Home » ਪ੍ਰਮੁੱਖ ਖ਼ਬਰਾਂ » ਪੁਰਾਣੀ ਅਨਾਜ ਮੰਡੀ ਤਪਾ ਵਿਖੇ ਸਾਮਰਾਜਵਾਦੀ ਨੀਤੀਆਂ ਦਾ ਜ਼ੋਰਦਾਰ ਵਿਰੋਧ ਕਰਕੇ ਸ਼ਹੀਦਾਂ ਨੂੰ ਕੀਤਾ ਸਿਜਦਾ

ਪੁਰਾਣੀ ਅਨਾਜ ਮੰਡੀ ਤਪਾ ਵਿਖੇ ਸਾਮਰਾਜਵਾਦੀ ਨੀਤੀਆਂ ਦਾ ਜ਼ੋਰਦਾਰ ਵਿਰੋਧ ਕਰਕੇ ਸ਼ਹੀਦਾਂ ਨੂੰ ਕੀਤਾ ਸਿਜਦਾ

ਪੁਰਾਣੀ ਅਨਾਜ ਮੰਡੀ ਤਪਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਮਰਾਜਵਾਦ ਵਿਰੋਧੀ ਵਿਸ਼ਾਲ ਕਨਵੈਨਸ਼ਨ ਕੀਤੀ ਗਈ। ਬੀਕੇਯੂ ਡਕੌਂਦਾ ਬੁਰਜਗਿੱਲ ਦੇ ਆਗੂ ਦਰਸ਼ਨ ਸਿੰਘ ਮਹਿਤਾ, ਟ੍ਰੇਡ ਯੂਨੀਅਨ ਸੈਂਟਰ ਆਫ਼ ਇੰਡੀਆ ਦੇ
ਪੁਰਾਣੀ ਅਨਾਜ ਮੰਡੀ ਤਪਾ ਵਿਖੇ ਸਾਮਰਾਜਵਾਦੀ ਨੀਤੀਆਂ ਦਾ ਜ਼ੋਰਦਾਰ ਵਿਰੋਧ ਕਰਕੇ ਸ਼ਹੀਦਾਂ ਨੂੰ ਕੀਤਾ ਸਿਜਦਾ
[responsivevoice_button voice="Hindi Male"]

