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ ਤੇ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਦੀ ਬਜਾਏ ਪੁਲਸੀਆ ਤਸ਼ੱਦਦ ਵਿਰੁੱਧ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ 

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 6 8
Users Today : 8
Users Yesterday : 26
Users Last 7 days : 233

ਰਾਸ਼ੀਫਲ