ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਡੀਸੀ ਵਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ: ਨਾੜ ਨੂੰ ਸਾੜਨ ਦੀ ਬਜਾਏ ਵਿਗਿਆਨਕ ਤਰੀਕੇ ਨਾਲ ਸੰਭਾਲਣ ਦਾ ਸੱਦਾ

ਡੀਸੀ ਵਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ: ਨਾੜ ਨੂੰ ਸਾੜਨ ਦੀ ਬਜਾਏ ਵਿਗਿਆਨਕ ਤਰੀਕੇ ਨਾਲ ਸੰਭਾਲਣ ਦਾ ਸੱਦਾ

 ਡੀਸੀ ਹਰਪ੍ਰੀਤ ਸਿੰਘ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਆਗਾਮੀ ਕਣਕ ਦੀ ਕਟਾਈ ਦੇ ਸੀਜ਼ਨ ਦੌਰਾਨ ਫ਼ਸਲੀ ਰਹਿੰਦ-ਖੂੰਹਦ ਤੇ ਨਾੜ ਨੂੰ ਅੱਗ ਨਾ ਲਗਾਉਣ ਦਾ ਸੱਦਾ ਦਿੱਤਾ ਗਿਆ ਹੈ।
ਡੀਸੀ ਵਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ: ਨਾੜ ਨੂੰ ਸਾੜਨ ਦੀ ਬਜਾਏ ਵਿਗਿਆਨਕ ਤਰੀਕੇ ਨਾਲ ਸੰਭਾਲਣ ਦਾ ਸੱਦਾ

ਬਰਨਾਲਾ ਬਿਊਰੋ 23 ਮਾਰਚ

ਡੀਸੀ ਹਰਪ੍ਰੀਤ ਸਿੰਘ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਆਗਾਮੀ ਕਣਕ ਦੀ ਕਟਾਈ ਦੇ ਸੀਜ਼ਨ ਦੌਰਾਨ ਫ਼ਸਲੀ ਰਹਿੰਦ-ਖੂੰਹਦ ਤੇ ਨਾੜ ਨੂੰ ਅੱਗ ਨਾ ਲਗਾਉਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਪਜਾਊ ਜ਼ਮੀਨ ਬਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਡੀਸੀ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੇ ਜ਼ਰੂਰੀ ਪੋਸ਼ਕ ਤਤ (ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ ਆਦਿ) ਤੇ ਮਿੱਤਰ ਕੀੜੇ ਸੜ ਕੇ ਸਵਾਹ ਹੋ ਜਾਂਦੇ ਹਨ। ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਅਗਲੀ ਫ਼ਸਲ ਲਈ ਖਾਦਾਂ ਦੀ ਵਰਤੋਂ ਵੱਧ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਧੂੰਏਂ ਕਾਰਨ ਬਜ਼ੁਰਗਾਂ ਤੇ ਬੱਚਿਆਂ ਨੂੰ ਸਾਹ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਸੜਕਾਂ ‘ਤੇ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਸਾੜਨ ਵਿਰੁੱਧ ‘ਜ਼ੀਰੋ ਟੋਲਰੈਂਸ’ ਨੀਤੀ ਅਪਣਾਈ ਜਾ ਰਹੀ ਹੈ। ਪਿੰਡ ਪੱਧਰ ‘ਤੇ ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਜੋ ਹਰ ਘਟਨਾ ‘ਤੇ ਨਜ਼ਰ ਰੱਖਣਗੇ। ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ’ਚ ਤਕਰੀਬਨ 1 ਲੱਖ 15 ਹਜ਼ਾਰ ਹੈਕਟੇਅਰ ਰਕਬੇ ’ਚ ਕਣਕ ਦੀ ਕਾਸ਼ਤ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਾੜ ਤੋਂ ਤੂੜੀ ਬਣਾਉਣ ਨੂੰ ਪਹਿਲ ਦੇਣ ਤੇ ਬਚੀ ਹੋਈ ਰਹਿੰਦ-ਖੂੰਹਦ ਨੂੰ ਖੇਤੀਬਾੜੀ ਵਿਭਾਗ ਵਲੋਂ ਸੁਝਾਈਆਂ ਗਈਆਂ ਮਸ਼ੀਨਾਂ ਦੀ ਮਦਦ ਨਾਲ ਖੇਤ ’ਚ ਹੀ ਵਾਹੁਣ। ਅਜਿਹਾ ਕਰਨ ਨਾਲ ਜ਼ਮੀਨ ਦੀ ਜੈਵਿਕ ਸ਼ਕਤੀ ਵਧਦੀ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਬਰਨਾਲਾ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਣਾਇਆ ਜਾ ਸਕੇ ਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ’ਚ ਮਦਦ ਮਿਲ ਸਕੇ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ       ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਬਹੁ ਕਰੋੜੀ ਹੈਰੋਇਨ ਤਸਕਰੀ ਨੈਟਵਰਕ ’ਤੇ ਵੱਡਾ ਪ੍ਰਹਾਰ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 4
Users Today : 5
Users Yesterday : 120
Users Last 7 days : 311

ਰਾਸ਼ੀਫਲ

error: Content is protected !!