ਬਰਨਾਲਾ ਬਿਊਰੋ 24 ਮਾਰਚ

          ਪੁਰਾਣੀ ਅਨਾਜ ਮੰਡੀ ਤਪਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਮਰਾਜਵਾਦ ਵਿਰੋਧੀ ਵਿਸ਼ਾਲ ਕਨਵੈਨਸ਼ਨ ਕੀਤੀ ਗਈ। ਬੀਕੇਯੂ ਡਕੌਂਦਾ ਬੁਰਜਗਿੱਲ ਦੇ ਆਗੂ ਦਰਸ਼ਨ ਸਿੰਘ ਮਹਿਤਾ, ਟ੍ਰੇਡ ਯੂਨੀਅਨ ਸੈਂਟਰ ਆਫ਼ ਇੰਡੀਆ ਦੇ ਆਗੂ ਲਾਭ ਸਿੰਘ ਅਕਲੀਆ, ਗੁਰਜੰਟ ਸਿੰਘ ਮਾਨਸਾ ਪੰਜਾਬ ਕਿਸਾਨ ਯੂਨੀਅਨਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਗੁਰਪ੍ਰੀਤ ਸਿੰਘ ਰੂੜੇਕੇ, ਮੋਹਨ ਸਿੰਘ ਰੂੜੇਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਆਦਿ ਆਗੂਆਂ ਨੇ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿ ਸ਼ਹੀਦ ਭਗਤ ਤੇ ਉਸਦੇ ਸਾਥੀਆਂ ਨੇ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਸਰੂ ਵਰਗੀਆਂ ਜਵਾਨੀਆਂ ਵਾਰ ਦਿੱਤੀਆਂ। ਅੱਜ ਉਨ੍ਹਾਂ ਨੂੰ ਦੇਸ਼-ਵਿਦੇਸ਼ ਚ ਸ਼ਰਧਾ ਦੇ ਫੁਲ ਭੇਂਟ ਕੀਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਮਹਾਨ ਸ਼ਹੀਦਾਂ ਨੇ ਬਹੁਤ ਵੱਡੀਆਂ ਕੁਰਬਾਨੀਆਂ ਕਰਕੇ ਦੇਸ਼ ਨੂੰ ਆਜ਼ਾਦ ਕਰਵਾਇਆ ਸੀ। ਪਰ ਅੱਜ ਮੁੜ ਭਾਰਤ ਸਾਮਰਾਜੀਆਂ ਦੇ ਪੂਰੀ ਤਰ੍ਹਾਂ ਗੁਲਾਮ ਬਣ ਗਿਆ ਹੈ। ਹਰ ਖੇਤਰ  ਦਾ ਭਗਵਾਂਕਰਨ ਕੀਤਾ ਜਾ ਰਿਹਾ ਹੈ। ਅੱਜ ਦੇਸ਼ ਚ ਸਾਮਰਾਜਵਾਦੀਆਂ ਤੇ ਵੱਡੇ ਕਾਰਪੋਰੇਟਾਂ ਦੇ ਇਸ਼ਾਰੇ ਤੇ ਵੱਡੇ ਪੂੰਜੀਪਤੀਆਂ ਨੂੰ ਫਾਇਦਾ ਪਹੁੰਚਾਉਣ ਲਈ ਕਾਨੂੰਨਾਂ ਚ ਸੋਧਾਂ ਕੀਤੀਆਂ ਜਾ ਰਹੀਆਂ ਹਨ। ਮੋਦੀ ਸਰਕਾਰ ਵਿਿਦਆ ਦਾ ਭਗਵਾਂਕਰਨ ਕਰ ਰਹੀ ਹੈ। ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਲਾਗੂ ਹੋ ਗਏ ਹਨ। ਕਿਸਾਨ ਵਿਰੋਧੀ ਖੇਤੀ ਕਾਨੂੰਨ ਪਾਸ ਕਰਕੇ ਕਿਸਾਨਾਂ ਤੋਂ ਜ਼ਮੀਨਾਂ ਖੋਹਈਆਂ ਜਾਂ ਰਹੀਆਂ ਹਨ। ਅੱਜ ਦੇ ਇਕੱਠ ਚ ਵੱਡੇ ਪੱਧਰ ਤੇ ਕਿਸਾਨਾਂ ਮਜ਼ਦੂਰਾਂ ਤੇ ਔਰਤਾਂ ਸ਼ਾਮਲ ਹੋਈਆਂ।  ਜਿਨ੍ਹਾਂ ਨੇ  ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਜੰਮਕੇ ਨਾਅਰੇਬਾਜੀ ਕੀਤੀ। ਆਗੂਆਂ ਨੇ ਮੰਗ ਕੀਤੀ ਕਿ ਮਨਰੇਗਾ ਦਾ ਕਾਨੂੰਨ ਮੁੜ ਬਹਾਲ ਕੀਤਾ ਜਾਵੇ, ਨਵਾਂ ਬਿਜਲੀ ਐਕਟ-2025 ਤੇ ਨਵਾਂ ਬੀਜ਼ ਐਕਟ ਤੁਰੰਤ ਰੱਦ ਕਰੋ। ਮਹਿੰਗਾਈ ਤੇ ਬੇਰੁਜ਼ਗਾਰੀ ਉੱਪਰ ਰੋਕ ਲਗਾਓ। ਅੱਜ ਦੀ ਕਨਵੈਨਸ਼ਨ ਨੂੰ ਨਰਿੰਦਰ ਕੌਰ ਮਾਨਸਾ, ਨਛੱਤਰ ਸਿੰਘ ਰਾਮਨਗਰ, ਗੁਰਮੇਲ ਸ਼ਰਮਾ, ਸੁਖਦੇਵ ਸਿੰਘ ਭਦੌੜ, ਹਰਜਿੰਦਰ ਸਿੰਘ ਚੀਮਾ, ਲਖਵੀਰ ਸਿੰਘ ਦੁਲਮਸਰ, ਨਇਬ ਸਿੰਘ ਟਲੇਵਾਲ, ਸ਼ਿੰਦਰ ਕੌਰ ਹਰੀਗੜ੍ਹ, ਹਰਚਰਨ ਸਿੰਘ ਸੁਖਪੁਰਾ, ਜੱਗਾ ਸਿੰਘ ਬਦਰਾ ਆਦਿ ਆਗੂਆਂ ਨੇ ਕਨਵੈਨਸ਼ਨ ਨੂੰ ਸੰਬੋਧਨ ਕੀਤਾ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਜਗਸੀਰ ਸਿੰਘ ਸ਼ਹਿਣਾ ਨੇ ਬਾਖੂਬੀ ਨਿਭਾਈ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਲੋਕ ਨਿਰਮਾਣ ਅਧੀਨ ਬਰਨਾਲਾ-ਬਾਜਾਖਾਨਾ ਮੁਖ ਮਾਰਗ ‘ਤੇ 300 ਮੀਟਰ ‘ਨਰਕ’: ਸੜਕ ਦਾ ਨੀਵਾਂ ਹਿੱਸਾ ਰਾਹਗੀਰਾਂ ਲਈ ਬਣਿਆ ਜਾਨਲੇਵਾ
0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 6 7
Users Today : 7
Users Yesterday : 26
Users Last 7 days : 232

ਰਾਸ਼ੀਫਲ